June 16, 2025
ਜ਼ਿਲ੍ਹੇ 'ਚ ਮਾਤਰੀ ਮੌਤ ਦਰ ਨੂੰ ਹੋਰ ਘਟਾਉਣ ਕੀਤੇ ਜਾ ਰਹੇ ਨੇ ਯਤਨ
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਮੁੱਖ ਮਹਿਮਾਨ ਦੇ ਤੌਰ ਤੇ ਹਾਜ਼ਰ ਹੋਏ
Patialaਪਟਿਆਲਾ,15 ਜੂਨ:
ਪਟਿਆਲਾ ਵਿਖੇ ਸਿਹਤ ਵਿਭਾਗ ਪਟਿਆਲਾ ਵੱਲੋਂ ਸਿਵਲ ਸਰਜਨ ਪਟਿਆਲਾ ਦੀ ਅਗਵਾਈ ਹੇਠ ਇੰਟੀਗ੍ਰੇਸ਼ਨ ਆਫ ਪ੍ਰੈਗਨੈਂਸੀ ਕੇਅਰ ਸਰਵਿਸ ਐਟ ਆਮ ਆਦਮੀ ਕਲੀਨਿਕ ਸਬੰਧੀ ਟ੍ਰੇਨਿੰਗ ਸੈਸ਼ਨ ਲਗਾਇਆ ਗਿਆ, ਜਿਸ ਵਿੱਚ ਵੱਖ-ਵੱਖ ਬਲਾਕਾਂ ਤੋਂ ਸਮੂਹ ਸੀਨੀਅਰ ਮੈਡੀਕਲ ਅਫਸਰ ਅਤੇ ਜ਼ਿਲ੍ਹੇ ਦੇ ਆਮ ਆਦਮੀ ਕਲੀਨਿਕਾਂ ਦੇ ਮੈਡੀਕਲ ਅਫਸਰ ਸ਼ਾਮਿਲ ਹੋਏ।
ਇਸ ਮੌਕੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਮੁੱਖ ਮਹਿਮਾਨ ਦੇ ਤੌਰ ਤੇ ਹਾਜ਼ਰ ਹੋਏ ਉਹਨਾਂ ਕਿਹਾ ਕਿ ਆਮ ਆਦਮੀ ਕਲੀਨਿਕ ਦੇ ਡਾਕਟਰਾਂ ਨੂੰ ਗਰਭਵਤੀ ਮਾਵਾਂ ਅਤੇ ਬੱਚਿਆਂ ਨੂੰ ਹੈਲਥ ਕੇਅਰ ਸਰਵਿਸਿਸ ਪਹਿਲ ਦੇ ਆਧਾਰ ਤੇ ਦੇਣੀਆਂ ਪੈਣਗੀਆਂ ਕਿਉਂਕਿ ਸਰਕਾਰ ਦਾ ਟੀਚਾ ਹੈ ਕਿ ਮਾਵਾਂ ਦੀ ਮੌਤ ਦਰ ਨੂੰ ਘਟਾਇਆ ਜਾਵੇ, ਮਾਂ ਤੇ ਬੱਚੇ ਦੀਆਂ ਸਿਹਤ ਸੇਵਾਵਾਂ ਵਿੱਚ ਸੁਧਾਰ ਲਿਆਉਣ ਲਈ ਸਾਨੂੰ ਐਂਟੀਨੇਟਲ ਕੇਅਰ ਸਰਵਿਸ ਬਹੁਤ ਉੱਚ ਦਰਜੇ ਦੀਆਂ ਮੁੱਹਈਆਂ ਕਰਵਾਉਣੀਆਂ ਪੈਣਗੀਆਂ ਤਾਂ ਕਿ ਮਾਂ ਅਤੇ ਬੱਚਾ ਤੰਦਰੁਸਤ ਹੋਵੇ।
ਇਸ ਮੌਕੇ ਜਿਲਾ ਪਰਿਵਾਰ ਭਲਾਈ ਅਫਸਰ ਡਾ. ਬਲਕਾਰ ਸਿੰਘ ਨੇ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿਚ 23 ਜੂਨ ਤੋ ਗਰਭਵਤੀ ਮਾਵਾਂ ਦਾ ਚੈਕਅੱਪ ਸ਼ੁਰੂ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਮਾਤਰੀ ਮੌਤ ਦੇ ਕਈ ਕਾਰਣ ਜਿਵੇਂ ਗਰਭਵੱਤੀ ਮਾਵਾਂ ਨੂੰ ਗੁੰਝਲਦਾਰ ਡਲੀਵਰੀ ਹੋਣ ਤੇ ਉਚੇਰੇ ਹਸਪਤਾਲ ਵਿੱਚ ਜਣੇਪਾ ਕਰਵਾਉਣ ਲਈ ਰੈਫਰ ਕਰਨ ਤੇ ਔਰਤ ਵੱਲੋਂ ਹਸਪਤਾਲ ਨਾ ਜਾਣਾ, ਗਰਭਵੱਤੀ ਔਰਤ ਵੱਲੋਂ ਕੋਈ ਪੁਰਾਣੀ ਬਿਮਾਰੀ ਹੋਣ ਤੇ ਉਸ ਦੀ ਜਾਣਕਾਰੀ ਨਾ ਦੇਣਾ, ਡਲੀਵਰੀ ਤੋਂ ਬਾਦ ਜਿਆਦਾ ਖੂਨ ਪੈਣਾ, ਇੰਫੈਕਸ਼ਨ ਹੋਣਾ, ਜਿਆਦਾ ਬੱਲਡ ਪ੍ਰੈਸ਼ਰ ਹੋਣਾ, ਅਸੁੱਰਖਿਅਤ ਆਬਰਸ਼ਨ ਆਦਿ ਹੋ ਸਕਦੇ ਹਨ।ਇਸ ਮੋਕੇ ਉਹਨਾਂ ਸਬੰਧਤ ਸਟਾਫ ਨੂੰ ਗਰਭਵਤੀ ਅੋਰਤਾਂ ਦੇ ਚਾਰ ਐਂਟੀ ਨੇਟਲ ਚੈਕਅਪ ਨੂੰ ਯਕੀਨੀ ਬਣਾਉਣ ਅਤੇ ਹਾਈ ਰਿਸਕ ਗਰਭਵਤੀ ਔਰਤਾਂ ਦਾ ਖਾਸ ਧਿਆਨ ਰੱਖਣ ਲਈ ਕਿਹਾ।ਜਿਲ੍ਹਾ ਪਰਿਵਾਰ ਭਲਾਈ ਅਫਸਰ ਨੇ ਦੱਸਿਆ ਮਾਤਰੀ ਮੌਤ ਤੋਂ ਭਾਵ ਇੱਕ ਲੱਖ ਜਿੰਦਾ ਜਨਮ ਹੋਣ ਤੇਂ ਹੋਣ ਵਾਲੀਆਂ ਮਾਵਾਂ ਦੀ ਮੋਤਾਂ ਦੀ ਗਿਣਤੀ ਤੋਂ ਹੈ ਅਤੇ ਜਿਲ੍ਹੇ ਦਾ ਮਾਤਰੀ ਮੌਤ ਦਰ ਨੂੰ ਹੋਰ ਘਟਾਉਣ ਦੇ ਯਤਨ ਕੀਤੇ ਜਾ ਰਹੇ ਹਨ । ਇਥੇ ਇਹ ਵੀ ਦੱਸਣਯੋਗ ਹੈ ਕਿ ਆਮ ਆਦਮੀ ਕਲੀਨਿਕਾਂ ਵਿਚ ਪੋਸਟ ਨੇਟਲ ਕੇਅਰ ਅਤੇ ਫੈਮਲੀ ਪਲਾਨਿੰਗ ਸਬੰਧੀ ਸੇਵਾਵਾਂ ਵੀ ਦਿੱਤੀਆਂ ਜਾਣਗੀਆਂ।
ਇਸ ਮੌਕੇ ਟਰੇਨਰ ਦੇ ਤੌਰ ਤੇ ਡਾ. ਮਨਦੀਪ ਕੌਰ ਗਾਇਨਾਕੋਲੋਜਿਸਟ ,ਜਿਲਾ ਪ੍ਰੋਗਰਾਮ ਮੈਨੇਜਰ ਰਿਤਿਕਾ ਗਰੋਵਰ ਵੱਲੋਂ ਵਿਸਥਾਰਪੂਰਵਕ ਟ੍ਰੇਨਿੰਗ ਦਿੱਤੀ ਗਈ।ਇਸ ਮੌਕੇ ਮੀਡੀਆ ਵਿਭਾਗ ਤੋਂ ਜਿਲਾ ਮਾਸ ਮੀਡੀਆ ਅਫਸਰ ਕੁਲਵੀਰ ਕੌਰ ਅਤੇ ਅਰਬਨ ਕੋਆਰਡੀਨੇਟਰ ਹਰਸ਼ ਬਾਂਸਲ ਅਤੇ ਜਿਲਾ ਬੀਸੀਸੀ ਕੋਆਰਡੀਨੇਟਰ ਜਸਵੀਰ ਕੌਰ ਹਾਜ਼ਰ ਰਹੇ।
Powered by Froala Editor
Aam Aadmi Clinic Services aam Aadmi Party Punjab punjab Aam Aadmi Clinics aam Adami Clinic Patiala Dc Dr Preeti Yadav preeti Yadav Ips priti Yadav Latest Update