ਗੁਲਾਬ ਸਿੱਧੂ ਦੇ ਘਰ ਗੋਲੀਬਾਰੀ ਮਾਮਲਾ: ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਦੇ ਪਿਤਾ ਗ੍ਰਿਫ਼ਤਾਰ    ਕੈਨੇਡਾ 'ਚ ਬਿਸ਼ਨੋਈ ਗਰੋਹ ਨੂੰ ਲੈ ਕੇ ਵਿਵਾਦ, Mp ਬਰੈਡ ਵਿਸ ਨੇ ਕੀਤੀ ਡਿਪੋਰਟੇਸ਼ਨ ਦੀ ਮੰਗ    ਕੰਦੋਵਾਲੀ ’ਚ ਪੁਲੀਸ ਐਨਕਾਊਂਟਰ: Asi ’ਤੇ ਗੋਲੀ ਚਲਾਉਣ ਵਾਲਾ 19 ਸਾਲਾ ਕਰਨਬੀਰ ਸਿੰਘ ਢੇਰ    Sergio Gor ਦੀ ਸ੍ਰੀ ਦਰਬਾਰ ਸਾਹਿਬ ਫੇਰੀ ਤੋਂ ਪਹਿਲਾਂ ਦਲ ਖ਼ਾਲਸਾ ਦਾ ਪੱਤਰ, ਕਰਤਾਰਪੁਰ ਲਾਂਘਾ ਖੋਲ੍ਹਣ ਦੀ ਅਪੀਲ    Un ’ਚ ਸ਼ਾਹਬਾਜ਼ ਸ਼ਰੀਫ਼ ਦੀ ਭਾਰਤ ਨੂੰ ਧਮਕੀ, ਕਿਹਾ- ਸਿੰਧੂ ਨਦੀ ਦਾ ਪਾਣੀ ਰੋਕਿਆ ਤਾਂ ਜੰਗ ਮੰਨਾਂਗੇ    ਕੈਪਟਨ ਅਮਰਿੰਦਰ ਸਿੰਘ ਬੋਲੇ- ਭਾਜਪਾ ਨੂੰ ਪੰਜਾਬ ਬਾਰੇ ਰਾਏ ਦੇਣਾ ਪਾਰਟੀ ਛੱਡਣ ਦਾ ਸੰਕੇਤ ਨਹੀਂ    ਖਹਿਰਾ ਦੀਆਂ ਟਿੱਪਣੀਆਂ ’ਤੇ ‘ਆਪ’ ਮਹਿਲਾ ਵਿੰਗ ਭੜਕਿਆ, ਡਾ. ਅਮਨਦੀਪ ਕੌਰ ਅਰੋੜਾ ਨੇ ਮੰਗਿਆ ਜਵਾਬ    Gmada ਦੇ 15 ਹਜ਼ਾਰ ਕਰੋੜ ਦੇ ਕਰਜ਼ੇ ’ਤੇ ਹਾਈ ਕੋਰਟ ਸਖ਼ਤ, ਪੰਜਾਬ ਸਰਕਾਰ ਤੋਂ ਮੰਗਿਆ ਜਵਾਬ    Cec ਖ਼ਿਲਾਫ਼ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਪੁਲਿਸ ਨੇ ਵਰਤੀਆਂ ਪਾਣੀ ਦੀਆਂ ਬੁਛਾੜਾਂ    ਨਸ਼ਾ ਤਸਕਰੀ ਮਾਮਲਾ: ਬਰਖਾਸਤ Aig ਰਾਜਜੀਤ ਸਿੰਘ 5 ਦਿਨਾਂ ਦੇ ਪੁਲੀਸ ਰਿਮਾਂਡ ’ਤੇ   
ਦਾਤ ਮਾਰ ਕੇ ਰਾਹਗੀਰ ਕੋਲੋਂ ਲੁੱਟੀ ਨਕਦੀ, ਲੋਕਾਂ ਨੇ ਮੁਲਜ਼ਮ ਨੂੰ ਕੀਤਾ ਕਾਬੂ
June 8, 2024
Looted-Cash-From-A-Passerby-By-B

Daily Dharaledar Bureau / Ludhiana

ਲੁਧਿਆਣਾ, 8 ਜੂਨ :

ਕੰਮ ਦੀ ਬਕਾਇਆ ਪੇਮੈਂਟ ਲੈ ਕੇ ਘਰ ਜਾ ਰਹੇ ਲੱਕੜ ਦੇ ਮਿਸਤਰੀ ਨੂੰ ਨਿਸ਼ਾਨਾ ਬਣਾਉਂਦਿਆਂ ਦੋ ਨੌਜਵਾਨਾਂ ਨੇ ਉਸਦੇ ਹੱਥ ਤੇ ਦਾਤ ਮਾਰਿਆ ਅਤੇ ਉਸ ਕੋਲੋਂ 10,300 ਰੁਪਏ ਦੀ ਰਕਮ ਲੁੱਟ ਲਈ l ਵਾਰਦਾਤ ਨੂੰ ਅੰਜਾਮ ਦੇ ਕੇ ਮੁਲਜ਼ਮ ਮੋਟਰਸਾਈਕਲ ਤੇ ਸਵਾਰ ਹੋ ਕੇ ਫਰਾਰ ਹੋਣ ਲੱਗੇ ਤਾਂ ਮੌਕੇ ਤੇ ਮੌਜੂਦ ਲੋਕਾਂ ਨੇ ਇੱਕ ਮੁਲਜ਼ਮ ਨੂੰ ਕਾਬੂ ਕਰ ਲਿਆ l ਇਸ ਮਾਮਲੇ ਵਿੱਚ ਥਾਣਾ ਦੁਗਰੀ ਦੀ ਪੁਲਿਸ ਨੇ ਇੱਕ ਮੁਲਜਮ ਨੂੰ ਹਿਰਾਸਤ ਵਿੱਚ ਲੈ ਕੇ ਦੂਸਰੇ ਦੀ ਤਲਾਸ਼ ਸ਼ੁਰੂ ਕਰ ਦਿੱਤੀ l ਲੋਕਾਂ ਵੱਲੋਂ ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਡਾਕਟਰ ਅੰਬੇਦਕਰ ਨਗਰ ਦੇ ਵਾਸੀ ਕੰਵਲਜੀਤ ਸਿੰਘ ਵੱਜੋਂ ਹੋਈ ਹੈ। ਜਾਣਕਾਰੀ ਦਿੰਦਿਆ ਜਵਦੀ ਦੇ ਵਾਸੀ ਰਾਜਮਾਨ ਨੇ ਦੱਸਿਆ ਕਿ ਉਹ ਸਾਲ 1999 ਤੋਂਉਤਰ ਪ੍ਰਦੇਸ਼ ਤੋਂ ਲੁਧਿਆਣਾ ਆ ਕੇ ਕਾਰ ਪੇਂਟਰ ਦਾ ਕੰਮ ਕਰ ਰਿਹਾ l


ਬੀਤੀ ਰਾਤ ਉਹ ਮਾਲਕ ਕੋਲੋਂ ਆਪਣੇ ਕੰਮ ਦੀ ਬਕਾਇਆ ਰਕਮ ਲੈ ਕੇ ਪੱਖੋਵਾਲ ਰੋਡ ਤੋਂ ਜਵਦੀ ਵੱਲ ਜਾ ਰਿਹਾ ਸੀ l ਰਾਜਮਾਨ ਨੇ ਦੱਸਿਆ ਕਿ ਗਲੀ ਦੀ ਨੁੱਕਰ ਤੇ ਖੜੇ ਦੋ ਨੌਜਵਾਨਾਂ ਨੇ ਉਸਨੂੰ ਘੇਰ ਲਿਆ l ਮੁਲਜ਼ਮਾਂ ਨੇ ਰਾਜਮਾਨ ਕੋਲੋਂ ਪੈਸਿਆਂ ਦੀ ਮੰਗ ਕੀਤੀ, ਉਸ ਨੇ ਜਦ ਮਨ੍ਹਾ ਕੀਤਾ ਤਾਂ ਮੁਲਜਮਾਂ ਚੋਂ ਇੱਕ ਨੇ ਦਾਤ ਕੱਢ ਕੇ ਉਸਦੇ ਸੱਜੇ ਹੱਥ ਤੇ ਮਾਰ ਦਿੱਤਾ l ਬੁਰੀ ਤਰ੍ਹਾਂ ਲਹੂ ਲੁਹਾਨ ਹੋਏ ਰਾਜਮਨ ਕੋਲੋਂ ਮੁਲਜਮਾਂ ਨੇ 10300 ਦੀ ਰਕਮ ਲੁੱਟੀ ਅਤੇ ਮੌਕੇ ਤੋਂ ਫਰਾਰ ਹੋਣ ਲੱਗੇ l ਰਾਤ 8 ਵਜੇ ਦੇ ਕਰੀਬ ਗਲੀ ਵਿੱਚ ਕੁਝ ਵਿਅਕਤੀ ਮੌਜੂਦ ਸਨl ਵਾਰਦਾਤ ਤੋਂ ਬਾਅਦ ਤੁਰੰਤ ਹਰਕਤ ਵਿੱਚ ਆਏ ਲੋਕਾਂ ਨੇ ਇੱਕ ਮੁਲਜ਼ਮ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ l ਇਸ ਮਾਮਲੇ ਵਿੱਚ ਥਾਣਾ ਦੁਗਰੀ ਦੀ ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਦੇ ਖਿਲਾਫ ਕੇਸ ਦਰਜ ਕਰਕੇ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ l




Powered by Froala Editor

Looted Cash From A Passerby By Beating Him People Arrested The Accused


Recommended Posts