ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ    ਡਾਲਰ ਦੇ ਮੁਕਾਬਲੇ ਰੁਪਏ ’ਤੇ ਦਬਾਅ, ₹94.69 ਦੇ ਨੇੜੇ ਪਹੁੰਚਿਆ   
6 ਮਹੀਨੇ ਦੀ ਗਰਭਵਤੀ ਪਤਨੀ ਨੂੰ ਜ਼ਿੰਦਾ ਸਾੜਨ ਵਾਲਾ ਵਿਅਕਤੀ ਗ੍ਰਿਫਤਾਰ
April 22, 2024
-Man-Who-Burned-His-6-month-Preg

Daily Dharaledar Bureau / Amritsar

ਪਿੰਡ ਭੂਰੇ ਨੰਗਲ ਵਿੱਚ ਇੱਕ ਦਰਦਨਾਕ ਅਤੇ ਵਹਿਸ਼ੀ ਘਟਨਾ ਸਾਹਮਣੇ ਆਈ ਹੈ। ਪਿੰਡ ਦੇ ਹੀ ਰਹਿਣ ਵਾਲੇ ਸੁਖਦੇਵ ਸਿੰਘ ਨੇ ਆਪਣੀ 6 ਮਹੀਨੇ ਦੀ ਗਰਭਵਤੀ ਪਤਨੀ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ, ਫਿਰ ਉਸ ਨੂੰ ਮੰਜੇ ਨਾਲ ਬੰਨ੍ਹ ਕੇ ਜ਼ਿੰਦਾ ਸਾੜ ਦਿੱਤਾ। ਪੁਲਸ ਨੇ ਮਾਮਲਾ ਦਰਜ ਕਰ ਕੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ।

ਜੋਤੀ ਪਤਨੀ ਬੀਰਾ ਸਿੰਘ ਵਾਸੀ ਪਿੰਡ ਕਲੇਰ ਘੁਮਾਣ ਨੇ ਪੁਲੀਸ ਨੂੰ ਦੱਸਿਆ ਹੈ ਕਿ ਉਨ੍ਹਾਂ ਦੀ ਵੱਡੀ ਲੜਕੀ ਪਿੰਕੀ ਉਮਰ 22 ਸਾਲ ਸੀ। ਜਿਸ ਦਾ ਵਿਆਹ ਢਾਈ ਸਾਲ ਪਹਿਲਾਂ ਪਿੰਡ ਭੂਰੇ ਨੰਗਲ ਦੇ ਰਹਿਣ ਵਾਲੇ ਸੁਖਦੇਵ ਸਿੰਘ ਨਾਲ ਪੂਰੇ ਗੁਰੂ ਮਰਿਆਦਾ ਅਤੇ ਰੀਤੀ-ਰਿਵਾਜਾਂ ਨਾਲ ਹੋਇਆ ਸੀ।

ਘਰ ਵਿੱਚ ਸਿਰਫ਼ ਉਸਦੀ ਧੀ ਅਤੇ ਜਵਾਈ ਰਹਿ ਰਹੇ ਸਨ। ਉਸ ਦੀ ਬੇਟੀ 6 ਮਹੀਨੇ ਦੀ ਗਰਭਵਤੀ ਸੀ। ਕੁਝ ਦਿਨ ਪਹਿਲਾਂ ਉਸ ਦੀ ਧੀ ਅਤੇ ਜਵਾਈ ਉਸ ਨੂੰ ਮਿਲਣ ਆਏ ਸਨ ਅਤੇ ਧੀ ਨੇ ਦੱਸਿਆ ਕਿ ਉਹ ਗਰਭਵਤੀ ਹੈ। ਉਸ ਦਾ ਪਤੀ ਸੁਖਦੇਵ ਸਿੰਘ ਨਾ ਉਸ ਨੂੰ ਡਾਕਟਰ ਕੋਲ ਚੈੱਕਅਪ ਲਈ ਲੈ ਕੇ ਜਾਂਦਾ ਅਤੇ ਨਾ ਦਵਾਈਆਂ ਲੈ ਕੇ ਦੇਂਦਾ | ਉਸ ਨਾਲ ਹਮੇਸ਼ਾ ਲੜਦਾ ਰਹਿੰਦਾ ਹੈ। ਉਸ ਨੇ ਦੋਵਾਂ ਨੂੰ ਸਮਝਾ ਕੇ ਘਰ ਵਾਪਸ ਭੇਜ ਦਿੱਤਾ।

19 ਅਪਰੈਲ ਦੀ ਦੁਪਹਿਰ ਉਸ ਨੂੰ ਸੂਚਨਾ ਮਿਲੀ ਕਿ ਉਸ ਦੇ ਜਵਾਈ ਨੇ ਉਸ ਦੀ ਧੀ ਨੂੰ ਲੋਹੇ ਦੇ ਪਾਈਪ ਨਾਲ ਬੰਨ੍ਹ ਕੇ ਅੱਗ ਲਾ ਦਿੱਤੀ ਹੈ। ਘਰ ‘ਚੋਂ ਧੂੰਆਂ ਨਿਕਲ ਰਿਹਾ ਹੈ। ਉਹ ਆਪਣੇ ਪਿੰਡ ਦੇ ਸਰਵਣ ਸਿੰਘ ਨੂੰ ਨਾਲ ਲੈ ਕੇ ਮੋਟਰਸਾਈਕਲ ‘ਤੇ ਆਪਣੀ ਲੜਕੀ ਦੇ ਸਹੁਰੇ ਘਰ ਪਹੁੰਚੀ। ਉਸ ਨੇ ਦੇਖਿਆ ਕਿ ਉਸ ਦੀ ਅੱਧੀ ਤੋਂ ਵੱਧ ਧੀ ਸੜ ਚੁੱਕੀ ਸੀ। ਉਸ ਦੀ ਮੌਤ ਹੋ ਚੁੱਕੀ ਸੀ।

ਉਸ ਨੇ ਆਸ-ਪਾਸ ਦੇ ਲੋਕਾਂ ਦੀ ਮਦਦ ਨਾਲ ਤੁਰੰਤ ਅੱਗ ਬੁਝਾਈ। ਉਸ ਦੀ ਲੜਕੀ ਦੀਆਂ ਦੋਵੇਂ ਲੱਤਾਂ, ਬਾਹਾਂ, ਚਿਹਰਾ ਅਤੇ ਸਰੀਰ ਪੂਰੀ ਤਰ੍ਹਾਂ ਸੜ ਗਿਆ। ਅੱਗ ਘਰ ਵਿਚ ਵੀ ਫੈਲ ਗਈ। ਕਮਰੇ ਵਿੱਚ ਰੱਖਿਆ ਸਮਾਨ ਵੀ ਸੜ ਗਿਆ। ਮਾਮਲਾ ਤੁਰੰਤ ਪੁਲਿਸ ਕੋਲ ਪਹੁੰਚ ਗਿਆ। ਥਾਣਾ ਬਿਆਸ ਦੀ ਪੁਲੀਸ ਮੌਕੇ ’ਤੇ ਪੁੱਜ ਗਈ। ਪੁਲੀਸ ਨੇ ਸੜੀ ਹੋਈ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਮੁਲਜ਼ਮ ਸੁਖਦੇਵ ਸਿੰਘ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਗਿਆ ਹੈ। ਛਾਪੇਮਾਰੀ ਦੌਰਾਨ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

Man Who Burned His 6 month Pregnant Wife Alive Was Arrested


Recommended Posts