ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ   
ਲੁਧਿਆਣਾ ਵਿੱਚ 95 ਅਤੇ ਬਠਿੰਡਾ ਵਿੱਚ 4 ਬਾਲ ਮਜ਼ਦੂਰ ਛੁਡਵਾਏ : ਅਨਮੋਲ ਗਗਨ ਮਾਨ
June 12, 2024
95-In-Ludhiana-And-4-In-Bathinda

ਬਾਲ ਮਜਦੂਰੀ ਖਾਤਮੇ ਲਈ ਕਿਰਤ ਵਿਭਾਗ ਪੰਜਾਬ ਵਲੋਂ ਸੂਬੇ ਭਰ ਵਿਚ ਛਾਪੇਮਾਰੀ

Daily Dharaledar Bureau / Ludhiana, Bathinda

ਚੰਡੀਗੜ੍ਹ,12 ਜੂਨ: ਪੰਜਾਬ ਰਾਜ ਵਿਚੋਂ ਬਾਲ ਮਜ਼ਦੂਰੀ ਦੀ ਅਲਾਮਤ ਨੂੰ ਖ਼ਤਮ ਕਰਨ ਦੇ ਮੰਤਵ ਨਾਲ ਸੂਬੇ ਭਰ ਵਿਚ ਕਿਰਤ ਵਿਭਾਗ ਦੀਆਂ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਗਈ ਜਿਸ ਦੌਰਾਨ ਕੁਲ 99 ਬਾਲ ਮਜ਼ਦੂਰਾਂ ਨੂੰ ਮੁਕਤ ਕਰਵਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਰਤ ਮੰਤਰੀ ਪੰਜਾਬ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਭਰ ਵਿਚ 11 ਜੂਨ 2024 ਤੋਂ ਮਿਤੀ 21 ਜੂਨ 2024 ਤੱਕ ਬਾਲ ਮਜ਼ਦੂਰੀ ਖਾਤਮਾ ਸਪਤਾਹ ਦੀ ਮੁਹਿਮ ਚਲਾਈ ਗਈ ਹੈ।

        ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਅਧੀਨ ਸੂਬੇ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਡਿਪਟੀ ਡਾਇਰੈਕਟਰ ਆਫ ਫੈਕਟਰੀਜ ਅਤੇ ਸਹਾਇਕ ਕਿਰਤ ਕਮਿਸ਼ਨਰ ਅਧੀਨ ਜ਼ਿਲਾ ਪੱਧਰੀ ਟੀਮਾਂ ਬਣਾਈਆਂ ਗਈਆਂ  ਜਿਸ ਵਿਚ ਕਿਰਤ ਵਿਭਾਗ, ਸਿੱਖਿਆ ਵਿਭਾਗ, ਸਿਹਤ ਵਿਭਾਗ, ਇਸਤਰੀ ਅਤੇ ਬਾਲ ਸੁਰੱਖਿਆ ਵਿਭਾਗ ਅਤੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੂੰ ਮੈਂਬਰ ਬਣਾਇਆ ਗਿਆ।

 ਇਨ੍ਹਾਂ ਟੀਮਾਂ ਵਲੋਂ ਵੱਖ ਵੱਖ ਕੰਮਕਾਜੀ ਥਾਵਾਂ ਤੇ ਜਾ ਕੇ ਛਾਪੇਮਾਰੀ ਕੀਤੀ ਗਈ ਜਿਸ ਦੌਰਾਨ  ਲੁਧਿਆਣਾ ਵਿਖੇ ਵੱਖ-ਵੱਖ ਉਦਯੋਗਿਕ ਇਕਾਈਆਂ ਵਿੱਚ ਰੇਡਾਂ ਦੌਰਾਨ  ਮੈਸ: ਨੀਰਜ ਜੈਨ ਹੌਜਰੀ, ਗੇਲੇ ਵਾਲ ਇੰਡਸਟਰਲ ਏਰੀਆ, ਰਾਹੋ ਰੋਡ ਤੋਂ 21 ਬਾਲ/ ਕਿਸ਼ੋਰ ਮਜ਼ਦੂਰ,  ਮੈਸ: ਫਰੰਟ ਲਾਈਨ, ਹੌਜ਼ਰੀ ਕੰਪਲੈਕਸ ਕਾਕੋਵਾਲ ਵਿੱਚੋਂ 25, ਮੈਸ: ਏ ਐਸ ਨਾਰੰਗ, ਹੌਜ਼ਰੀ ਕੰਪਲੈਕਸ ਕਾਕੋਵਾਲ ਵਿੱਚੋਂ 22, ਮੈਂਸ : ਲੀਲਾ ਗਾਰਮੈਂਟ, ਹੌਜ਼ਰੀ ਕੰਪਲੈਕਸ ਕਾਕੋਵਾਲ ਵਿੱਚੋਂ 13 ਅਤੇ ਮੈਸ: ਆਰ ਪੀ ਸਹਿਗਲ ਹੌਜਰੀ ਕੰਪਲੈਕਸ ਕਾਕੌਵਾਲ ਵਿੱਚੋਂ ਵੀ 14 ਬਾਲ/ ਕਿਸ਼ੋਰ ਮਜ਼ਦੂਰ ਛੁਡਵਾਏ ਗਏl ਇਸ ਤਰ੍ਹਾਂ ਲੁਧਿਆਣਾ ਵਿੱਚ ਦੋ ਦਿਨਾਂ ਵਿੱਚ 95 ਬਾਲ/ ਕਿਸ਼ੋਰ ਮਜ਼ਦੂਰ ਛੁਡਵਾਏ ਜਾ ਚੁੱਕੇ ਹਨ
ਕਿਰਤ ਮੰਤਰੀ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਠਿੰਡਾ ਵਿਖੇ ਵੀ 4 ਬਾਲ/ ਕਿਸ਼ੋਰ ਪਾਏ ਗਏ ਜੋ ਕਿ ਹੋਟਲ ਰੋਹਿਤ, ਰੇਲਵੇ ਰੋਡ, ਬਠਿੰਡਾ ਵਿਖੇ 1 ਕਿਸ਼ੋਰ, ਮੈਸ: ਪੱਪੂ ਢਾਬਾ 2 ਕਿਸ਼ੋਰ, ਮੈਸ: ਬਾਲਾ ਜੀ ਪਗੜੀ ਹਾਉਸ ਵਿਖੇ 1 ਕਿਸ਼ੋਰ ਕੰਮ ਕਰਦਾ ਛੁਡਵਾਇਆ ਗਿਆ।

ਅਨਮੋਲ ਗਗਨ ਮਾਨ ਨੇ ਕਿਰਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਸੂਬੇ ਨੂੰ ਬਾਲ ਮਜ਼ਦੂਰੀ ਦੀ ਅਲਾਮਤ ਤੋਂ ਮੁਕਤ ਕਰਨ ਲਈ ਪੂਰੀ ਤਾਕਤ ਨਾਲ ਕੰਮ ਕੀਤਾ ਜਾਵੇ ।

Powered by Froala Editor

95 In Ludhiana And 4 In Bathinda Freed Child Labourers Anmol Gagan Hon


Recommended Posts