ਵਿਜੈਇੰਦਰ ਸਿੰਗਲਾ ਬਣ ਸਕਦੇ ਨੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਰਾਜਾ ਵੜਿੰਗ ਦੀ ਹੋ ਸਕਦੀ ਹੈ ਛੁੱਟੀ    ਪੰਜਾਬ ਕਾਂਗਰਸ ਦੀ ਕਮਾਨ ਬਦਲਣ ਤੋਂ ਪਹਿਲਾਂ ਰਾਜਾ ਵੜਿੰਗ ਨੇ ਖੁਦ ਨੂੰ ਦੱਸਿਆ ਸਾਬਕਾ ਪ੍ਰਧਾਨ    ਫਲਾਈਦੁਬਈ ਦੀ ਉਡਾਣ ’ਚ ਕਾਕਪਿਟ ਅੰਦਰ ਚਾਕੂਬਾਜ਼ੀ, ਓਮਾਨੀ ਕੋ-ਪਾਇਲਟ ਗ੍ਰਿਫ਼ਤਾਰ    2027 ਪੰਜਾਬ ਚੋਣਾਂ ਲਈ Bjp ਦਾ ਦੋ ਦਿਨਾਂ ਮੰਥਨ ਅੱਜ ਤੋਂ, ਰਣਨੀਤੀ ’ਤੇ ਹੋਵੇਗੀ ਚਰਚਾ    ਪੰਜਾਬ ਕਾਂਗਰਸ ਨੂੰ ਮਿਲੇਗਾ ਨਵਾਂ ਪ੍ਰਧਾਨ! ਵੜਿੰਗ ਦਿੱਲੀ ਤਲਬ, ਇਨ੍ਹਾਂ ਨਾਵਾਂ ’ਤੇ ਚਰਚਾ    ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ: ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ, ਅਕਾਲ ਤਖ਼ਤ ਨੂੰ ਭੇਜੀ ਸੂਚਨਾ    ‘ਆਪ’ ’ਤੇ ਹਰਭਜਨ ਸਿੰਘ ਦਾ ਨਿਸ਼ਾਨਾ, ਕਿਹਾ- ਪੰਜਾਬ ’ਚ ਦਿੱਲੀ ਤੋਂ ਲੋਕ ਲਿਆਉਣ ਦਾ ਰੁਝਾਨ    36.87 ਲੱਖ ਔਰਤਾਂ ਨੂੰ ਮਿਲੇਗੀ ਵਿੱਤੀ ਸਹਾਇਤਾ, Cm ਮਾਨ ਅੱਜ ਜਾਰੀ ਕਰਨਗੇ 1260 ਕਰੋੜ ਤੋਂ ਵੱਧ ਰੁਪਏ    ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ? ਰਾਜਾ ਵੜਿੰਗ ਨੇ ਦਿੱਤੀ ਅਸਤੀਫ਼ੇ ਦੀ ਪੇਸ਼ਕਸ਼, ਨਵੇਂ ਪ੍ਰਧਾਨ ਲਈ ਕਈ ਨਾਂ ਚਰਚਾ ’ਚ    ਚਾਕੂ ਲੱਗਣ ਦੇ ਬਾਵਜੂਦ ਪਾਇਲਟ ਨੇ ਬਚਾਈਆਂ 174 ਜਾਨਾਂ, Pm ਮੋਦੀ ਨੇ ਸਮਿਤ ਮੱਛਾਰ ਨੂੰ ਕਿਹਾ ‘ਹੀਰੋ’   
ਚਿੱਟਾ ਖਾਣ ਨਾਲ ਮਰੇ ਨੌਜਵਾਨ ਦੇ ਦੋਸਤਾਂ ਨੇ ਚਿੱਟਾ ਵੇਚਣ ਵਾਲੇ ਨੂੰ ਮਾਰ ਮੁਕਾਇਆ
June 18, 2024
The-Friends-Of-The-Young-Man-Who

Daily Dharaledar Bureau / Jagraon

ਜਗਰਾਉਂ ’ਚ ਮਹੀਨਾ ਪਹਿਲਾਂ ਚਿੱਟੇ ਨਾਲ ਮਰੇ ਨੌਜਵਾਨ ਦੇ ਦੋਸਤਾਂ ਨੇ ਸੋਮਵਾਰ ਨੂੰ ਚਿੱਟਾ ਵੇਚਣ ਵਾਲੇ ਨੂੰ ਮਾਰ ਦਿੱਤਾ। ਦਿਲ ਦਹਿਲਾ ਦੇਣ ਵਾਲੀ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਨੌਜਵਾਨ ਸਵੇਰੇ ਚਿੱਟਾ ਵੇਚਣ ਵਾਲੇ ਨੂੰ ਕੁੱਟਦਿਆਂ ਘਰੋਂ ਚੁੱਕ ਕੇ ਲੈ ਗਏ ਤੇ ਸ਼ਾਮ ਨੂੰ ਘਰ ਦੇ ਬਾਹਰ ਉਸ ਦੀ ਲਾਸ਼ ਸੁੱਟ ਕੇ ਫ਼ਰਾਰ ਹੋ ਗਏ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ’ਚ ਵੀ ਕੈਦ ਹੋ ਗਈ। ਮਹੀਨਾ ਪਹਿਲਾਂ ਜਗਰਾਉਂ ਵਾਸੀ ਗੋਲੂ ਨੇ ਜਸਵੀਰ ਸਿੰਘ ਵਾਸੀ ਨਿਊ ਮੁਕੰਦਪੁਰੀ ਤੋਂ ਚਿੱਟਾ ਖ਼ਰੀਦਿਆ ਸੀ। ਖ਼ਰੀਦੇ ਚਿੱਟੇ ਦਾ ਗੋਲੂ ਨੇ ਟੀਕਾ ਲਗਾਇਆ ਤਾਂ ਉਸ ਦੀ ਕੁਝ ਸਮੇਂ ਬਾਅਦ ਹੀ ਮੌਤ ਹੋ ਗਈ। ਇਸ ਗੱਲ ਤੋਂ ਗੋਲੂ ਦੇ ਦੋਸਤ ਖ਼ਫ਼ਾ ਸਨ। ਸੋਮਵਾਰ ਸਵੇਰੇ 11 ਵਜੇ ਦੇ ਕਰੀਬ ਗੋਲੂ ਦੇ ਦੋਸਤ ਜਸਵੀਰ ਸਿੰਘ ਦੇ ਘਰ ਪੁੱਜੇ ਤੇ ਪਰਿਵਾਰ ਦੇ ਸਾਹਮਣੇ ਉਸ ਦੀ ਕੁੱਟਮਾਰ ਕਰਨ ਲੱਗੇ।


ਜਦੋਂ ਉਸ ਦੀ ਪਤਨੀ ਨੇ ਇਸਦਾ ਵਿਰੋਧ ਕੀਤਾ ਤਾਂ ਉਸ ਨਾਲ ਵੀ ਹੱਥੋਪਾਈ ਕੀਤੀ ਗਈ। ਇਸ ਤੋਂ ਬਾਅਦ ਉਹ ਜਸਵੀਰ ਨੂੰ ਮੋਟਰਸਾਈਕਲ ’ਤੇ ਬਿਠਾ ਕੇ ਨਾਲ ਲੈ ਗਏ ਤੇ ਸ਼ਾਮ ਨੂੰ ਜਸਵੀਰ ਉਸ ਦੇ ਘਰ ਅੱਗੇ ਹੀ ਸੁੱਟ ਕੇ ਫ਼ਰਾਰ ਹੋ ਗਏ। ਪਰਿਵਾਰਕ ਮੈਂਬਰ ਜਸਵੀਰ ਨੂੰ ਪਹਿਲਾਂ ਇਕ ਨਿੱਜੀ ਹਸਪਤਾਲ ਤੇ ਫਿਰ ਸਿਵਲ ਹਸਪਤਾਲ ਲੈ ਕੇ ਗਏ। ਦੋਵਾਂ ਥਾਈਂ ਡਾਕਰਟਾਂ ਨੇ ਉਸ ਨੂੰ ਮ੍ਰਿਤ ਐਲਾਨ ਦਿੱਤਾ। ਘਟਨਾ ਦੀ ਸੂਚਨਾ ਮਿਲਣ ’ਤੇ ਜਗਰਾਉਂ ਥਾਣਾ ਸਿਟੀ ਦੇ ਮੁਖੀ ਸੁਰਿੰਦਰ ਸਿੰਘ ਸਿਵਲ ਹਸਪਤਾਲ ਪੁੱਜੇ ਜਿੱਥੇ ਜਸਵੀਰ ਦੀ ਪਤਨੀ ਤੋਂ ਸਾਰੀ ਘਟਨਾ ਦੀ ਜਾਣਕਾਰੀ ਲੈਂਦਿਆਂ ਬਿਆਨ ਕਲਮਬੰਦ ਕੀਤੇ। ਸੂਤਰਾਂ ਮੁਤਾਬਕ ਪੁਲਿਸ ਨੇ ਜਸਵੀਰ ਨੂੰ ਘਰੋਂ ਚੁੱਕ ਕੇ ਲੈ ਕੇ ਜਾਣ ਵਾਲੇ ਨੌਜਵਾਨਾਂ ਦੇ ਘਰਾਂ ’ਚ ਛਾਪੇਮਾਰੀ ਵੀ ਕੀਤੀ ਪਰ ਉਹ ਸਾਰੇ ਫ਼ਰਾਰ ਸਨ।


Powered by Froala Editor

The Friends Of The Young Man Who Died By Eating White Killed The White Seller


Recommended Posts