ਪੰਜਾਬੀ ਯੂਨੀਵਰਸਿਟੀ ਅਤੇ Nisd ਵਿਚਕਾਰ ਸਮਾਜਿਕ ਭਲਾਈ ਤੇ ਯੁਵਾ ਵਿਕਾਸ ਲਈ ਸਹਿਯੋਗ ਸਮਝੌਤਾ    ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ    23 ਸਾਲਾਂ ਬਾਅਦ ਮਾਂ ਦੀ ਗੋਦ ਹੋਈ ਹਰੀ! ਪਟਿਆਲਾ ਤੋਂ ਤਾਮਿਲਨਾਡੂ ਤੱਕ ਇਨਸਾਨੀਅਤ ਨੇ ਲਿਖੀ ਭਾਵੁਕ ਮਿਲਾਪ ਦੀ ਦਾਸਤਾਨ    ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ    ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ    ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ    ਪੰਜਾਬ ਭਰ ਵਿੱਚ 30 ਜੁਲਾਈ ਨੂੰ ਸਫ਼ਾਈ ਸੇਵਾਵਾਂ ਪ੍ਰਭਾਵਿਤ ਹੋਣ ਦੀ ਸੰਭਾਵਨਾ, ਯੂਨੀਅਨ ਨੇ ਸੂਬਾ ਪੱਧਰੀ ਬੰਦ ਦਾ ਕੀਤਾ ਐਲਾਨ    ਅਸਾਮ 'ਚ ਹੜ੍ਹਾਂ ਦਾ ਕਹਿਰ ਜਾਰੀ, ਮੌਤਾਂ ਦੀ ਗਿਣਤੀ 75 ਤੱਕ ਪਹੁੰਚੀ, ਲੱਖਾਂ ਲੋਕ ਪ੍ਰਭਾਵਿਤ    ਚੰਡੀਗੜ੍ਹ ਵਿੱਚ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ, ਕਈ ਇਲਾਕਿਆਂ ਵਿੱਚ ਸੁਰੱਖਿਆ ਵਧਾਈ ਗਈ    ਸੰਸਦ ਵਿੱਚ ਪ੍ਰੀਖਿਆ ਸੁਧਾਰ ਬਿੱਲ 'ਤੇ ਚਰਚਾ, ਵਿਦਿਆਰਥੀ ਪ੍ਰਦਰਸ਼ਨਾਂ ਨੂੰ ਲੈ ਕੇ ਸਰਕਾਰ ਤੇ ਵਿਰੋਧੀ ਧਿਰ ਆਹਮੋ-ਸਾਹਮਣੇ   
ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਅਧਾਰਤ ਤਸਕਰਾਂ ਦੀ ਹਮਾਇਤ ਵਾਲੇ ਨਸ਼ਿਆ ਦੇ ਦੋ ਗਿਰੋਹਾਂ ਦਾ ਪਰਦਾਫਾਸ਼; 9.2 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ
June 28, 2024
Punjab-Police-Busts-Two-Drug-Gan

ਪੁਲਿਸ ਟੀਮਾਂ ਵੱਲੋਂ 95,000 ਰੁਪਏ ਦੀ ਡਰੱਗ ਮਨੀ ਅਤੇ ਦੋ ਵਾਹਨ ਵੀ ਬਰਾਮਦ

ਦੋਵੇਂ ਮਾਮਲਿਆਂ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ: ਡੀਜੀਪੀ ਗੌਰਵ ਯਾਦਵ

Daily Dharaledar Bureau / Amritsar

ਚੰਡੀਗੜ੍ਹ/ਅੰਮ੍ਰਿਤਸਰ, 28 ਜੂਨ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਪੰਜਾਬ ਪੁਲਿਸ ਨੇ ਪਾਕਿਸਤਾਨ ਅਧਾਰਤ ਤਸਕਰਾਂ ਵੱਲੋਂ ਚਲਾਏ ਜਾ ਰਹੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਦੋ ਵੱਖ-ਵੱਖ ਗਿਰੋਹਾਂ ਦਾ ਪਰਦਾਫਾਸ਼ ਕਰਦਿਆਂ ਤਿੰਨ ਨਸ਼ਾ ਤਸਕਰਾਂ ਨੂੰ 9.2 ਕਿਲੋ ਹੈਰੋਇਨ (8.2 ਕਿਲੋ+1 ਕਿਲੋ) ਸਮੇਤ ਗ੍ਰਿਫ਼ਤਾਰ ਕੀਤਾ ਹੈ। 


 ਪਹਿਲੇ ਆਪ੍ਰੇਸ਼ਨ ਦੇ ਵੇਰਵੇ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਠੋਸ ਸੂਚਨਾਵਾਂ ਦੇ ਆਧਾਰ 'ਤੇ ਏਡੀਸੀਪੀ ਸਿਟੀ-2 ਅਭਿਮਨਿਊ ਰਾਣਾ ਦੀ ਅਗਵਾਈ ਹੇਠ ਥਾਣਾ ਛੇਹਰਟਾ ਦੀਆਂ ਪੁਲਿਸ ਟੀਮਾਂ ਨੇ ਰਾਜਾਸਾਂਸੀ ਦੇ ਸ਼ਿਵਾ ਐਨਕਲੇਵ ਦੇ ਇਲਾਕੇ ਤੋਂ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 8.2 ਕਿਲੋ ਹੈਰੋਇਨ ਬਰਾਮਦ ਕੀਤੀ ਹੈ।


ਫੜੇ ਗਏ ਵਿਅਕਤੀਆਂ ਦੀ ਪਛਾਣ ਬਚਿੱਤਰ ਸਿੰਘ ਵਾਸੀ ਪਿੰਡ ਜਠੌਲ ਜ਼ਿਲ੍ਹਾ ਅੰਮ੍ਰਿਤਸਰ ਅਤੇ ਸਨੀ ਵਾਸੀ ਗੁਰੂ ਕੀ ਵਡਾਲੀ, ਛੇਹਰਟਾ ਵਜੋਂ ਹੋਈ ਹੈ। ਮੁਲਜ਼ਮ ਬਚਿੱਤਰ ਸਿੰਘ ਨੂੰ ਸਾਲ 2021 ਤੋਂ ਪੀ.ਐਸ. ਘਰਿੰਡਾ ਦੇ ਕਤਲ ਕੇਸ ਵਿੱਚ ਭਗੌੜਾ ਐਲਾਨਿਆ ਹੋਇਆ ਸੀ।


ਪੁਲਿਸ ਟੀਮਾਂ ਨੇ 8.2 ਕਿਲੋ ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਮੁਲਜ਼ਮਾਂ ਕੋਲੋਂ 95000 ਰੁਪਏ ਦੀ ਡਰੱਗ ਮਨੀ, ਇਕ ਇਲੈਕਟ੍ਰਾਨਿਕ ਭਾਰ ਤੋਲਣ ਵਾਲੀ ਮਸ਼ੀਨ ਅਤੇ ਸਵਿਫ਼ਟ ਕਾਰ ਵੀ ਬਰਾਮਦ ਕੀਤੀ ਹੈ। ਇਸ ਸਬੰਧੀ ਥਾਣਾ ਛੇਹਰਟਾ ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21-ਸੀ ਅਤੇ 23/29 ਤਹਿਤ ਐਫਆਈਆਰ ਨੰਬਰ 100 ਮਿਤੀ 27/06/2024 ਤਹਿਤ ਕੇਸ ਦਰਜ ਕੀਤਾ ਗਿਆ ਹੈ।


ਇੱਕ ਹੋਰ ਮਾਮਲੇ ਵਿੱਚ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਖੁਫੀਆ ਸੂਚਨਾਵਾਂ 'ਤੇ ਕਾਰਵਾਈ ਕਰਦਿਆਂ ਥਾਣਾ ਰਣਜੀਤ ਐਵੀਨਿਊ ਦੀਆਂ ਪੁਲਿਸ ਟੀਮਾਂ ਨੇ ਰਣਜੀਤ ਐਵੀਨਿਊ ਬਾਈਪਾਸ 'ਤੇ ਨਾਕਾਬੰਦੀ ਕਰਕੇ ਅਮਨਦੀਪ ਸਿੰਘ ਵਾਸੀ ਪਿੰਡ ਰਾਣੀਆਂ, ਲੋਪੋਕੇ, ਅੰਮ੍ਰਿਤਸਰ ਨੂੰ 1 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਟੀਮਾਂ ਨੇ ਉਸਦੀ ਵੌਕਸਵੈਗਨ ਵੈਂਟੋ ਕਾਰ ਨੂੰ ਵੀ ਜ਼ਬਤ ਕਰ ਲਿਆ ਹੈ, ਜਿਸ ਵਿੱਚ ਉਹ ਜਾ ਰਿਹਾ ਸੀ।


  ਇਸ ਸਬੰਧੀ ਥਾਣਾ ਰਣਜੀਤ ਐਵੀਨਿਊ ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ ਐਕਟ ਦੀ ਧਾਰਾ 21 ਸੀ ਤਹਿਤ ਐਫ.ਆਈ.ਆਰ ਨੰਬਰ 91 ਮਿਤੀ 26/06/2024 ਦਰਜ ਹੈ।


 ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਦੋਸ਼ੀ ਪਾਕਿਸਤਾਨ ਅਧਾਰਤ ਤਸਕਰਾਂ ਦੇ ਸਿੱਧੇ ਸੰਪਰਕ ਵਿੱਚ ਸਨ, ਜੋ ਡਰੋਨ ਰਾਹੀਂ ਪਾਕਿਸਤਾਨ ਤੋਂ ਨਸ਼ਾ ਮੰਗਵਾ ਕੇ ਸੂਬੇ ਭਰ ਵਿੱਚ ਸਪਲਾਈ ਕਰ ਰਹੇ ਸਨ।


 ਉਨ੍ਹਾਂ ਕਿਹਾ ਕਿ ਡਰੱਗ ਸਪਲਾਇਰਾਂ, ਡੀਲਰਾਂ ਅਤੇ ਉਨ੍ਹਾਂ ਦੇ ਖਰੀਦਦਾਰਾਂ ਦੇ ਸਮੁੱਚੇ ਨੈਟਵਰਕ ਦਾ ਪਰਦਾਫਾਸ਼ ਕਰਨ ਵਾਸਤੇ ਦੋਵਾਂ ਮਾਮਲਿਆਂ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ਼ ਕਮਿਸ਼ਨਰ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਵੱਲੋਂ ਹੁਣ ਤੱਕ ਖਰੀਦੀ ਗਈ ਨਸ਼ੀਲੇ ਪਦਾਰਥਾਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਦੇ ਯਤਨ ਕੀਤੇ ਜਾ ਰਹੇ ਹਨ।


Powered by Froala Editor

Punjab Police Busts Two Drug Gangs Backed By Pakistan based Traffickers Three Arrested Including 9 2 Kg Of Heroin


Recommended Posts