ਗੁਲਾਬ ਸਿੱਧੂ ਦੇ ਘਰ ਗੋਲੀਬਾਰੀ ਮਾਮਲਾ: ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਦੇ ਪਿਤਾ ਗ੍ਰਿਫ਼ਤਾਰ    ਕੈਨੇਡਾ 'ਚ ਬਿਸ਼ਨੋਈ ਗਰੋਹ ਨੂੰ ਲੈ ਕੇ ਵਿਵਾਦ, Mp ਬਰੈਡ ਵਿਸ ਨੇ ਕੀਤੀ ਡਿਪੋਰਟੇਸ਼ਨ ਦੀ ਮੰਗ    ਕੰਦੋਵਾਲੀ ’ਚ ਪੁਲੀਸ ਐਨਕਾਊਂਟਰ: Asi ’ਤੇ ਗੋਲੀ ਚਲਾਉਣ ਵਾਲਾ 19 ਸਾਲਾ ਕਰਨਬੀਰ ਸਿੰਘ ਢੇਰ    Sergio Gor ਦੀ ਸ੍ਰੀ ਦਰਬਾਰ ਸਾਹਿਬ ਫੇਰੀ ਤੋਂ ਪਹਿਲਾਂ ਦਲ ਖ਼ਾਲਸਾ ਦਾ ਪੱਤਰ, ਕਰਤਾਰਪੁਰ ਲਾਂਘਾ ਖੋਲ੍ਹਣ ਦੀ ਅਪੀਲ    Un ’ਚ ਸ਼ਾਹਬਾਜ਼ ਸ਼ਰੀਫ਼ ਦੀ ਭਾਰਤ ਨੂੰ ਧਮਕੀ, ਕਿਹਾ- ਸਿੰਧੂ ਨਦੀ ਦਾ ਪਾਣੀ ਰੋਕਿਆ ਤਾਂ ਜੰਗ ਮੰਨਾਂਗੇ    ਕੈਪਟਨ ਅਮਰਿੰਦਰ ਸਿੰਘ ਬੋਲੇ- ਭਾਜਪਾ ਨੂੰ ਪੰਜਾਬ ਬਾਰੇ ਰਾਏ ਦੇਣਾ ਪਾਰਟੀ ਛੱਡਣ ਦਾ ਸੰਕੇਤ ਨਹੀਂ    ਖਹਿਰਾ ਦੀਆਂ ਟਿੱਪਣੀਆਂ ’ਤੇ ‘ਆਪ’ ਮਹਿਲਾ ਵਿੰਗ ਭੜਕਿਆ, ਡਾ. ਅਮਨਦੀਪ ਕੌਰ ਅਰੋੜਾ ਨੇ ਮੰਗਿਆ ਜਵਾਬ    Gmada ਦੇ 15 ਹਜ਼ਾਰ ਕਰੋੜ ਦੇ ਕਰਜ਼ੇ ’ਤੇ ਹਾਈ ਕੋਰਟ ਸਖ਼ਤ, ਪੰਜਾਬ ਸਰਕਾਰ ਤੋਂ ਮੰਗਿਆ ਜਵਾਬ    Cec ਖ਼ਿਲਾਫ਼ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਪੁਲਿਸ ਨੇ ਵਰਤੀਆਂ ਪਾਣੀ ਦੀਆਂ ਬੁਛਾੜਾਂ    ਨਸ਼ਾ ਤਸਕਰੀ ਮਾਮਲਾ: ਬਰਖਾਸਤ Aig ਰਾਜਜੀਤ ਸਿੰਘ 5 ਦਿਨਾਂ ਦੇ ਪੁਲੀਸ ਰਿਮਾਂਡ ’ਤੇ   
ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ
September 20, 2024
Vigilance-Bureau-Arrests-Patwari

Daily Dharaledar Bureau / Ludhiana

ਚੰਡੀਗੜ, 20 ਸਤੰਬਰ:

 ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਮਾਲ ਹਲਕਾ ਪਿੰਡ ਜੱਸੀਆਂ, ਜਿਲਾ ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਅਨਿਲ ਨਰੂਲਾ ਨੂੰ 25000  ਰਿਸ਼ਵਤ  ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਮੇਜਰ ਸਿੰਘ ਵਾਸੀ ਨਿਊ ਅਮਰ ਨਗਰ, ਲੁਧਿਆਣਾ  ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਮੁਲਜ਼ਮ ਨੇ ਉਸਦੀ ਜੱਦੀ ਜ਼ਮੀਨ ਦੇ ਇੰਤਕਾਲ ਦਾ 25 ਸਾਲਾਂ ਦਾ ਮਾਲ ਰਿਕਾਰਡ ਦੇਣ ਬਦਲੇ 25,000 ਰੁਪਏ ਦੀ ਮੰਗ ਕੀਤੀ ਸੀ। ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਆਰਥਿਕ ਅਪਰਾਧ ਸ਼ਾਖਾ (ਈਓਡਬਲਿਊ) ਲੁਧਿਆਣਾ ਯੂਨਿਟ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਉਕਤ ਦੋਸ਼ੀ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਈ.ਓ.ਡਬਲਿਊ.  ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।


Powered by Froala Editor

Vigilance Bureau Arrests Patwari Red handed For Taking Rs 25 000 Bribe


Recommended Posts