ਪਤਨੀ ਦਾ ਫੋਨ ਹੈਕ ਕਰਨਾ ਪਿਆ ਭਾਰੀ, It ਐਕਟ ਤਹਿਤ ਕੇਸ ਦਰਜ    ਪੰਜਾਬ ਵਿੱਚ Bjp ਦੀ ਸਰਕਾਰ ਬਣੀ ਤਾਂ 6 ਮਹੀਨਿਆਂ ’ਚ ਨਸ਼ਾ ਸਪਲਾਈ ਚੇਨ ਤੋੜਨ ਦਾ ਸ਼ਿਵਰਾਜ ਚੌਹਾਨ ਦਾ ਦਾਅਵਾ    ਸੰਗਰੂਰ ’ਚ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਨੌਜਵਾਨ ਨੇ ਨਿਗਲਿਆ ਜ਼ਹਿਰ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਆਕਾਸ਼ ਬੱਟਾ ਨੂੰ ਸਰਕਾਰੀ ਗਵਾਹ ਵਜੋਂ ਤਲਬ ਕਰਨ ਦੀ ਮਨਜ਼ੂਰੀ    ਪੰਜਾਬ ’ਚ ਜਬਰ ਜਨਾਹ ਕੇਸ ਮਗਰੋਂ ਕੈਨੇਡਾ ’ਚ ਅਮਰਜੀਤ ਚਾਵਲਾ! ਸਰੀ ’ਚ ਕਥਿਤ ਤੌਰ ’ਤੇ ਨਜ਼ਰ ਆਉਣ ਦੀ ਚਰਚਾ    ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ    ਅਬੂ ਧਾਬੀ ’ਚ ਮੁੜ ਧਮਾਲ ਪਾਉਣਗੇ ਸਲਮਾਨ ਖ਼ਾਨ, ਕਰਨ ਜੌਹਰ ਤੇ ਵਰੁਣ ਧਵਨ ਕਰਨਗੇ ਹੋਸਟਿੰਗ    Cnn-news18 ਦੀ ਸੀਨੀਅਰ ਪੱਤਰਕਾਰ ਪਾਇਲ ਮਹਿਤਾ ਦਾ 46 ਸਾਲ ਦੀ ਉਮਰ ’ਚ ਦੇਹਾਂਤ, Pm ਮੋਦੀ ਸਣੇ ਕਈ ਆਗੂਆਂ ਨੇ ਜਤਾਇਆ ਦੁੱਖ    ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ   
ਮਿੱਟੀ ਅਤੇ ਪਾਣੀ ਪਰਖ ਅਧਾਰਿਤ ਖਾਦ ਵਰਤੋਂ ਨਾਲ ਘਟੇਗੀ ਲਾਗਤ ਅਤੇ ਸੁਧਰੇਗੀ ਮਿੱਟੀ ਦੀ ਸਿਹਤ: ਡਾ. ਅਸ਼ੋਕ ਕੁਮਾਰ ਗਰਗ*
June 16, 2026
Punjab-latest-khabran

Dharaledar Bureau / Punjab

ਧੂਰੀ, 16 ਜੂਨ ਰਸਾਇਣਕ ਖਾਦਾਂ ਦੀ ਸੰਤੁਲਿਤ, ਸੁਚੱਜੀ ਵਰਤੋਂ ਅਤੇ ਜੀਵਾਣੂੰ ਖਾਦਾਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਵੱਲੋਂ ਪਿੰਡ ਬੁੱਗਰਾਂ ਵਿਖੇ ਝੋਨੇ ਅਤੇ ਬਾਸਮਤੀ ਦੀ ਪੌਦ ਨੂੰ ਲੱਗਣ ਵਾਲੇ ਜੀਵਾਣੂੰ ਖਾਦ ਦੇ ਟੀਕੇ, ਮਿੱਟੀ ਪਰਖ ਆਧਾਰਿਤ ਖਾਦ ਪ੍ਰਬੰਧਨ ਅਤੇ ਫਾਸਫੋਰਸ ਖਾਦ ਨੂੰ ਝੋਨੇ ਵਿੱਚ ਪਾਉਣ ਤੋਂ ਗੁਰੇਜ਼ ਕਰਨ ਸਬੰਧੀ ਪਿੰਡ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਕੈਂਪ ਵਿੱਚ 30 ਦੇ ਕਰੀਬ ਕਿਸਾਨਾਂ ਨੇ ਹਿੱਸਾ ਲਿਆ। ਕੈਂਪ ਦੀ ਅਗਵਾਈ ਕਰਦੇ ਹੋਏ ਡਾ. ਅਸ਼ੋਕ ਕੁਮਾਰ ਗਰਗ, ਸੀਨੀਅਰ ਪਸਾਰ ਵਿਗਿਆਨੀ, ਨੇ ਕਿਸਾਨਾਂ ਨੂੰ ਮਿੱਟੀ ਪਰਖ ਦੇ ਆਧਾਰ ’ਤੇ ਹੀ ਖਾਦਾਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਖਾਦਾਂ ਦੀ ਸੰਤੁਲਿਤ ਵਰਤੋਂ ਨਾਲ ਨਾ ਸਿਰਫ਼ ਖੇਤੀ ਦੀ ਲਾਗਤ ਘਟਦੀ ਹੈ, ਸਗੋਂ ਫਸਲ ਦੀ ਪੈਦਾਵਾਰ ਅਤੇ ਮਿੱਟੀ ਦੀ ਸਿਹਤ ਵਿੱਚ ਵੀ ਸੁਧਾਰ ਹੁੰਦਾ ਹੈ। ਉਨ੍ਹਾਂ ਮੌਕੇ ’ਤੇ ਹੀ ਮਿੱਟੀ ਦੇ ਨਮੂਨੇ ਲੈਣ ਦੀ ਵਿਧੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਖੁਦ ਨਮੂਨਾ ਲੈ ਕੇ ਕਿਸਾਨਾਂ ਨੂੰ ਪ੍ਰਯੋਗਾਤਮਕ ਤਰੀਕੇ ਨਾਲ ਸਮਝਾਇਆ। ਡਾ. ਗਰਗ ਨੇ ਕਿਸਾਨਾਂ ਨੂੰ ਝੋਨੇ ਅਤੇ ਬਾਸਮਤੀ ਵਿੱਚ ਡੀ.ਏ.ਪੀ. ਖਾਦ ਦੀ ਬੇਲੋੜੀ ਵਰਤੋਂ ਤੋਂ ਬਚਣ ਅਤੇ ਯੂਰੀਆ ਖਾਦ ਦੀ ਵੀ ਸੰਜਮ ਨਾਲ ਵਰਤੋਂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਕੱਦੂ ਕਰਨ ਤੋਂ ਪਹਿਲਾਂ ਯੂਰੀਆ ਦੇ 2-3 ਥੈਲੇ ਵਰਤਣ ਦੀ ਪ੍ਰਥਾ ਤੋਂ ਗੁਰੇਜ ਕਰਨ ਲਈ ਕਿਹਾ। ਉਨ੍ਹਾਂ ਝੋਨੇ ਵਿੱਚ ਜ਼ਿੰਕ ਦੀ ਘਾਟ ਨੂੰ ਪੂਰਾ ਕਰਨ ਲਈ ਸਿਫਾਰਿਸ਼ ਕੀਤੀ ਮਾਤਰਾ ਅਨੁਸਾਰ ਹੀ ਜ਼ਿੰਕ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ। ਜੈਵਿਕ ਖਾਦਾਂ ਦੀ ਮਹੱਤਤਾ ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਡਾ. ਗਰਗ ਨੇ ਕਿਹਾ ਕਿ ਝੋਨੇ ਦੀ ਪੌਦ ਨੂੰ ਲੱਗਣ ਵਾਲਾ ਐਜ਼ੋਸਪਾਇਰਲਮ ਦਾ ਟੀਕਾ ਫਸਲ ਦੀ ਪੈਦਾਵਾਰ ਵਧਾਉਣ ਦੇ ਨਾਲ-ਨਾਲ ਮਿੱਟੀ ਦੀ ਜੈਵਿਕ ਸਿਹਤ ਸੁਧਾਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਝੋਨੇ ਦੀ ਪਨੀਰੀ ਤਿਆਰ ਕਰਨ ਲਈ ਸਿਫਾਰਿਸ਼ ਖਾਦਾਂ ਅਤੇ ਹੋਰ ਪ੍ਰਬੰਧਕੀ ਸਿਫਾਰਿਸ਼ਾਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਦੌਰਾਨ ਡਾ. ਗਰਗ ਨੇ ਝੋਨੇ ਦੀ ਪਨੀਰੀ ਵਿੱਚ ਬੌਣੇ ਬੂਟਿਆਂ ਦੇ ਰੋਗ ਦੀ ਪਛਾਣ ਅਤੇ ਰੋਕਥਾਮ ਸਬੰਧੀ ਸਿਫਾਰਿਸ਼ਾਂ ਵੀ ਸਾਂਝੀਆਂ ਕੀਤੀਆਂ ਅਤੇ ਕਿਸਾਨਾਂ ਨੂੰ ਪਨੀਰੀ ਦੀ ਨਿਯਮਿਤ ਨਿਗਰਾਨੀ ਕਰਨ ਲਈ ਪ੍ਰੇਰਿਆ। ਕੈਂਪ ਦੀ ਸਫਲਤਾ ਵਿੱਚ ਸ. ਪ੍ਰਿਤਪਾਲ ਸਿੰਘ, ਸ. ਹਰਦੀਪ ਸਿੰਘ, ਸ. ਦਵਿੰਦਰ ਸਿੰਘ (ਸਰਪੰਚ), ਸ. ਬਲਕਾਰ ਸਿੰਘ ਅਤੇ ਹੋਰ ਨੇ ਵਿਸ਼ੇਸ਼ ਯੋਗਦਾਨ ਪਾਇਆ। ਅੰਤ ਵਿੱਚ ਖੇਤੀ ਸਾਹਿਤ ਆਦਿ ਦੀ ਵਿਕਰੀ ਵੀ ਕੀਤੀ ਗਈ। ਕੈਂਪ ਦੌਰਾਨ ਕਿਸਾਨਾਂ ਵੱਲੋਂ ਪੁੱਛੇ ਗਏ ਵੱਖ-ਵੱਖ ਖੇਤੀਬਾੜੀ ਸਬੰਧੀ ਸਵਾਲਾਂ ਦੇ ਤਰਤੀਬ-ਬੱਧ ਅਤੇ ਵਿਗਿਆਨਕ ਢੰਗ ਨਾਲ ਜਵਾਬ ਦਿੱਤੇ ਗਏ। ਅਖੀਰ ਵਿੱਚ ਡਾ. ਗਰਗ ਨੇ ਸ. ਪ੍ਰਿਤਪਾਲ ਸਿੰਘ ਦੀ ਸਿੱਧੀ ਬਿਜਾਈ ਵਾਲੇ ਬਾਸਮਤੀ ਦੇ ਖੇਤ ਦੇਖੇ ।

Punjab latest khabran


Recommended Posts