ਮਹਿਰੋਂ ਨੂੰ ਪੁਰਾਣੇ ਕੇਸ ’ਚ ਮੋਗਾ ਅਦਾਲਤ ’ਚ ਕੀਤਾ ਪੇਸ਼, ਵਕੀਲ ਨੇ ਕੇਸ ਨੂੰ ਦੱਸਿਆ ਸਿਆਸੀ ਆਧਾਰ ’ਤੇ ਦਰਜ    16 ਅਕਤੂਬਰ ਨੂੰ ਪੈਣਗੀਆਂ ਵੋਟਾਂ, ਹਰਦੀਪ ਪੁਰੀ ਦੀ ਸੀਟ ਵੀ ਸ਼ਾਮਲ    ਮੁਹਾਲੀ Gmada ਦਫ਼ਤਰ ’ਚ Ed ਦੀ ਵੱਡੀ ਰੇਡ, 3 ਮੰਜ਼ਿਲਾਂ ਸੀਲ    ਪੰਜਾਬ ਪੁਲੀਸ ਨੇ ਵਰਦੀ ਨਾ ਪਾਉਣ ਵਾਲੀ ਵਾਇਰਲ ਆਡੀਓ ਨੂੰ ਦੱਸਿਆ ਝੂਠੀ ਐਡਵਾਇਜ਼ਰੀ    ਪਤਨੀ ਦਾ ਫੋਨ ਹੈਕ ਕਰਨਾ ਪਿਆ ਭਾਰੀ, It ਐਕਟ ਤਹਿਤ ਕੇਸ ਦਰਜ    ਪੰਜਾਬ ਵਿੱਚ Bjp ਦੀ ਸਰਕਾਰ ਬਣੀ ਤਾਂ 6 ਮਹੀਨਿਆਂ ’ਚ ਨਸ਼ਾ ਸਪਲਾਈ ਚੇਨ ਤੋੜਨ ਦਾ ਸ਼ਿਵਰਾਜ ਚੌਹਾਨ ਦਾ ਦਾਅਵਾ    ਸੰਗਰੂਰ ’ਚ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਨੌਜਵਾਨ ਨੇ ਨਿਗਲਿਆ ਜ਼ਹਿਰ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਆਕਾਸ਼ ਬੱਟਾ ਨੂੰ ਸਰਕਾਰੀ ਗਵਾਹ ਵਜੋਂ ਤਲਬ ਕਰਨ ਦੀ ਮਨਜ਼ੂਰੀ    ਪੰਜਾਬ ’ਚ ਜਬਰ ਜਨਾਹ ਕੇਸ ਮਗਰੋਂ ਕੈਨੇਡਾ ’ਚ ਅਮਰਜੀਤ ਚਾਵਲਾ! ਸਰੀ ’ਚ ਕਥਿਤ ਤੌਰ ’ਤੇ ਨਜ਼ਰ ਆਉਣ ਦੀ ਚਰਚਾ    ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ   
ਕੈਨੇਡਾ ਤੋਂ ਪਰਤੇ ਦੋਸਤ ਦਾ ਦੋਸਤਾਂ ਨੇ ਹੀ ਕੀਤਾ ਕਤਲ
April 25, 2024
A-Friend-Who-Returned-From-Canad

Daily Dharaledar Bureau / Gurdaspur

ਕੈਨੇਡਾ ਤੋਂ ਪੰਜ ਮਹੀਨੇ ਪਹਿਲਾਂ ਭੈਣ ਦੇ ਵਿਆਹ ਤੇ ਆਏ ਨੌਜਵਾਨ ਦੀ ਲਾਸ਼ ਥਾਣਾ ਤਿੱਬੜ ਦੇ ਤਹਿਤ ਆਉਂਦੇ ਪਿੰਡ ਕੋਠੇ ਨੇੜੇ ਸਥਿਤ ਫਲਾਈ ਓਵਰ ਦੇ ਥੱਲੋਂ ਝਾੜੀਆਂ ਵਿੱਚੋਂ ਮਿਲੀ । ਮ੍ਰਿਤਕ ਨੌਜਵਾਨ ਘਰੋਂ ਆਪਣੇ ਦੋਸਤ ਦੀ ਜਨਮ ਦਿਨ ਪਾਰਟੀ ਲਈ ਨਿਕਲਿਆ ਸੀ। ਲਾਸ਼ ਮਿਲਣ ਤੋਂ ਬਾਅਦ ਜਦੋਂ ਪੁਲਿਸ ਨੇ ਆਲੇ ਦੁਆਲੇ ਦੇ ਸੀਸੀ ਟੀਵੀ ਕੈਮਰੇ ਖੰਗਾਲੇ ਤਾਂ ਹੈਰਾਨੀਜਨਕ ਖੁਲਾਸਾ ਹੋਇਆ ਕਿ ਦੋ ਵਿਅਕਤੀਆਂ ਜਿਨਾਂ ਵਿੱਚੋਂ ਇੱਕ ਲੜਕੀ ਵੱਲੋਂ ਇਹ ਲਾਸ਼ ਕਾਰ ਵਿੱਚ ਲਿਆ ਕੇ ਇੱਥੇ ਸੁੱਟੀ ਗਈ ਹੈ, ਜਿਸ ਤੋਂ ਬਾਅਦ ਪੁਲਿਸ ਨੇ ਤਫਤੀਸ਼ ਕਰਦਿਆ ਦੋ ਨੌਜਵਾਨਾਂ ਨੂੰ ਮਾਮਲੇ ਵਿੱਚ ਨਾਮਜਦ ਕਰ ਲਿਆ ਹੈ।
ਮ੍ਰਿਤਕ ਦੀ ਪਛਾਣ ਜਸ਼ਨਪ੍ਰੀਤ ਸਿੰਘ (27) ਪੁੱਤਰ ਪਿਤਾ ਨਗਵੰਤ ਸਿੰਘ ਵਾਸੀ ਕੋਟ ਕੇਸਰਾ ਸਿੰਘ ਥਾਣਾ ਝੰਡੇਰ ਹਾਲ ਵਾਸੀ ਫਤਿਹਗੜ੍ਹ ਚੂੜੀਆਂ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ 22 ਅਪਰੈਲ ਨੂੰ ਫਤਿਹਗੜ੍ਹ ਚੂੜੀਆਂ ਤੋਂ ਗੁਰਦਾਸਪੁਰ ਆਪਣੇ ਇੱਕ ਦੋਸਤ ਦੇ ਜਨਮ ਦਿਨ ਦੀ ਪਾਰਟੀ ਵਿੱਚ ਸ਼ਾਮਲ ਹੋਣ ਲਈ ਆਇਆ ਸੀ ਪਰ ਬਾਅਦ ਵਿੱਚ ਉਸ ਦਾ ਫੋਨ ਬੰਦ ਹੋ ਗਿਆ। ਜਦੋਂਕਿ ਅਗਲੇ ਦਿਨ ਸਵੇਰੇ ਤੜਕਸਾਰ ਥਾਣਾ ਤਿੱਬੜ ਦੀ ਪੁਲੀਸ ਨੂੰ ਇੱਕ ਨੌਜਵਾਨ ਦੀ ਅਣਪਛਾਤੀ ਲਾਸ਼ ਮਿਲੀ, ਬਾਅਦ ਵਿੱਚ ਉਸਦੀ ਪਛਾਣ ਜਸ਼ਨਪ੍ਰੀਤ ਸਿੰਘ ਵਜੋਂ ਹੋਈ। 
22 ਅਪ੍ਰੈਲ ਨੂੰ ਦੁਪਹਿਰ 2 ਵਜੇ ਦੇ ਕਰੀਬ ਜਸ਼ਨ ਇਹ ਕਹਿ ਕੇ ਘਰੋਂ ਨਿਕਲਿਆ ਸੀ ਕਿ ਗੁਰਦਾਸਪੁਰ 'ਚ ਰਹਿੰਦੇ ਉਸ ਦੇ ਇਕ ਦੋਸਤ ਦਾ ਜਨਮ ਦਿਨ ਹੈ ਅਤੇ ਉਹ ਉੱਥੇ ਜਾ ਰਿਹਾ ਹੈ। ਸ਼ਾਮ ਕਰੀਬ ਪੰਜ ਵਜੇ ਉਸ ਨੂੰ ਫ਼ੋਨ ਆਇਆ ਕਿ ਉਹ ਆਪਣੇ ਦੋਸਤ ਦੀ ਪਾਰਟੀ ਤੇ ਗੁਰਦਾਸਪੁਰ ਪਹੁੰਚ ਗਿਆ ਹੈ। ਜਦੋਂ ਅਸੀਂ ਸਾਢੇ ਛੇ ਵਜੇ ਜਸ਼ਨਪ੍ਰੀਤ ਨੂੰ ਦੁਬਾਰਾ ਫ਼ੋਨ ਕੀਤਾ ਤਾਂ ਉਸਦਾ ਫ਼ੋਨ ਬੰਦ ਸੀ। ਜਦੋਂ ਕਾਫੀ ਦੇਰ ਤੱਕ ਉਸ ਦਾ ਫੋਨ ਨਹੀਂ ਵੱਜਿਆ ਤਾਂ ਉਸ ਦੀ ਭਾਲ ਸ਼ੁਰੂ ਕਰ ਦਿੱਤੀ। 23 ਅਪ੍ਰੈਲ ਦੀ ਸਵੇਰ ਨੂੰ ਉਨ੍ਹਾਂ ਨੂੰ ਪਤਾ ਲੱਗਾ ਕਿ ਥਾਣਾ ਤਿੱਬੜ ਦੀ ਪੁਲੀਸ ਨੂੰ ਪਿੰਡ ਕੋਠੇ ਘਰਾਲਾ ਨੇੜੇ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ। ਲਾਸ਼ ਦੇਖ ਕੇ ਪਤਾ ਲੱਗਾ ਕਿ ਲਾਸ਼ ਜਸ਼ਨਪ੍ਰੀਤ ਦੀ ਹੈ। ਜਸ਼ਨਪ੍ਰੀਤ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਨੂੰ ਯਕੀਨ ਹੈ ਕਿ ਉਨਾਂ ਦੇ ਲੜਕੇ ਦਾ ਕਤਲ ਗੁਰਪ੍ਰੀਤ ਸਿੰਘ ਉਰਫ ਗੋਲਡੀ ਪੁੱਤਰ ਹਰਜਿੰਦਰ ਸਿੰਘ ਵਾਸੀ ਪਿੰਡ ਸਰਾਏ ਅਤੇ ਉਸ ਦੇ ਹੋਰ ਸਾਥੀਆਂ ਨੇ ਕੋਈ ਜ਼ਹਿਰੀਲੀ ਚੀਜ਼ ਦੇ ਕੇ ਕੀਤਾ ਹੈ।

A Friend Who Returned From Canada Was Killed By His Friends


Recommended Posts