ਜ਼ਿਲ੍ਹਾ ਗੁਰਦਾਸਪੁਰ ਦਾ ਕਸਬਾ ਦੀਨਾਨਗਰ, ਜੋ ਕਿ 2015 'ਚ ਪੁਲ ">
ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ    Ugc Net June 2026: ਇੰਗਲਿਸ਼, ਕਾਮਰਸ ਤੇ ਸੋਸ਼ਿਆਲੋਜੀ ਦਾ ਰੀ-ਐਗਜ਼ਾਮ ਨਤੀਜਾ ਜਾਰੀ    ਚੰਡੀਗੜ੍ਹ ਦਾ ‘ਆਈਫੋਨ ਲੰਗਰ’ ਮੁੜ ਸੁਰਖੀਆਂ ’ਚ, 22 ਸਤੰਬਰ ਨੂੰ ਪਹਿਲਾ ਡਰਾਅ; 10 ਜੇਤੂਆਂ ਨੂੰ ਮਿਲਣਗੇ Iphone 17    ਫਾਜ਼ਿਲਕਾ ’ਚ Dc ਦਫ਼ਤਰ, ਅਦਾਲਤ ਤੇ 5 ਸਕੂਲਾਂ ਨੂੰ ਬੰਬ ਧਮਾਕੇ ਦੀ ਧਮਕੀ    20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ   
ਦੀਨਾਨਗਰ 'ਚ ਰਾਤ ਸਮੇਂ ਹਥਿਆਰਾਂ ਸਮੇਤ ਤਿੰਨ ਸ਼ੱਕੀ ਵਿਅਕਤੀ ਸੀਸੀਟੀਵੀ 'ਚ ਕੈਦ
July 14, 2024
In-Dinanagar-Three-Suspects-Were

ਇਲਾਕੇ ਦੇ ਲੋਕਾਂ ਵਿੱਚ ਸਹਿਮ ਦਾ ਮਾਹੌਲ

Lovepreet Singh / Gurdaspur

ਗੁਰਦਾਸਪੁਰ 13 ਜੁਲਾਈ:

ਜ਼ਿਲ੍ਹਾ ਗੁਰਦਾਸਪੁਰ ਦਾ ਕਸਬਾ ਦੀਨਾਨਗਰ, ਜੋ ਕਿ 2015 'ਚ ਪੁਲਿਸ ਥਾਣੇ 'ਤੇ ਹੋਏ ਆਤਮਘਾਤੀ ਅੱਤਵਾਦੀ ਹਮਲੇ ਕਾਰਨ ਮਸ਼ਹੂਰ ਹੋਇਆ ਸੀ, 'ਦੇ 21 ਇਲਾਕੇ ਵਿੱਚ ਦੇਰ ਰਾਤ ਕੁਝ ਲੋਕਾਂ ਵੱਲੋਂ ਇਕ ਸ਼ੱਕੀ ਹਥਿਆਰਬੰਦ ਵਿਅਕਤੀਆਂ ਨੂੰ ਦੇਖ ਤੋਂ ਬਾਅਦ ਇਲਾਕੇ ਦੇ ਲੋਕ ਫਿਰ ਤੋਂ ਸਹਿਮ ਗਏ ਹਨ। 

ਦੀਨਾਨਗਰ ਦੇ ਤਾਰਾਗੜ੍ਹੀ ਫਾਟਕ ਨੇੜੇ ਸ਼ੰਕਰ ਕਲੋਨੀ ਦੇ ਵਸਨੀਕਾਂ ਵੱਲੋਂ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਗਿਆ ਹੈ ਕਿ ਬੀਤੀ ਰਾਤ 2 ਵਜੇ ਦੇ ਕਰੀਬ ਰਿਵਾਲਵਰ ਨਾਲ ਤਿੰਨ ਵਿਅਕਤੀ ਜਿਨ੍ਹਾਂ ਨੇ ਮੂੰਹ ਢਕੇ ਹੋਏ ਸਨ ਅਤੇ ਮੋਢਿਆਂ ’ਤੇ ਬੈਗ ਰੱਖੇ ਹੋਏ ਸਨ,ਟੀ-ਸ਼ਰਟਾਂ ਅਤੇ ਅੰਡਰਵੀਅਰ ਪਾਏ ਹੋਏ ਸਨ ਵੇਖੇ ਗਏ ਹਨ। 

 ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਕਲੋਨੀ ਵਾਸੀ ਰਮਨ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਘਟਨਾ ਬਾਰੇ ਸੀਸੀਟੀਵੀ 'ਚ ਲੱਗੇ ਮੋਸ਼ਨ ਡਿਟੈਕਸ਼ਨ ਨੋਟੀਫਿਕੇਸ਼ਨ ਰਾਹੀਂ ਪਤਾ ਲੱਗਾ। ਨੇੜੇ ਹੀ ਰਹਿਣ ਵਾਲੇ ਅਰਜੁਨ ਠਾਕੁਰ ਨੇ ਦੱਸਿਆ ਕਿ ਉਨ੍ਹਾਂ ਵਿੱਚੋਂ ਇੱਕ ਨੇ ਉਸ ਦੀ ਖਿੜਕੀ ਵਿੱਚੋਂ ਟਾਰਚ ਦੀ ਰੋਸ਼ਨੀ ਮਾਰੀ ਪਰ ਜਦੋਂ ਉਸ ਨੇ ਰੋਲਾ ਪਾਣਾ ਸ਼ੁਰੂ ਕਰ ਦਿੱਤਾ ਤਾਂ ਉਹ ਭੱਜ ਗਿਆ। ਅੱਜ ਜਦੋਂ ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਤਾਂ ਪੁਲਿਸ ਪਾਰਟੀ ਨੇ ਮੌਕੇ 'ਤੇ ਪਹੁੰਚ ਕੇ ਪੂਰੇ ਇਲਾਕੇ ਦੀ ਜਾਂਚ ਕੀਤੀ | ਕਲੋਨੀ ਵਾਸੀ ਪ੍ਰਵੀਨ ਚੌਧਰੀ ਅਤੇ ਗੌਰਵ ਮਹਾਜਨ ਨੇ ਦੱਸਿਆ ਕਿ ਅਜਿਹੀ ਘਟਨਾ ਕਾਰਨ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਹਾਲ ਹੀ 'ਚ ਵੀ ਪੁਲਿਸ ਨੂੰ ਗੁਰੂ ਨਾਨਕ ਕਲੋਨੀ 'ਚ ਤਿੰਨ ਸ਼ੱਕੀ ਦੇਖੇ ਜਾਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਲਗਾਤਾਰ ਤਲਾਸ਼ੀ ਮੁਹਿੰਮ ਚਲਾਉਣ 'ਤੇ ਵੀ ਕਿਸੇ ਵਿਅਕਤੀ ਦੀ ਗ੍ਰਿਫ਼ਤਾਰੀ ਨਹੀਂ ਹੋ ਸਕੀ ਸੀ। ਫਿਲਹਾਲ ਪੁਲਸ ਨੇ ਰੈੱਡ ਅਲਰਟ ਜਾਰੀ ਕੀਤਾ ਹੋਇਆ ਹੈ ਪਰ ਹਥਿਆਰਾਂ ਸਮੇਤ ਸ਼ੱਕੀ ਵਿਅਕਤੀਆਂ ਦਾ ਨਜ਼ਰ ਆਉਣਾ ਚਿੰਤਾ ਦਾ ਵਿਸ਼ਾ ਹੈ ਪਰ ਫਿਲਹਾਲ ਪੁਲਸ ਅਧਿਕਾਰੀ ਮਾਮਲੇ ਦੀ ਜਾਂਚ ਦਾ ਹਵਾਲਾ ਦਿੰਦੇ ਹੋਏ ਕੈਮਰੇ 'ਤੇ ਕੁਝ ਵੀ ਕਹਿਣ ਨੂੰ ਤਿਆਰ ਨਹੀਂ ਹਨ।

Powered by Froala Editor

In Dinanagar Three Suspects Were Captured On Cctv With Weapons At Night


Recommended Posts