ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਪਟਿਆਲਾ ਵੱਲੋਂ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਨੋਜਵਾਨਾ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਪ੍ਰੋਗਰਾਮਾ ਦੀ ਸ਼ੁਰੂਆਤ ਕਰਨੀ ਸ਼ਲਾਘਾਯੋਗ: ਰਾਸ਼ਟਰੀ ਮਹਿਲਾ ਕਮਿਸ਼ਨ ਪ੍ਰਧਾਨ ਵਿਜਯਾ.ਕੇ. ਰਹਾਟਕਰ
June 17, 2026
Patiala-News

Dharaledar Bureau / Patiala

ਪਟਿਆਲਾ 17 ਜੂਨ: ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਪਟਿਆਲਾ ਵੱਲੋਂ ਸਮਾਜਿਕ ਨਿਆਂ ਤੇ ਅਧਿਕਾਰਤਾ ਮੰਤਰਾਲਾ ਭਾਰਤ ਸਰਕਾਰ ਵੱਲੋਂ ਭਾਰਤ ਦੇ 372 ਜ਼ਿਲਿਆਂ ਵਿੱਚ ਸ਼ੁਰੂ ਕੀਤੀ ਨਸ਼ਾ ਮੁਕਤ ਭਾਰਤ ਅਭਿਆਨ ਮੁਹਿੰਮ ਤਹਿਤ ਮਿਤੀ 17 ਜੂਨ ਤੋਂ ਲੈ ਕੇ 26 ਜੂਨ ਤੱਕ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮਾਂ ਦੀ ਸ਼ੁਰੂਆਤ ਸਬੰਧੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਮੁੱਖ ਮਹਿਮਾਨ ਰਾਸ਼ਟਰੀ ਮਹਿਲਾ ਕਮਿਸ਼ਨ ਦੇ ਪ੍ਰਧਾਨ ਸ੍ਰੀਮਤੀ ਵਿਜਯਾ ਰਹਾਟਕਰ ਨੇ ਸ਼ਿਰਕਤ ਕੀਤੀ। ਪ੍ਰੋਗਰਾਮ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਪਟਿਆਲਾ ਡਾਕਟਰ ਹਿਮਾਂਸ਼ੂ ਅਗਰਵਾਲ ਨੇ ਕੀਤੀ।ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਪਟਿਆਲਾ ਵਰਿੰਦਰ ਸਿੰਘ ਟਿਵਾਣਾ ਸਾਰੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਗਿਆ। ਵਿਸ਼ੇਸ਼ ਤੌਰ ਤੇ ਏਂ ਡੀ ਸੀ ਸ਼ਹਿਰੀ ਨਵਰੀਤ ਕੌਰ ਸੇਖੋਂ, ਐਸ ਡੀ ਐਮ ਪਟਿਆਲਾ ਗੁਰਦੇਵ ਸਿੰਘ ਧੰਮ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਟਿਆਲਾ ਪ੍ਰਦੀਪ ਸਿੰਘ ਗਿੱਲ, ਸਟੇਟ ਐਵਾਰਡੀ ਪਰਮਿੰਦਰ ਭਲਵਾਨ ਮੈਬਰ ਨਸ਼ਾ ਮੁਕਤ ਭਾਰਤ ਅਭਿਆਨ , ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਮੈਬਰ ਨਸ਼ਾ ਮੁਕਤ ਭਾਰਤ ਅਭਿਆਨ ਨੇ ਸ਼ਿਰਕਤ ਕੀਤੀ। ਇਸ ਮੌਕੇ ਰਾਸ਼ਟਰੀ ਮਹਿਲਾ ਕਮਿਸ਼ਨ ਦੇ ਪ੍ਰਧਾਨ ਸ੍ਰੀਮਤੀ ਵਿਜਯਾ .ਕੇ.ਰਹਾਟਕਰ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾਕਟਰ ਹਿਮਾਂਸ਼ੂ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ ਦੀ ਅਗਵਾਈ ਹੇਠ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲਾ ਭਾਰਤ ਸਰਕਾਰ ਵੱਲੋਂ ਜਾਰੀ ਹੋਏ ਗਤੀਵਿਧੀਆਂ ਦੇ ਕਲੰਡਰ ਅਨੁਸਾਰ ਮਿਤੀ 17 ਜੂਨ ਤੋਂ ਲੈ ਕੇ 26 ਜੂਨ ਤੱਕ ਅੰਤਰਰਾਸ਼ਟਰੀ ਨਸ਼ਿਆਂ ਵਿਰੋਧੀ ਦਿਵਸ ਮਨਾਉਣ ਤੱਕ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਵੱਖ ਵੱਖ ਪ੍ਰੋਗਰਾਮਾ ਦਾ ਆਯੋਜਨ ਕੀਤਾ ਜਾਣਾ ਹੈ। ਜਿਸ ਸਬੰਧੀ ਪਟਿਆਲਾ ਜ਼ਿਲ੍ਹੇ ਦੇ ਵੱਖ ਵੱਖ ਵਿਭਾਗਾਂ ਨੂੰ ਪੱਤਰ ਜਾਰੀ ਕਰਕੇ ਹਿਦਇਤਾ ਜਾਰੀ ਕਰ ਦਿੱਤੀਆਂ ਹਨ। ਇਸ ਲਈ ਅੱਜ ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮਾਂ ਦਾ ਆਯੋਜਨ ਵੱਖ ਵੱਖ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਵੱਖ ਵੱਖ ਪਿੰਡਾਂ ਕਸਬਿਆਂ ਵਿੱਚ ਜਾ ਕੇ ਨੋਜਵਾਨਾਂ ਨੂੰ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਦੀ ਸ਼ੁਰੂਆਤ ਕਰਨੀ ਸ਼ਲਾਘਾਯੋਗ ਹੈ।ਉਹਨਾਂ ਕਿਹਾ ਕਿਸ਼ੋਰ ਅਵਸਥਾ ਵਿਚ ਹੀ ਨੋਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦੇਣੀ ਚਾਹੀਦੀ ਹੈ ।ਉਹਨਾਂ ਕਿਹਾ ਕਿ ਅੱਜ ਬਹੁਤ ਹੀ ਚਿੰਤਾ ਦੀ ਗੱਲ ਹੈ ਕਿ ਛੋਟੇ ਛੋਟੇ ਬੱਚੇ ਵੀ ਨਸ਼ਿਆਂ ਦੀ ਦਲਦਲ ਵਿੱਚ ਫਸ ਰਹੇ ਹਨ ਇਸ ਲਈ ਸਾਨੂੰ ਸਾਰਿਆਂ ਨੂੰ ਸਕੂਲ ਪੱਧਰ ਤੇ ਵਿਦਿਆਰਥੀ ਵਰਗ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨਾ ਚਾਹੀਦਾ ਹੈ। ਉਹਨਾਂ ਸਮਾਜ ਸੇਵੀ ਸੰਸਥਾਵਾਂ ਯੂਥ ਫੈਡਰੇਸ਼ਨ ਆਫ ਇੰਡੀਆ ਅਤੇ ਪਾਵਰ ਹਾਊਸ ਯੂਥ ਕਲੱਬ ਦੇ ਅਹੁੱਦੇਦਾਰਾਂ ਸਟੇਟ ਐਵਾਰਡੀ ਪਰਮਿੰਦਰ ਭਲਵਾਨ ਅਤੇ ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਬਹੁਤ ਹੀ ਸ਼ਲਾਘਾਯੋਗ ਹੈ ਹੋਰਨਾਂ ਸੰਸਥਾਵਾਂ ਨੂੰ ਵੀ ਨਸ਼ਿਆਂ ਵਿਰੁੱਧ ਅੱਗੇ ਆ ਕੇ ਕੰਮ ਕਰਨਾ ਚਾਹੀਦਾ ਹੈ । ਇਸ ਮੌਕੇਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਪਟਿਆਲਾ ਵਰਿੰਦਰ ਸਿੰਘ ਟਿਵਾਣਾ ਨੇ ਦੱਸਿਆ ਕਿ ਇਸ ਦੱਸ ਦਿਨਾਂ ਦੇ ਪ੍ਰੋਗਰਾਮ ਦੋਰਾਨ ਸਟੇਟ ਐਵਾਰਡੀ ਪਰਮਿੰਦਰ ਭਲਵਾਨ ਅਤੇ ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਵੱਲੋਂ ਨੋਜਵਾਨਾ ਨੂੰ ਡਰੱਗ ਫਰੀ ਵਲੱਡ ਕੈਲੋਫੋਰਨੀਆਂ ਅਮਰੀਕਾ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਲਈ ਕਿਤਾਬਾਂ ਵੀ ਵੰਡੀਆਂ ਜਾਣਗੀਆਂ । ਫੋਟੋ ਕੈਪਸਨ, ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਦੱਸ ਦਿਨਾਂ ਦੇ ਪ੍ਰੋਗਰਾਮ ਦੀ ਸ਼ੁਰੂਆਤ ਕਰਦੇ ਹੋਏ ਰਾਸ਼ਟਰੀ ਮਹਿਲਾ ਕਮਿਸ਼ਨ ਦੇ ਪ੍ਰਧਾਨ ਸ੍ਰੀਮਤੀ ਵਿਜਯਾ. ਕੇ. ਰਹਾਟਕਰ, ਡਿਪਟੀ ਕਮਿਸ਼ਨਰ ਪਟਿਆਲਾ ਡਾਕਟਰ ਹਿਮਾਂਸ਼ੂ ਅਗਰਵਾਲ,ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਟਿਵਾਣਾ, ਪਰਮਿੰਦਰ ਭਲਵਾਨ, ਜਤਵਿੰਦਰ ਗਰੇਵਾਲ ਅਤੇ ਹੋਰ।

Patiala News


Recommended Posts