ਖੇਤੀਬਾੜੀ ਵਿਭਾਗ ਵੱਲੋਂ ਕਿਸਾਨ ਗੋਸ਼ਟੀ ਲਗਾਈ*    ਸਫਾਈ ਕਰਮਚਾਰੀਆਂ ਦੀ ਤਨਖਾਹ ’ਚ 10 ਤੋਂ 20 ਹਜ਼ਾਰ ਰੁਪਏ ਤੱਕ ਵਾਧਾ, ਚੰਦਨ ਗਰੇਵਾਲ ਨੇ ਦਿੱਤੀ ਵਧਾਈ    Da ਮਾਮਲੇ ਦੀ ਸੁਣਵਾਈ ਕਰਨ ਵਾਲੇ ਜਸਟਿਸ ਮਿਸ਼ਰਾ ਹੁਣ ਸੰਭਾਲਣਗੇ ਹਾਈ ਕੋਰਟ ਦੇ ਚੀਫ਼ ਜਸਟਿਸ ਦਾ ਅਹੁਦਾ    ਹਮਾਰੇ ਰਾਮ’ ਨਾਟਕ ਬਠਿੰਡਾ ਵਿਖੇ ਪੇਸ਼ ਕੀਤਾ ਗਿਆ*    ਆਰਮੀ ਰਿਕਰੂਟਮੈਂਟ ਦਫ਼ਤਰ ਪਟਿਆਲਾ ਵੱਲੋਂ ਜ਼ੋਨਲ ਰਿਕਰੂਟਮੈਂਟ ਦਫ਼ਤਰ ਜਲੰਧਰ ਦੀ ਅਗਵਾਈ ਹੇਠ 10 ਰੋਜ਼ਾ ਅਗਨੀਵੀਰ ਭਰਤੀ ਰੈਲੀ ਸਫ਼ਲਤਾਪੂਰਵਕ ਸੰਪੰਨ    ਤੇਜਿੰਦਰ ਮਹਿਤਾ ਨੇ ਕੀਤਾ ਓਪਨ ਜਿਮ ਦਾ ਉਦਘਾਟਨ -ਬਾਰਾਦਰੀ ਬਾਗ ਵਿਖੇ ਐਮਸੀ ਜੱਗੀ ਦੀਆਂ ਕੋਸ਼ਿਸ਼ਾਂ ਨਾਲ ਮੰਗ ਹੋਈ ਪੂਰੀ    ਮਾਨ ਸਰਕਾਰ ਦੀ ਨਿਵੇਕਲੀ ਪਹਿਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਹਾਈ-ਟੈਕ ਹੋਵੇਗਾ ਪੀ.ਆਰ.ਟੀ.ਸੀ.     ਗੁੰਮਸ਼ੁਦਾ ਬੱਚੀ ਦੇ ਵਾਰਸਾਂ ਦੀ ਭਾਲ, 10 ਸਤੰਬਰ ਤੱਕ ਸੰਪਰਕ ਕਰਨ ਦੀ ਅਪੀਲ    ਪੰਜਾਬ ਸਰਕਾਰ ਦੀ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਯੋਜਨਾ ਨਾਲ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਮਿਲੀ ਵੱਡੀ ਆਰਥਿਕ ਰਾਹਤ    ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੇ ਏਡੀਸੀ ਦੇ ਨਿਰਦੇਸ਼   
ਪੰਜਾਬ ਪੁਲਿਸ ਦੀ ਏ.ਐਨ.ਟੀ.ਐਫ. ਨੇ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਨਸ਼ਾ ਸਪਲਾਇਰਾਂ ਨਾਲ ਮਿਲੀਭੁਗਤ ਕਰਨ ਲਈ ਕੀਤਾ ਪਰਚਾ ਦਰਜ
September 19, 2024
Punjab-Police-Antf-Dsp-Fir-Filed

ਏ.ਐਨ.ਟੀ.ਐਫ. ਨੇ ਡੀਐਸਪੀ ਵਵਿੰਦਰ ਮਹਾਜਨ ਅਤੇ ਉਸ ਦੇ ਸਾਥੀ ਅਖਿਲ ਜੈ ਸਿੰਘ ਵੱਲੋਂ ਅਪਣਾਈ ਰਿਸ਼ਵਤਖੋਰੀ ਦੀ ਹੈਰਾਨੀਜਨਕ ਯੋਜਨਾ ਦਾ ਕੀਤਾ ਪਰਦਾਫਾਸ਼ : ਡੀਜੀਪੀ ਗੌਰਵ ਯਾਦਵ

ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ

Daily Dharaledar Bureau / Chandigarh

ਚੰਡੀਗੜ੍ਹ, 19 ਸਤੰਬਰ:


  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਟੌਲਰੈਂਸ ਨੀਤੀ ਦੇ ਮੱਦੇਨਜ਼ਰ ਪੰਜਾਬ ਪੁਲੀਸ ਦੀ ਐਂਟੀ ਨਾਰਕੋਟਿਕ ਟਾਸਕ ਫੋਰਸ (ਏ.ਐਨ.ਟੀ.ਐਫ.) ਦੀ ਜਾਂਚ ਉਪਰੰਤ ਸਾਹਮਣੇ ਆਏ ਤੱਥਾਂ ਦੇ ਅਧਾਰ ’ਤੇ ਡੀਐਸਪੀ ਵਵਿੰਦਰ ਕੁਮਾਰ ਮਹਾਜਨ ਖ਼ਿਲਾਫ਼ ਭ੍ਰਿਸ਼ਟ ਅਭਿਆਸਾਂ ਵਿੱਚ ਡਰੱਗ ਸਪਲਾਇਰਾਂ ਦੀ ਮਦਦ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦਿੱਤੀ ।


 ਇਸ ਸਬੰਧ ਵਿੱਚ, ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਤੇ 8 ਅਤੇ ਐਨਡੀਪੀਐਸ ਐਕਟ ਦੀ ਧਾਰਾ 59 (2) ਦੇ ਤਹਿਤ  ਐਫਆਈਆਰ ਦਰਜ ਕੀਤੀ ਗਈ ਹੈ, ਜੋ ਕੀਤੇ ਗਏ ਅਪਰਾਧਾਂ ਦੀ ਗੰਭੀਰਤਾ ਅਤੇ ਅਹੁਦੇ ਦੀ ਦੁਰਵਰਤੋਂ ਨੂੰ ਉਜਾਗਰ ਕਰਦੀ ਹੈ।


  ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਏਐਨਟੀਐਫ ਨੇ  1.98 ਕਰੋੜ ਅਲਪਰਾਜ਼ੋਲਮ ਗੋਲੀਆਂ ਅਤੇ 40 ਕਿਲੋਗ੍ਰਾਮ ਕੱਚੀ ਅਲਪਰਾਜ਼ੋਲਮ ਜ਼ਬਤ ਕਰਨ ਸਬੰਧੀ ਮਾਮਲੇ ਵਿੱਚ ਦਰਜ ਫਰਵਰੀ 2024 ਦੇ ਕੇਸ ਦੀ ਤਾਜ਼ਾ ਜਾਂਚ ਤੋਂ ਬਾਅਦ ਆਪਣੇ ਹੀ ਰੈਂਕ ਵਿੱਚ ਭ੍ਰਿਸ਼ਟਾਚਾਰ ਵਿਰੁੱਧ  ਨਿਰਣਾਇਕ ਕਾਰਵਾਈ  ਕਰਦਿਆਂ ਖੁਲਾਸਾ ਕੀਤਾ ਕਿ ਡੀਐਸਪੀ  (ਏਐਨਟੀਐਫ) ਵਜੋਂ ਤਾਇਨਾਤ ਵਵਿੰਦਰ ਕੁਮਾਰ ਮਹਾਜਨ ਅਤੇ ਉਸਦਾ ਸਾਥੀ ਅਖਿਲ ਜੈ ਸਿੰਘ ਵਾਸੀ ਲਖ਼ਨਊ, ਰਿਸ਼ਵਤਖੋਰੀ ਦੀ ਇੱਕ ਹੈਰਾਨ ਕਰਨ ਵਾਲੀ ਯੋਜਨਾ ਵਿੱਚ ਸ਼ਾਮਲ ਸਨ। ਇਸ ਵੇਲੇ ਡੀਐਸਪੀ ਮਹਾਜਨ 9ਵੀਂ ਬਟਾਲੀਅਨ ਪੀਏਪੀ, ਅੰਮ੍ਰਿਤਸਰ ਵਿੱਚ ਡੀਐਸਪੀ ਵਜੋਂ ਤਾਇਨਾਤ ਹੈ।


  

ਡੀਜੀਪੀ ਨੇ ਕਿਹਾ ਕਿ ਮਈ 2024 ਵਿੱਚ ਮੈਸਰਜ਼ ਸਮੀਲੈਕਸ ਫਾਰਮਾਚੈਮ ਡਰੱਗ ਇੰਡਸਟਰੀਜ਼ ਵਿਖੇ ਸਾਂਝੇ ਨਿਰੀਖਣ ਦੌਰਾਨ, ਏ.ਐਨ.ਟੀ.ਐਫ. ਟੀਮ ਨੂੰ ਐਨਡੀਪੀਐਸ ਐਕਟ ਦੀ ਗੰਭੀਰ ਉਲੰਘਣਾਵਾਂ ਦਾ ਪਤਾ ਲੱਗਿਆ। ਉਨ੍ਹਾਂ ਅੱਗੇ ਕਿਹਾ ਕਿ ਇਸ ਕੇਸ ਦੀ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਡੀਐਸਪੀ ਮਹਾਜਨ ਨੇ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਮੈਸਰਜ਼ ਐਸਟਰ ਫਾਰਮਾ ਤੋਂ 45 ਲੱਖ ਰੁਪਏ  ਰਿਸ਼ਵਤ ਲਈ ਸੀ।


ਹੋਰ ਵੇਰਵੇ ਸਾਂਝੇ ਕਰਦਿਆਂ ਵਿਸ਼ੇਸ਼ ਡੀਜੀਪੀ ਏਐਨਟੀਐਫ ਕੁਲਦੀਪ ਸਿੰਘ ਨੇ ਦੱਸਿਆ ਕਿ ਦੋ ਅਹਿਮ ਗਵਾਹਾਂ ਵੱਲੋਂ ਨਿਆਂਇਕ ਅਧਿਕਾਰੀ ਦੇ ਸਾਹਮਣੇ ਸਵੈਇੱਛਤ ਬਿਆਨ ਦਿੱਤੇ ਜਾਣ ਅਤੇ ਵਿੱਤੀ ਤੇ ਤਕਨੀਕੀ ਸਬੂਤਾਂ ਰਾਹੀਂ ਪੁਸ਼ਟੀ ਹੋਣ ਉਪਰੰਤ ਦੋਸ਼ੀ ਡੀਐਸਪੀ ਮਹਾਜਨ ਵੱਲੋਂ ਕੀਤੇ ਭ੍ਰਿਸ਼ਟਾਚਾਰ ਦਾ ਪਰਦਾਫਾਸ਼ ਹੋਇਆ, ਜਿਸ ਕਾਰਨ ਏਐਨਟੀਐਫ ਨੇ ਉਸ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦਾ ਫੈਸਲਾ ਕੀਤਾ।


ਉਨ੍ਹਾਂ ਦੱਸਿਆ ਕਿ ਏ.ਐਨ.ਟੀ.ਐਫ ਦੀ ਟੀਮ ਵੱਲੋਂ ਮੁਲਜ਼ਮ ਡੀਐਸਪੀ ਦੇ ਅੰਮ੍ਰਿਤਸਰ ਸਥਿਤ ਘਰ ’ਤੇ ਛਾਪੇਮਾਰੀ ਕੀਤੀ ਗਈ ,ਪਰ ਉਸ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾ ਸਕਿਆ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਡੀਐਸਪੀ ਫਰਾਰ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।


ਦੱਸਣਯੋਗ ਹੈ ਕਿ ਇਹ ਦਲੇਰਾਨਾ ਕਾਰਵਾਈ ਪੰਜਾਬ ਪੁਲਿਸ ਦੇ ਅਜਿਹੇ ਪੰਜਾਬ ਦੀ ਸਿਰਜਣਾ ਦੇ ਸੰਕਲਪ ਨੂੰ ਦਰਸਾਉਂਦੀ ਹੈ, ਜਿੱਥੇ ਚੁਣੌਤੀਪੂਰਨ ਹਾਲਾਤਾਂ ਦੇ ਬਾਵਜੂਦ, ਇਮਾਨਦਾਰੀ ਅਤੇ ਕਾਨੂੰਨ ਸਦਾ ਬਰਕਰਾਰ ਹੈ।


Powered by Froala Editor

Punjab Police Antf Dsp Fir Filed Against Vavinder Mahajan For Conniving With Drug Suppliers


Recommended Posts