ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ    ਥਾਈਲੈਂਡ ’ਚ ਸਿੱਖ ਬਜ਼ੁਰਗ ਨਾਲ ਕੁੱਟਮਾਰ ਦਾ ਵੀਡੀਓ ਵਾਇਰਲ, ਦਸਤਾਰ ਉਤਾਰਨ ਦਾ ਵੀ ਦਾਅਵਾ    Pau ਪਹੁੰਚੇ Cm ਮਾਨ ਦੇ ਕਾਫ਼ਲੇ ਅੱਗੇ ਬਿੱਟੂ ਦਾ ਪ੍ਰਦਰਸ਼ਨ, ਆਂਡੇ-ਟਮਾਟਰ ਸੁੱਟੇ ਜਾਣ ਮਗਰੋਂ ਪੁਲੀਸ ਨੇ ਲਿਆ ਹਿਰਾਸਤ ’ਚ    ਬਾਬਾ ਬਕਾਲਾ ’ਚ ਅਕਾਲੀ ਦਲ ਨੂੰ ਝਟਕਾ, ਛੱਜਲਵੱਡੀ ਪਿਉ-ਪੁੱਤਰ ‘ਆਪ’ ’ਚ ਸ਼ਾਮਲ    ਪੱਗ ’ਤੇ ਮਾਨ ਦੇ ਤਨਜ਼ ਦਾ ਸੈਣੀ ਵੱਲੋਂ ਜਵਾਬ, ਕਿਹਾ- ‘ਪੱਗ ਕਿਸੇ ਵੀ ਮੁੱਖ ਮੰਤਰੀ ਨਾਲੋਂ ਵੱਡੀ    Pau ਦੇ ਗੇਟ ਨੰਬਰ 8 ਬਾਹਰ ਸ਼ਰਾਬ ਦੀ ਬੋਤਲ, ਟਮਾਟਰ ਤੇ ਆਂਡੇ ਲੈ ਕੇ ਪਹੁੰਚੇ ਰਵਨੀਤ ਬਿੱਟੂ, Cm ਮਾਨ ’ਤੇ ਸਾਧਿਆ ਨਿਸ਼ਾਨਾ    H-1b Visa: ਭਾਰਤੀਆਂ ਲਈ ਵੱਡੀ ਖ਼ਬਰ, $1 ਲੱਖ ਵਾਲੀ ਸ਼ਰਤ ਇੱਕ ਸਾਲ ਹੋਰ ਵਧੀ    3.16 ਕਰੋੜ ਖਪਤਕਾਰਾਂ ਲਈ ਵੱਡੀ ਖ਼ਬਰ, ਬਾਇਓਮੈਟ੍ਰਿਕ ਵੈਰੀਫਿਕੇਸ਼ਨ ਨਾ ਕਰਵਾਉਣ ’ਤੇ ਸਬਸਿਡੀ ਵਾਲਾ ਰਿਫ਼ਿਲ ਬੰਦ    ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ   
ਹਾਈਟੈਕ ਨਾਕੇ 'ਤੇ ਮੋਟਰਸਾਈਕਲ ਸਵਾਰ ਨੇ ਪਿੱਛਾ ਕਰਦੇ Asi 'ਤੇ ਚਲਾਈਆਂ ਗੋਲ਼ੀਆਂ
May 21, 2024
Motorcyclist-Fired-Shots-Asi-Hit

Daily Dharaledar Bureau / Amritsar, Pathankot

ਅੰਮ੍ਰਿਤਸਰ-ਪਠਾਨਕੋਟ ਰੋਡ 'ਤੇ ਸਥਿਤ ਬੱਬਰੀ ਹਾਈਟੈਕ ਨਾਕੇ ਤੇ ਸੋਮਵਾਰ ਦੇਰ ਰਾਤ ਮੋਟਰਸਾਈਕਲ ਸਵਾਰ ਨੌਜਵਾਨ ਨੇ ਏਐੱਸਆਈ 'ਤੇ ਗੋਲੀਆਂ ਚਲਾ ਦਿੱਤੀਆਂ। ਹਾਲਾਂਕਿ ਏਐੱਸਆਈ ਇਸ ਘਟਨਾ ਵਿੱਚ ਵਾਲ- ਵਾਲ ਬਚ ਗਿਆ। ਚੌਕੀ 'ਤੇ ਮੌਜੂਦ ਅਧਿਕਾਰੀਆਂ ਨੇ ਗੋਲੀ ਚਲਾਉਣ ਵਾਲੇ ਨੌਜਵਾਨਾਂ ਤੋਂ ਇਲਾਵਾ ਦੋ ਮੁਲਜ਼ਮਾਂ ਨੂੰ ਹਿਰਾਸਤ 'ਚ ਲੈ ਲਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਡੀਐੱਸਪੀ ਸਿਟੀ ਮੋਹਨ ਸਿੰਘ ਅਤੇ ਥਾਣਾ ਸਦਰ ਦੇ ਐੱਸਐੱਚਓ ਅਮਨਦੀਪ ਸਿੰਘ ਮੌਕੇ ’ਤੇ ਪੁੱਜੇ। ਪੁਲਿਸ ਨੇ ਮੁਲਜ਼ਮਾਂ ਨੂੰ ਹਿਰਾਸਤ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਹੋਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਮਾਮਲੇ ਵਿੱਚ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ। ਕਾਹਨੂੰਵਾਨ ਬਾਈਪਾਸ ਤੋਂ ਇੱਕ ਨੌਜਵਾਨ ਤੇਜ਼ ਰਫ਼ਤਾਰ ਮੋਟਰਸਾਈਕਲ ’ਤੇ ਆ ਰਿਹਾ ਸੀ। ਇਸ ਦੌਰਾਨ ਕੁਝ ਨੌਜਵਾਨ ਉਸ ਦਾ ਪਿੱਛਾ ਕਰ ਰਹੇ ਸਨ। ਬੱਬਰੀ ਬਾਈਪਾਸ 'ਤੇ ਪਹੁੰਚਣ 'ਤੇ ਨੌਜਵਾਨ ਦਾ ਮੋਟਰਸਾਈਕਲ ਸਲਿੱਪ ਕਰ ਗਿਆ ਅਤੇ ਉਹ ਡਿੱਗ ਗਿਆ।

ਚੌਕੀ 'ਤੇ ਮੌਜੂਦ ਏਐੱਸਆਈ ਨੇ ਉਸ ਨੂੰ ਚੁੱਕਣ ਦੀ ਕੋਸ਼ਿਸ਼ ਕੀਤੀ ਪਰ ਉਹ ਖੇਤਾਂ ਵੱਲ ਭੱਜ ਗਿਆ। ਉਸ ਨੂੰ ਭੱਜਦਾ ਦੇਖ ਕੇ ਚੌਕੀ 'ਤੇ ਖੜ੍ਹੇ ਏਐੱਸਆਈ ਸਤਵਿੰਦਰ ਭੱਟੀ ਨੇ ਉਸ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਏਐੱਸਆਈ ਨੂੰ ਪਿੱਛੇ ਆਉਂਦੇ ਦੇਖ ਨੌਜਵਾਨ ਨੇ ਆਪਣੇ ਪਿਸਤੌਲ ਨਾਲ ਹਵਾ ਵਿੱਚ ਫਾਇਰ ਕਰ ਦਿੱਤਾ ਪਰ ਏਐੱਸਆਈ ਨੇ ਪਿੱਛਾ ਨਹੀਂ ਛੱਡਿਆ। ਇਹ ਦੇਖ ਕੇ ਮੁਲਜ਼ਮ ਨੇ ਏਐੱਸਆਈ ’ਤੇ ਸਿੱਧੀਆਂ ਦੋ ਗੋਲੀਆਂ ਚਲਾ ਦਿੱਤੀਆਂ। ਇਸ ਦੇ ਬਾਵਜੂਦ ਏਐੱਸਆਈ ਭੱਟੀ ਨੇ ਹੋਰ ਪੁਲਿਸ ਮੁਲਾਜ਼ਮਾਂ ਦੀ ਮਦਦ ਨਾਲ ਉਸ ਨੂੰ ਕਾਬੂ ਕਰ ਲਿਆ। ਇਸ ਦੌਰਾਨ ਕੁਝ ਹੋਰ ਨੌਜਵਾਨ ਕਾਰਾਂ 'ਚ ਸਵਾਰ ਹੋ ਕੇ ਮੌਕੇ 'ਤੇ ਪਹੁੰਚ ਗਏ ਅਤੇ ਗੋਲੀ ਚਲਾਉਣ ਵਾਲੇ ਨੌਜਵਾਨ ਤੋਂ ਪਿਸਤੌਲ ਖੋਹ ਕੇ ਫਰਾਰ ਹੋ ਗਏ। ਇਸ ਦੌਰਾਨ ਥਾਣਾ ਸਦਰ ਦੀ ਹੋਰ ਪੁਲਿਸ ਵੀ ਮੌਕੇ ’ਤੇ ਪੁੱਜ ਗਈ। ਉਨ੍ਹਾਂ ਮੁਲਜ਼ਮਾਂ ਦੇ ਦੋ ਹੋਰ ਸਾਥੀਆਂ ਨੂੰ ਵੀ ਕਾਬੂ ਕਰ ਲਿਆ ਜਿਨ੍ਹਾਂ ਨੂੰ ਥਾਣਾ ਸਦਰ ਵਿਖੇ ਲਿਜਾਇਆ ਗਿਆ। ਦੂਜੇ ਪਾਸੇ ਮਾਮਲੇ ਸਬੰਧੀ ਡੀਐੱਸਪੀ ਸਿਟੀ ਮੋਹਨ ਸਿੰਘ ਦਾ ਕਹਿਣਾ ਹੈ ਕਿ ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਮਾਮਲੇ 'ਚ ਹੋਰ ਗ੍ਰਿਫਤਾਰੀਆਂ ਹੋਣ ਤੋਂ ਬਾਅਦ ਵੱਡਾ ਖੁਲਾਸਾ ਹੋਣ ਦੀ ਉਮੀਦ ਹੈ। ਜਾਂਚ ਤੋਂ ਬਾਅਦ ਹੀ ਪੂਰੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ।

Motorcyclist Fired Shots Asi Hitech Checkpoint


Recommended Posts