Da ਮਾਮਲੇ ਦੀ ਸੁਣਵਾਈ ਕਰਨ ਵਾਲੇ ਜਸਟਿਸ ਮਿਸ਼ਰਾ ਹੁਣ ਸੰਭਾਲਣਗੇ ਹਾਈ ਕੋਰਟ ਦੇ ਚੀਫ਼ ਜਸਟਿਸ ਦਾ ਅਹੁਦਾ    ਹਮਾਰੇ ਰਾਮ’ ਨਾਟਕ ਬਠਿੰਡਾ ਵਿਖੇ ਪੇਸ਼ ਕੀਤਾ ਗਿਆ*    ਆਰਮੀ ਰਿਕਰੂਟਮੈਂਟ ਦਫ਼ਤਰ ਪਟਿਆਲਾ ਵੱਲੋਂ ਜ਼ੋਨਲ ਰਿਕਰੂਟਮੈਂਟ ਦਫ਼ਤਰ ਜਲੰਧਰ ਦੀ ਅਗਵਾਈ ਹੇਠ 10 ਰੋਜ਼ਾ ਅਗਨੀਵੀਰ ਭਰਤੀ ਰੈਲੀ ਸਫ਼ਲਤਾਪੂਰਵਕ ਸੰਪੰਨ    ਤੇਜਿੰਦਰ ਮਹਿਤਾ ਨੇ ਕੀਤਾ ਓਪਨ ਜਿਮ ਦਾ ਉਦਘਾਟਨ -ਬਾਰਾਦਰੀ ਬਾਗ ਵਿਖੇ ਐਮਸੀ ਜੱਗੀ ਦੀਆਂ ਕੋਸ਼ਿਸ਼ਾਂ ਨਾਲ ਮੰਗ ਹੋਈ ਪੂਰੀ    ਮਾਨ ਸਰਕਾਰ ਦੀ ਨਿਵੇਕਲੀ ਪਹਿਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਹਾਈ-ਟੈਕ ਹੋਵੇਗਾ ਪੀ.ਆਰ.ਟੀ.ਸੀ.     ਗੁੰਮਸ਼ੁਦਾ ਬੱਚੀ ਦੇ ਵਾਰਸਾਂ ਦੀ ਭਾਲ, 10 ਸਤੰਬਰ ਤੱਕ ਸੰਪਰਕ ਕਰਨ ਦੀ ਅਪੀਲ    ਪੰਜਾਬ ਸਰਕਾਰ ਦੀ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਯੋਜਨਾ ਨਾਲ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਮਿਲੀ ਵੱਡੀ ਆਰਥਿਕ ਰਾਹਤ    ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੇ ਏਡੀਸੀ ਦੇ ਨਿਰਦੇਸ਼    ਫੂਕੇਟ ਤੋਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਉਡਾਣ ਭਾਰੀ ਟਰਬੂਲੈਂਸ ਦਾ ਸ਼ਿਕਾਰ, ਸੁਰੱਖਿਅਤ ਲੈਂਡਿੰਗ ਨਾਲ ਟਲਿਆ ਵੱਡਾ ਹਾਦਸਾ    ਸ਼ੇਖ ਹਸੀਨਾ ਦੇ ਵਰਚੁਅਲ ਸੰਬੋਧਨ 'ਤੇ ਭਾਰਤ ਦਾ ਸਪੱਸ਼ਟ ਰੁਖ, ਸਰਕਾਰ ਨੇ ਕਿਹਾ– ਪ੍ਰੋਗਰਾਮ ਨਾਲ ਕੋਈ ਅਧਿਕਾਰਕ ਸਬੰਧ ਨਹੀਂ   
ਹਿਸਾਰ 'ਚ ਦੋਹਰਾ ਹਤਿਆਕਾਂਡ, ਪਾਰਕ 'ਚ ਬੈਠੇ ਜੋੜੇ ਨੂੰ ਗੋਲੀਆਂ ਨਾਲ ਭੁੰਨਿਆ, 2 ਮਹੀਨੇ ਪਹਿਲਾਂ ਕਰਵਾਈ ਸੀ Love Marriage
June 24, 2024
Double-Murder-In-Hisar-The-Coupl

Daily Dharaledar Bureau / Hisar

ਹਰਿਆਣਾ ਦੇ ਹਿਸਾਰ 'ਚ ਪਾਰਕ ਚ ਬੈਠੇ ਇੱਕ ਜੋੜੇ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਇਹ ਜੋੜਾ ਹਿਸਾਰ, ਹਾਂਸੀ ਸਥਿਤ ਲਾਲਾ ਹੁਕਮ ਚੰਦ ਜੈਨ ਪਾਰਕ 'ਚ ਬੈਠਾ ਸੀ। ਇਸ ਦੌਰਾਨ ਬਾਈਕ 'ਤੇ ਸਵਾਰ ਦੋ ਬਦਮਾਸ਼ ਆਏ ਅਤੇ ਪਤੀ-ਪਤਨੀ ਨੂੰ ਦੇਖਦੇ ਹੀ ਉਨ੍ਹਾਂ ਨੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।


ਜਾਣਕਾਰੀ ਹੈ ਕਿ, ਜੋੜੇ ਨੇ 2 ਮਹੀਨੇ ਪਹਿਲਾਂ ਹੀ ਪ੍ਰੇਮ ਵਿਆਹ ਕਰਵਾਇਆ ਸੀ। ਜਿਸ ਤੋਂ ਬਾਅਦ ਸੋਮਵਾਰ ਸਵੇਰੇ ਦੋਸ਼ੀਆਂ ਨੇ ਪਾਰਕ 'ਚ ਦੋਵਾਂ 'ਤੇ 7 ਰਾਉਂਡ ਫਾਇਰ ਕੀਤੇ ਅਤੇ ਉਨ੍ਹਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਏ। ਪਾਰਕ ਵਿੱਚ ਮੌਜੂਦ ਹੋਰ ਲੋਕਾਂ ਨੇ ਘਟਨਾ ਦੀ ਸੂਚਨਾ ਪੁਲੀਸ ਨੂੰ ਦਿੱਤੀ।


ਪੁਲਿਸ ਨੂੰ ਸੂਚਨਾ ਮਿਲੀ ਕਿ ਪਾਰਕ ਵਿੱਚ ਦੋ ਵਿਅਕਤੀਆਂ ਦੀਆਂ ਲਾਸ਼ਾਂ ਪਈਆਂ ਹਨ। ਜਿਸ ਤੋਂ ਬਾਅਦ ਪੁਲਸ ਨੇ ਤੁਰੰਤ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਤੁਰੰਤ ਆਸਪਾਸ ਦੇ ਇਲਾਕੇ ਨੂੰ ਸੀਲ ਕਰ ਦਿੱਤਾ।


ਮ੍ਰਿਤਕਾਂ ਦੀ ਪਛਾਣ ਨਾਰਨੌਂਦ ਦੇ ਪਿੰਡ ਬਡਾਲਾ ਦੇ ਰਹਿਣ ਵਾਲੇ ਤੇਜਵੀਰ ਵਜੋਂ ਹੋਈ ਹੈ, ਜੋ ਨੋਇਡਾ ਦੀ ਇੱਕ ਪ੍ਰਾਈਵੇਟ ਕੰਪਨੀ ਵਿੱਚ ਕੰਮ ਕਰਦਾ ਸੀ। ਮ੍ਰਿਤਕ ਲੜਕੀ ਦੀ ਪਛਾਣ ਹਾਂਸੀ ਦੇ ਪਿੰਡ ਸੁਲਤਾਨਪੁਰ ਦੀ ਰਹਿਣ ਵਾਲੀ ਮੀਨਾ ਵਜੋਂ ਹੋਈ ਹੈ।


ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੇ ਡੀਐੱਸਪੀ ਧੀਰਜ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੇ ਪਾਰਕ 'ਚੋਂ ਦੋਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ। ਪੁਲਿਸ ਨੂੰ ਪਾਰਕ ਵਿਚੋਂ 7 ਦੇ ਕਰੀਬ ਖੋਲ ਮਿਲੇ ਹਨ। ਲਾਸ਼ ਦੇ ਨੇੜੇ ਪਾਰਕ ਵਿੱਚ ਇੱਕ ਚਾਬੀ ਵੀ ਪਈ ਮਿਲੀ।


ਪੁਲਿਸ ਨੇ ਘਟਨਾ ਦੀ ਸੂਚਨਾ ਮ੍ਰਿਤਕ ਦੇ ਵਾਰਸਾਂ ਨੂੰ ਦੇ ਦਿੱਤੀ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ਾਂ ਵਾਰਸਾਂ ਨੂੰ ਸੌਂਪ ਦਿੱਤੀਆਂ ਜਾਣਗੀਆਂ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।


Powered by Froala Editor

Double Murder In Hisar The Couple Sitting In The Park Was Shot With Bullets The Love Marriage Was Done 2 Months Ago


Recommended Posts