ਵਿਜੀਲੈਂਸ ਵੱਲੋਂ ਸਾਬਕਾ ਮੀਡੀਆ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਕੇਸ ਦਰਜ • ਸਾਬਕਾ ਮੀਡੀਆ ਸਲਾਹਕਾਰ ਨੇ ਆਪਣੀ ਆਮਦਨ ਦੇ ਜ਼ਾਹਰ " /> ਵਿਜੀਲੈਂਸ ਵੱਲੋਂ ਸਾਬਕਾ ਮੀਡੀਆ ਸਲਾਹ ">
ਮਾਨ ਸਰਕਾਰ ਦੀ ਨਿਵੇਕਲੀ ਪਹਿਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਹਾਈ-ਟੈਕ ਹੋਵੇਗਾ ਪੀ.ਆਰ.ਟੀ.ਸੀ.     ਗੁੰਮਸ਼ੁਦਾ ਬੱਚੀ ਦੇ ਵਾਰਸਾਂ ਦੀ ਭਾਲ, 10 ਸਤੰਬਰ ਤੱਕ ਸੰਪਰਕ ਕਰਨ ਦੀ ਅਪੀਲ    ਪੰਜਾਬ ਸਰਕਾਰ ਦੀ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਯੋਜਨਾ ਨਾਲ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਮਿਲੀ ਵੱਡੀ ਆਰਥਿਕ ਰਾਹਤ    ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੇ ਏਡੀਸੀ ਦੇ ਨਿਰਦੇਸ਼    ਫੂਕੇਟ ਤੋਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਉਡਾਣ ਭਾਰੀ ਟਰਬੂਲੈਂਸ ਦਾ ਸ਼ਿਕਾਰ, ਸੁਰੱਖਿਅਤ ਲੈਂਡਿੰਗ ਨਾਲ ਟਲਿਆ ਵੱਡਾ ਹਾਦਸਾ    ਸ਼ੇਖ ਹਸੀਨਾ ਦੇ ਵਰਚੁਅਲ ਸੰਬੋਧਨ 'ਤੇ ਭਾਰਤ ਦਾ ਸਪੱਸ਼ਟ ਰੁਖ, ਸਰਕਾਰ ਨੇ ਕਿਹਾ– ਪ੍ਰੋਗਰਾਮ ਨਾਲ ਕੋਈ ਅਧਿਕਾਰਕ ਸਬੰਧ ਨਹੀਂ    ਭਾਰੀ ਮੀਂਹ ਦਾ ਕਹਿਰ, ਕਈ ਰਾਜਾਂ ਵਿੱਚ ਰੈੱਡ ਅਲਰਟ ਜਾਰੀ; ਪ੍ਰਸ਼ਾਸਨ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਕੀਤੀ ਅਪੀਲ    ਓ.ਐਸ.ਡੀ ਸੁਖਵੀਰ ਸਿੰਘ ਅਤੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਪਿੰਡ ਰੁਲਦੂ ਸਿੰਘ ਵਾਲਾ ਅਤੇ ਬੰਗਾਂਵਾਲੀ ਵਿਖੇ 'ਲੋਕ ਮਿਲਣੀ'    ਮਾਨ ਸਰਕਾਰ ਦੀ ਮੁਲਾਜਮਾ ਪ੍ਰਤੀ ਚੰਗੀ ਸੋਚ - ਚੇਅਰਮੈਨ ਹਰਪਾਲ ਜੁਨੇਜਾ     ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਸਮੇਂਬੱਧ ਹੱਲ ਲਈ ਵਚਨਬੱਧ: ਵਿਧਾਇਕ ਨਰਿੰਦਰ ਕੌਰ ਭਰਾਜ   
Vigilance registered a case against former media advisor to cm Bharat Inder Singh Chahal for creating assets in excess of income
August 3, 2023
Daily-Dharaledar-Online-News-Vie

Daily Dharaledar / Punjab

ਵਿਜੀਲੈਂਸ ਵੱਲੋਂ ਸਾਬਕਾ ਮੀਡੀਆ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਕੇਸ ਦਰਜ • ਸਾਬਕਾ ਮੀਡੀਆ ਸਲਾਹਕਾਰ ਨੇ ਆਪਣੀ ਆਮਦਨ ਦੇ ਜ਼ਾਹਰਾ ਸਰੋਤਾਂ ਨਾਲੋਂ 305 ਫ਼ੀਸਦ ਵੱਧ ਕੀਤਾ ਖਰਚ ਚੰਡੀਗੜ੍ਹ, 3 ਅਗਸਤ- ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ -ਤੇ ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਮੀਡੀਆ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਕੇਸ ਦਰਜ ਕੀਤਾ ਗਿਆ ਹੈ। ਅੱਜ ਇੱਥੇ ਇਸ ਕੇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਐਫ.ਆਈ.ਆਰ. ਨੰ. 26 ਮਿਤੀ 02-08-2023 ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਟ ਦੀਆਂ ਧਾਰਾਵਾਂ 13(1)ਬੀ, 13(2) ਅਧੀਨ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਭਰਤਇੰਦਰ ਸਿੰਘ ਚਹਿਲ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਮਾਰਚ 2017 ਤੋਂ ਸਤੰਬਰ 2021 ਤੱਕ ਸਾਬਕਾ ਮੀਡੀਆ ਸਲਾਹਕਾਰ ਚਾਹਲ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੀ ਆਮਦਨ 7,85,16,905 ਰੁਪਏ ਸੀ ਜਦੋਂਕਿ 31,79,89,011 ਰੁਪਏ ਖਰਚ ਕੀਤੇ ਗਏ, ਜੋ ਕਿ ਆਮਦਨ ਦੇ ਜ਼ਾਹਰਾ ਸਰੋਤਾਂ ਤੋਂ ਲਗਭਗ 305 ਫ਼ੀਸਦ ਵੱਧ ਹਨ। ਮੁਲਜ਼ਮ ਭਰਤਇੰਦਰ ਸਿੰਘ ਚਾਹਲ ਨੇ ਆਪਣੇ ਅਤੇ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਂ ‘ਤੇ ਕਈ ਜਾਇਦਾਦਾਂ ਬਣਾਈਆਂ, ਜਿਨ੍ਹਾਂ ਵਿੱਚ ਸਰਹਿੰਦ ਰੋਡ ਪਟਿਆਲਾ ਉਤੇ ਸਥਿਤ ਦਸਮੇਸ਼ ਲਗਜ਼ਰੀ ਵੈਡਿੰਗ ਰਿਜ਼ੋਰਟ (ਅਲਕਾਜ਼ਾਰ), ਮਿੰਨੀ ਸਕੱਤਰੇਤ ਰੋਡ ਪਟਿਆਲਾ ਉਤੇ 2595 ਗਜ਼ ਦੀ ਪੰਜ ਮੰਜ਼ਿਲਾ ਕਮਰਸ਼ੀਅਲ ਇਮਾਰਤ (ਪਸ਼ੂ ਪਾਲਣ ਵਿਭਾਗ ਦੀ ਸਾਈਟ), ਨਾਭਾ ਰੋਡ -ਤੇ ਟੋਲ ਪਲਾਜ਼ਾ ਨੇੜੇ ਪਿੰਡ ਕਲਿਆਣ ਵਿਖੇ 72 ਕਨਾਲ 14 ਮਰਲੇ ਜ਼ਮੀਨ ਸ਼ਾਮਲ ਹੈ। ਇਸ ਤੋਂ ਇਲਾਵਾ ਉਸ ਨੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਮਾਲਾਹੇੜੀ ਅਤੇ ਹਰਬੰਸਪੁਰਾ ਵਿਖੇ ਵੀ ਜ਼ਮੀਨ ਖਰੀਦੀ ਗਈ ਹੈ। ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ---------

Daily Dharaledar Online News Views and Reviews


Recommended Posts