" /> ਚੰਡੀਗੜ੍ਹ/ਅੰਮ੍ਰਿਤਸਰ, 13 ਅਗਸਤ:

ਓ.ਐਸ.ਡੀ ਸੁਖਵੀਰ ਸਿੰਘ ਅਤੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਪਿੰਡ ਰੁਲਦੂ ਸਿੰਘ ਵਾਲਾ ਅਤੇ ਬੰਗਾਂਵਾਲੀ ਵਿਖੇ 'ਲੋਕ ਮਿਲਣੀ'    ਮਾਨ ਸਰਕਾਰ ਦੀ ਮੁਲਾਜਮਾ ਪ੍ਰਤੀ ਚੰਗੀ ਸੋਚ - ਚੇਅਰਮੈਨ ਹਰਪਾਲ ਜੁਨੇਜਾ     ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਸਮੇਂਬੱਧ ਹੱਲ ਲਈ ਵਚਨਬੱਧ: ਵਿਧਾਇਕ ਨਰਿੰਦਰ ਕੌਰ ਭਰਾਜ    Da ਬਕਾਏ ਮਾਮਲੇ 'ਚ ਪੰਜਾਬ ਸਰਕਾਰ ਨੂੰ ਹਾਈਕੋਰਟ ਤੋਂ ਨੋਟਿਸ, 15 ਦਿਨਾਂ ਅੰਦਰ ਫੈਸਲੇ ਦੀ ਉਮੀਦ    ਭਵਾਨੀਗੜ੍ਹ ਵਿਖੇ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਵੱਲੋਂ ਖੁੱਲ੍ਹਾ ਸੁਣਵਾਈ ਕੈਂਪ    ਪੰਜਾਬ ਟ੍ਰੇਡ ਕਮਿਸ਼ਨ ਦੇ ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ ਨੇ ਬਿਲਡਿੰਗ ਮਟੀਰੀਅਲ ਐਸੋਸੀਏਸ਼ਨ ਦੀ ਪੁਲਸ ਪ੍ਰਸ਼ਾਸਨ ਨਾਲ ਮੁਲਾਕਾਤ ਕਰਵਾਈ    ਪੰਜਾਬ ਸਰਕਾਰ ਵੱਲੋਂ ਵਪਾਰਕ ਬਾਜ਼ਾਰਾਂ ਦੇ ਵਿਕਾਸ ਲਈ 40 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮਨਜ਼ੂਰ    ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਰੀਬ 01.38 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਮਹੱਤਵਪੂਰਨ ਸੜਕ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ    ਰਾਮ ਨਗਰ ਸਿਵੀਆ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ ਦਿਖਾਈ    ਨਸ਼ਿਆਂ ਵਿਰੁੱਧ ਜੰਗ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਰਾਜਪਾਲ ਗੁਲਾਬ ਚੰਦ ਕਟਾਰੀਆ   
ਸੁਤੰਤਰਤਾ ਦਿਵਸ ਤੋਂ ਪਹਿਲਾਂ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼; 4 ਆਧੁਨਿਕ ਗਲਾਕ ਪਿਸਤੌਲਾਂ ਸਮੇਤ ਦੋ ਕਾਬੂ
August 13, 2024
Punjab-Police-Bust-Cross-border-

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੁਤੰਤਰਤਾ ਦਿਵਸ ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ

ਕਾਬੂ ਕੀਤੇ ਗਏ ਮੁਲਜ਼ਮਾਂ ਦੀਆਂ ਤਸਕਰੀ ਸਬੰਧੀ ਪਿਛਲੀਆਂ ਗਤੀਵਿਧੀਆਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ: ਏਆਈਜੀ ਸੁਖਮਿੰਦਰ ਸਿੰਘ ਮਾਨ

Daily Dharaledar Bureau / Amritsar

ਚੰਡੀਗੜ੍ਹ/ਅੰਮ੍ਰਿਤਸਰ, 13 ਅਗਸਤ:    


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਅਗਾਮੀ ਸੁਤੰਤਰਤਾ ਦਿਵਸ-2024 ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਚੱਲ ਰਹੀਆਂ ਵਿਸ਼ੇਸ਼ ਮੁਹਿੰਮਾਂ ਦੌਰਾਨ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਨੇ ਤਰਨ ਤਾਰਨ ਦੇ ਚੱਬਲ ਤੋਂ ਦੋ ਸ਼ੱਕੀ ਵਿਅਕਤੀਆਂ ਨੂੰ ਆਧੁਨਿਕ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਜਤਿੰਦਰ ਸਿੰਘ ਵਾਸੀ ਪਿੰਡ ਠੱਠਾ ਜ਼ਿਲ੍ਹਾ ਤਰਨਤਾਰਨ ਅਤੇ ਨਵਤੇਜ ਸਿੰਘ ਵਾਸੀ ਮੁਹਾਵਾ, ਹੁਣ ਪਿੰਡ ਠੱਠਾ, ਤਰਨਤਾਰਨ ਵਜੋਂ ਹੋਈ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ 'ਚੋਂ ਚਾਰ 9 ਐਮਐਮ ਗਲਾਕ ਪਿਸਤੌਲਾਂ (ਸਮਾਲ ਫੈਕਟਰ) ਸਮੇਤ ਚਾਰ ਮੈਗਜ਼ੀਨਾਂ ਬਰਾਮਦ ਕਰਨ ਤੋਂ ਇਲਾਵਾ ਉਨ੍ਹਾਂ ਦਾ ਹੌਂਡਾ ਡੀਲਕਸ ਮੋਟਰਸਾਈਕਲ ਰਜਿਸਟ੍ਰੇਸ਼ਨ ਨੰਬਰ ਪੀਬੀ76ਏ8099 ਜਿਸ 'ਤੇ ਉਹ ਸਫ਼ਰ ਕਰ ਰਹੇ ਸਨ, ਵੀ ਜ਼ਬਤ ਕੀਤਾ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਐਸਐਸਓਸੀ ਅੰਮ੍ਰਿਤਸਰ ਨੂੰ ਮੁਲਜ਼ਮ ਜਤਿੰਦਰ ਸਿੰਘ ਅਤੇ ਉਸ ਦੇ ਸਾਥੀ ਨਵਤੇਜ ਸਿੰਘ ਦੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਹੋਣ ਬਾਰੇ ਖੁਫੀਆ ਜਾਣਕਾਰੀ ਮਿਲੀ ਸੀ।

ਮਿਲੀ ਖੂਫੀਆ ਜਾਣਕਾਰੀ ਤੋਂ ਪਤਾ ਲੱਗਾ ਕਿ ਸ਼ੱਕੀ ਵਿਅਕਤੀ ਵੱਖ-ਵੱਖ ਪਾਕਿਸਤਾਨੀ ਸਮੱਗਲਰਾਂ ਦੇ ਸੰਪਰਕ ਵਿੱਚ ਹਨ ਅਤੇ ਉਨ੍ਹਾਂ ਨੇ ਹਾਲ ਹੀ ਵਿੱਚ ਤਸਕਰੀ ਕੀਤੇ ਹਥਿਆਰਾਂ ਦੀ ਇੱਕ ਖੇਪ ਖਰੀਦੀ ਸੀ, ਜਿਸ ਨੂੰ ਉਹ ਆਪਣੇ ਮੋਟਰਸਾਈਕਲ 'ਤੇ ਤਰਨਤਾਰਨ ਦੇ ਚੱਬਲ ਨੇੜੇ ਬਾਬਾ ਬੁੱਢਾ ਜੀ ਚੈਰੀਟੇਬਲ ਹਸਪਤਾਲ ਨਜਦੀਕ ਇੱਕ ਪਾਰਟੀ ਨੂੰ ਦੇਣ ਜਾ ਰਹੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਜਾਣਕਾਰੀ 'ਤੇ ਤੁਰੰਤ ਕਾਰਵਾਈ ਕਰਦਿਆਂ ਐਸਐਸਓਸੀ ਅੰਮ੍ਰਿਤਸਰ ਦੀ ਟੀਮ ਨੇ ਯੋਜਨਾਬੱਧ ਤਰੀਕੇ ਨਾਲ ਨਿਰਧਾਰਤ ਖੇਤਰ ਦੀ ਘੇਰਾਬੰਦੀ ਕੀਤੀ ਅਤੇ ਦੋਵਾਂ ਮੁਲਜ਼ਮਾਂ ਨੂੰ ਕਾਬੂ ਕਰਕੇ ਹਥਿਆਰਾਂ ਦੀ ਖੇਪ ਬਰਾਮਦ ਕਰ ਲਈ।

ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਦੋਵੇਂ ਮੁਲਜ਼ਮ ਸਰਹੱਦ ਪਾਰੋਂ ਆਪਣੇ ਸੰਚਾਲਕਾਂ ਵੱਲੋਂ ਡਰੋਨ ਰਾਹੀਂ ਭੇਜੀਆਂ ਨਾਜਾਇਜ਼ ਹਥਿਆਰਾਂ ਦੀ ਖੇਪਾਂ ਪ੍ਰਾਪਤ ਕਰਦੇ ਸਨ।

ਹੋਰ ਵੇਰਵੇ ਸਾਂਝੇ ਕਰਦਿਆਂ ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਦੋਵੇਂ ਮੁਲਜ਼ਮਾਂ ਵੱਲੋਂ ਤਸਕਰੀ ਸਬੰਧੀ ਕੀਤੀਆਂ ਪਿਛਲੀਆਂ ਗਤੀਵਿਧੀਆਂ ਦਾ ਪਤਾ ਲਗਾਉਣ ਲਈ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਸ ਸਬੰਧੀ ਐਫਆਈਆਰ ਨੰਬਰ 49 ਮਿਤੀ 12.08.2024 ਨੂੰ ਥਾਣਾ ਐਸਐਸਓਸੀ ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ ਭਾਰਤੀ ਨਿਆ ਸੰਹਿਤਾ (ਬੀਐਨਐਸ) ਦੀ ਧਾਰਾ 61 (2) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

Powered by Froala Editor

Punjab Police Bust Cross border Smuggling Module Ahead Of Independence Day 4 Modern Glock Pistols Including Two Kabu


Recommended Posts