ਮਹਾਨ ਧਾਰਮਿਕ ਸਮਾਗਮ, ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਆਤਮਾ ਰਾਮ ਕੁਮਾਰ ਸਭਾ ਗਰਾਊਂਡ ਵਿਖੇ ਅੱਜ (28 ਨੂੰ) - ਦੀਪਕ ਬਾਲੀ,    ਲਾਲ ਫੀਤਾਸ਼ਾਹੀ ਤੇ ਅਫਸਰਸ਼ਾਹੀ ਦੀ ਅਣਗਹਿਲੀ ਕਾਰਨ ਸਾਬਕਾ, ਸਰੀਰਕ ਤੌਰ ਉੱਤੇ ਨਿਕਾਰਾ ਹੋਏ ਜਾਂ ਸ਼ਹੀਦ ਸੈਨਿਕਾਂ ਨੂੰ ਇਨਸਾਫ ਨਾ ਮਿਲਣਾ ਚਿੰਤਾ ਦਾ ਵਿਸ਼ਾ : ਪ੍ਰੋ. ਬਡੂੰਗਰ    ਸਿੱਖਿਆ ਕ੍ਰਾਂਤੀ ਦੇ ਤਹਿਤ ਸੁਰਜੀਤ ਸਿੰਘ ਰੱਖੜਾ ਨੇ ਸਸਸਸ ਗੱਜੂਮਾਜਰਾ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ*    ਵਿਧਾਇਕ ਭਰਾਜ ਵੱਲੋਂ 'ਰੰਗਲਾ ਪੰਜਾਬ' ਸਕੀਮ ਤਹਿਤ ਹਲਕਾ ਸੰਗਰੂਰ ਦੀਆਂ ਗ੍ਰਾਮ ਪੰਚਾਇਤਾਂ ਨੂੰ 5.51 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦੇ ਚੈੱਕ ਭੇਟ    ਨਾਭਾ ਦੇ ਪਿੰਡ ਰੈਸਲ ਤੇ ਗੋਬਿੰਦਪੁਰਾ 'ਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਦਸਤਾਵੇਜ਼ੀ ਦਾ ਪ੍ਰਦਰਸ਼ਨ    ਪਿੰਡ ਬੱਲਮਗੜ੍ਹ ਵਿਖੇ 'ਲੋਕ ਮਿਲਣੀ' ਦੌਰਾਨ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ    ਧਾਰਮਿਕ ਸਮਾਗਮ ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਦੀਆਂ ਤਿਆਰੀਆਂ ਜੋਰਾਂ ਤੇ    ਵਿਧਾਇਕ ਨਰਿੰਦਰ ਕੌਰ ਭਰਾਜ ਦੇ ਯਤਨਾਂ ਸਦਕਾ ਪਿੰਡ ਭਰਾਜ ਵਿਖੇ 28 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਸੀਵਰੇਜ ਪਾਈਪ ਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ    ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਹਕੀਕਤਪੁਰਾ ਵਿਖੇ ਡਾਕੂਮੈਂਟਰੀ ਦਿਖਾਈ    ਸੇਫ ਸਕੂਲ ਵਾਹਨ ਪਾਲਿਸੀ ਤਹਿਤ ਆਰ.ਟੀ.ਓ. ਪਟਿਆਲਾ ਵੱਲੋਂ ਸਕੂਲੀ ਵਾਹਨਾਂ ਦੀ ਸਖ਼ਤ ਚੈਕਿੰਗ   
ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਭਗੌੜੇ ਅੰਮ੍ਰਿਤਪਾਲ ਸਿੰਘ ਨੂੰ ਆਸਟਰੀਆ ਤੋਂ ਵਾਪਸ ਭਾਰਤ ਲਿਆਂਦਾ
September 13, 2024
Punjab-Police-In-Coordination-Wi

ਵੱਖ-ਵੱਖ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਸੀ ਡਿਪੋਰਟ ਕੀਤਾ ਗਿਆ ਮੁਲਜ਼ਮ: ਡੀਜੀਪੀ ਗੌਰਵ ਯਾਦਵ

ਦੋਸ਼ੀ ਅੰਮ੍ਰਿਤਪਾਲ ਸਿੰਘ 2022 ਤੋਂ ਗ੍ਰਿਫਤਾਰੀ ਤੋਂ ਬਚ ਰਿਹਾ ਸੀ, ਆਸਟਰੀਆ ਵਿੱਚ ਦਿੱਤੀ ਸੀ ਸਿਆਸੀ ਸ਼ਰਨ ਲਈ ਅਰਜ਼ੀ: ਐਸਐਸਪੀ ਸੁਹੇਲ ਕਾਸਿਮ ਮੀਰ

Daily Dharaledar Bureau / Batala

ਚੰਡੀਗੜ੍ਹ/ਬਟਾਲਾ, 13 ਸਤੰਬਰ:


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਿਆਂ ਨੂੰ ਯਕੀਨੀ ਬਣਾਉਣ ਸਬੰਧੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਬਟਾਲਾ ਦੇ ਪਿੰਡ ਭੋਮਾ ਦੇ ਵਸਨੀਕ ਅੰਮ੍ਰਿਤਪਾਲ ਸਿੰਘ, ਜਿਸਦੇ ਖਿਲਾਫ ਕਈ ਘਿਨਾਉਣੇ ਅਪਰਾਧ ਦਰਜ ਹਨ, ਨੂੰ ਆਸਟਰੀਆ ਤੋਂ ਸਫਲਤਾਪੂਰਵਕ ਡਿਪੋਰਟ ਕਰਵਾ ਦਿੱਤਾ ਹੈ। ਉਹ ਅੱਜ ਸਵੇਰੇ 7 ਵਜੇ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਵਿਖੇ ਪਹੁੰਚਿਆ  ਅਤੇ ਬਟਾਲਾ ਪੁਲਿਸ ਨੇ ਉਸ ਨੂੰ ਹਿਰਾਸਤ ਵਿਚ ਲੈ ਲਿਆ ਹੈ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਆਪਣੇ ਐਕਸ ਹੈਂਡਲ 'ਤੇ ਪਾਈ ਪੋਸਟ ਵਿੱਚ ਦੱਸਿਆ, "ਪੰਜਾਬ ਪੁਲਿਸ ਵੱਲੋਂ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਕੀਤੇ ਅਣਥੱਕ ਯਤਨਾਂ ਉਪਰੰਤ, ਕਈ ਘਿਨਾਉਣੇ ਅਪਰਾਧਿਕ ਮਾਮਲਿਆਂ ਵਿੱਚ ਦੋਸ਼ੀ ਅੰਮ੍ਰਿਤਪਾਲ ਸਿੰਘ ਵਾਸੀ ਪਿੰਡ ਭੋਮਾ ਥਾਣਾ ਘੁੰਮਣ ਨੂੰ #Austria ਤੋਂ #India ਸਫਲਤਾਪੂਰਵਕ ਡਿਪੋਰਟ ਕੀਤਾ ਗਿਆ ਹੈ।"  

ਜ਼ਿਕਰਯੋਗ ਹੈ ਕਿ ਦੋਸ਼ੀ ਅੰਮ੍ਰਿਤਪਾਲ ਸਿੰਘ ਭਗੌੜਾ ਹੈ ਜੋ ਆਸਟਰੀਆ ਵਿੱਚ ਗੈਰ-ਕਾਨੂੰਨੀ ਢੰਗ ਨਾਲ ਰਹਿ ਰਿਹਾ ਸੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਡਿਪੋਰਟ ਕੀਤਾ ਗਿਆ ਮੁਲਜ਼ਮ ਕਤਲ, ਇਰਾਦਾ ਕਤਲ, ਨਸ਼ੀਲੇ ਪਦਾਰਥਾਂ ਸਬੰਧੀ ਅਪਰਾਧ ਅਤੇ ਅਸਲਾ ਐਕਟ ਸਬੰਧੀ ਮਾਮਲਿਆਂ ਸਮੇਤ ਕਈ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਹੈ। ਉਸ ਨੂੰ ਡਿਪੋਰਟ ਕਰਨਾ ਪੀੜਤਾਂ ਲਈ ਨਿਆਂ ਦਿਵਾਉਣ ਵੱਲ ਅਹਿਮ ਕਦਮ ਹੈ।

ਡੀਜੀਪੀ ਨੇ ਨਿਆਂ ਨੂੰ ਯਕੀਨੀ ਬਣਾਉਣ ਲਈ ਭਗੌੜੇ ਅੰਮ੍ਰਿਤਪਾਲ ਸਿੰਘ ਨੂੰ ਭਾਰਤ ਵਾਪਸ ਲਿਆਉਣ ਲਈ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਬਟਾਲਾ ਸੁਹੇਲ ਕਾਸਿਮ ਮੀਰ ਦੀ ਅਗਵਾਈ ਵਾਲੀ ਬਟਾਲਾ ਪੁਲਿਸ ਦੀ ਸਮੁੱਚੀ ਟੀਮ ਅਤੇ ਪੰਜਾਬ ਪੁਲਿਸ ਦੇ ਅੰਦਰੂਨੀ ਸੁਰੱਖਿਆ ਵਿੰਗ ਦੇ ਅਣਥੱਕ ਯਤਨਾਂ ਦੀ ਸ਼ਲਾਘਾ ਕੀਤੀ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਐਸਐਸਪੀ ਬਟਾਲਾ ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਮੁਲਜ਼ਮ ਅੰਮ੍ਰਿਤਪਾਲ ਸਿੰਘ, ਜਿਸ ਨੂੰ ਕਈ ਕੇਸਾਂ ਵਿੱਚ ਭਗੌੜਾ ਐਲਾਨਿਆ ਗਿਆ ਸੀ, 2022 ਵਿੱਚ ਦੁਬਈ ਅਤੇ ਸਰਬੀਆ ਦੇ ਰਸਤੇ ਆਸਟਰੀਆ ਭੱਜ ਗਿਆ ਸੀ, ਅਤੇ ਉਦੋਂ ਤੋਂ ਗ੍ਰਿਫਤਾਰੀ ਤੋਂ ਬਚ ਰਿਹਾ ਸੀ। ਉਨ੍ਹਾਂ ਅੱਗੇ ਕਿਹਾ ਕਿ ਉਸ ਨੇ ਉੱਥੇ ਸਿਆਸੀ ਸ਼ਰਨ ਲੈਣ ਲਈ ਵੀ ਅਰਜ਼ੀ ਦਿੱਤੀ ਸੀ।

ਐਸਐਸਪੀ ਨੇ ਕਿਹਾ ਕਿ ਅੰਤਰਰਾਸ਼ਟਰੀ ਅਥਾਰਟੀਆਂ ਦੇ ਲਗਾਤਾਰ ਯਤਨਾਂ ਅਤੇ ਸਹਿਯੋਗ ਉਪਰੰਤ, ਪੰਜਾਬ ਪੁਲਿਸ ਨੇ ਨਿਆਂ ਯਕੀਨੀ ਬਣਾਉਣ ਲਈ ਉਸਨੂੰ ਭਾਰਤ ਵਾਪਸ ਲਿਆਂਦਾ ਹੈ।


Powered by Froala Editor

Punjab Police In Coordination With Central Agencies Brought Fugitive Amritpal Singh Back To India From Austria


Recommended Posts