NOW
ਹਾਈ ਪਾਵਰ ਪਰਚੇਜ਼ ਕਮੇਟੀ ਦੀ ਮੀਟਿੰਗ, ਜਿਸ ਦੀ ਅਧਿਆਕਸ਼ਤਾ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕੀਤੀ    ਕਾਦੀਆਂ ਤੋਂ ਸੁਖਬੀਰ ਬਾਦਲ ਨੇ ਕੀਤਾ 2027 ਚੋਣ ਮੁਹਿੰਮ ਦਾ ਆਗਾਜ਼    ਯੁੱਧ ਨਸ਼ਿਆਂ ਵਿਰੁੱਧ 2.0' ਮੁਹਿੰਮ     ਯੁੱਧ ਨਸ਼ਿਆਂ ਵਿਰੁੱਧ 2.0' ਮੁਹਿੰਮ ਤਹਿਤ ਰੱਖੇ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜ਼ਿਲ੍ਹਾ ਮੋਗਾ ਦੇ ਪਿੰਡ ਕਿੱਲੀ ਚਹਿਲਾਂ ਵਿਖੇ ਸ਼ਿਰਕਤ ਕੀਤੀ ਗਈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਵਿੱਚ ਸਰਕਾਰ ਦਾ ਸਾਥ ਦੇਣ ਵਾਲੇ ਜੁਝਾਰੂ ਆਗੂਆਂ ਨੂੰ ਸਨਮਾਨਿਤ ਕੀਤਾ ਗਿਆ ਤੇ ਸਮਾਗਮ ਵਿੱਚ ਆਏ ਲੋਕਾਂ ਨੂੰ ਨਸ਼ਿਆਂ ਦੇ ਖ਼ਾਤਮੇ ਵਿਰੁੱਧ ਸਹੁੰ ਚੁਕਾਈ ਗਈ। …… As Part Of The Anti-drug Drive “yudh Nashian Virudh 2.0” Campaign, Chief Minister Bhagwant Singh Mann Attended An Event At Village Killi Chahlan, Moga District. At    ਦੋਰਾਹਾ ਵਿਖੇ ਚਾਰ ਲੇਨ ਰੇਲਵੇ ਓਵਰ ਬ੍ਰਿਜ ਨਾਲ ਮਾਲਵਾ ਖੇਤਰ ਨੂੰ ਵੱਡੀ ਰਾਹਤ    ਮੋਗਾ ਵਿੱਚ ਸੀਬੀਐਸਈ ਪ੍ਰੀਖਿਆਵਾਂ ਸ਼ੁਰੂ, ਕੇਂਦਰਾਂ ਨੇੜੇ ਇਕੱਠ ‘ਤੇ ਪਾਬੰਦੀ    ਸੀਐਮ ਦਫ਼ਤਰ ਤੇ ਡੀਜੀਪੀ ਦੇ ਸਟੇਜ ਸਾਂਝੇ ਕਰਨ ‘ਤੇ ਕਾਂਗਰਸ ਦਾ ਐਤਰਾਜ਼    ਬਠਿੰਡਾ ਵਿੱਚ ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਮੁਕਾਬਲਾ, ਪੰਜ ਗ੍ਰਿਫਤਾਰ    ਮੋਹਾਲੀ ‘ਚ ਸਕੂਲ ਅਤੇ ਫੋਰਟਿਸ ਹਸਪਤਾਲ ਨੂੰ ਬੰਬ ਧਮਕੀ    ਪ੍ਰਗਤੀਸ਼ੀਲ ਵਿਦਿਆਰਥੀਆਂ ਦੇ ਲਈ ਆਯੋਜਿਤ ਜੈਪੁਰ ਦਾ ਵਿੱਦਿਅਕ ਟੂਰ ਸਫਲਤਾਪੂਰਵਕ ਸੰਪੰਨ   
ਪੰਜਾਬ ਪੁਲਿਸ ਨੇ ਅੰਮ੍ਰਿਤਸਰ ਵਿੱਚ ਇੱਕ ਹੋਰ ਅੰਤਰ-ਸਰਹੱਦੀ ਨਾਰਕੋਟਿਕ ਨੈੱਟਵਰਕ ਦਾ ਕੀਤਾ ਪਰਦਾਫਾਸ਼; ਜੇਲ੍ਹ ਵਾਰਡਨ ਸਮੇਤ ਤਿੰਨ ਨਸ਼ਾ ਤਸਕਰ 4.5 ਕਿਲੋ ਹੈਰੋਇਨ, 4.32 ਲੱਖ ਰੁਪਏ ਦੀ ਡਰੱਗ ਨਾਲ ਗ੍ਰਿਫਤਾਰ
October 10, 2024 14:26:26
Punjab-Police-Busts-Another-Cros

ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ

ਗ੍ਰਿਫਤਾਰ ਕੀਤੇ ਦੋ ਭਰਾਵਾਂ ਤੋਂ ਹੈਰੋਇਨ ਖ਼ਰੀਦ ਕੇ ਜੇਲ੍ਹ ਦੇ ਅੰਦਰ ਸਪਲਾਈ ਕਰਦਾ ਸੀ ਜੇਲ੍ਹ ਵਾਰਡਨ: ਡੀਜੀਪੀ ਗੌਰਵ ਯਾਦਵ

Daily Dharaledar Bureau / Amritsar

ਚੰਡੀਗੜ੍ਹ/ਅੰਮ੍ਰਿਤਸਰ, 10 ਅਕਤੂਬਰ:


ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਦੌਰਾਨ ਸਰਹੱਦ ਪਾਰ ਤੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕਾਂ ਵਿਰੁੱਧ ਇੱਕ ਹੋਰ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਭਰਾਵਾਂ ਨੂੰ 4.5 ਕਿਲੋ ਹੈਰੋਇਨ , 4.32 ਲੱਖ ਰੁਪਏ ਡਰੱਗ ਮਨੀ ਸਮੇਤ ਗ੍ਰਿਫਤਾਰ ਕੀਤਾ । ਇਸ ਤੋਂ ਇਲਵਾ ਉਕਤ ਤਸਕਰਾਂ ਕੋਲੋਂ ਹੈਰੋਇਨ ਪ੍ਰਾਪਤ ਕਰਕੇ ਕੇਂਦਰੀ ਜੇਲ੍ਹ ਅੰਮ੍ਰਿਤਸਰ ਵਿੱਚ ਸਪਲਾਈ ਕਰਨ ਵਾਲੇ ਜੇਲ੍ਹ ਵਾਰਡਨ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ।


ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਵੀਰਵਾਰ ਨੂੰ ਦੱਸਿਆ ਕਿ ਫੜੇ ਗਏ ਨਸ਼ਾ ਤਸਕਰਾਂ ਦੀ ਪਛਾਣ ਅਕਾਸ਼ਦੀਪ ਸਿੰਘ ਉਰਫ ਆਕਾਸ਼ ਅਤੇ ਸਤਵਿੰਦਰਪਾਲ ਸਿੰਘ ਉਰਫ ਸੱਤੀ ਦੋਵੇਂ ਵਾਸੀ ਗੁਰੂ ਹਰਗੋਬਿੰਦਪੁਰਾ, ਛੇਹਰਟਾ, ਅੰਮ੍ਰਿਤਸਰ ਵਜੋਂ ਹੋਈ ਹੈ, ਜਦਕਿ ਜੇਲ ਵਾਰਡਨ ਦੀ ਪਛਾਣ ਗੁਰਮੇਜ ਸਿੰਘ ਵਾਸੀ ਪਿੰਡ ਕੋਟ ਸਦਰ ਖਾਂ ਮੋਗਾ ਵਜੋਂ ਕੀਤੀ ਗਈ ਹੈ। ਉਕਤ ਜੇਲ੍ਹ ਵਾਰਡਨ ਕੇਂਦਰੀ ਜੇਲ੍ਹ ਅੰਮ੍ਰਿਤਸਰ ਵਿੱਚ ਬੰਦ ਕੈਦੀਆਂ ਨੂੰ ਹੈਰੋਇਨ ਸਪਲਾਈ ਕਰਦਾ ਸੀ।


ਇਹ ਕਾਰਵਾਈ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਤਿੰਨ ਨਸ਼ਾ ਤਸਕਰਾਂ ਨੂੰ 5 ਕਿੱਲੋ ਹੈਰੋਇਨ ਅਤੇ 3.95 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫਤਾਰ ਕਰਨ ਤੋਂ ਇੱਕ ਦਿਨ ਬਾਅਦ ਅਮਲ ਵਿਚ ਆਈ ਹੈ।


ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਅਕਾਸ਼ਦੀਪ ਸਿੰਘ ਅਤੇ ਸਤਿੰਦਰਪਾਲ ਸਿੰਘ ਪਾਕਿਸਤਾਨ ਸਥਿਤ ਨਸ਼ਾ ਤਸਕਰਾਂ, ਜੋ ਡਰੋਨ ਦੀ ਵਰਤੋਂ ਕਰਕੇ ਸਰਹੱਦ ਪਾਰੋਂ ਨਸ਼ਿਆਂ ਦੀ ਸਪਲਾਈ ਕਰਦੇ ਸਨ, ਦੇ ਸਿੱਧੇ ਸੰਪਰਕ ਵਿੱਚ ਸਨ ।


ਉਨ੍ਹਾਂ ਦੱਸਿਆ ਕਿ ਪੁੱਛ-ਗਿੱਛ ਦੌਰਾਨ ਫੜੇ ਗਏ ਮੁਲਜ਼ਮਾਂ ਨੇ ਖੁਲਾਸਾ ਕੀਤਾ ਹੈ ਕਿ ੳਹ ਜੇਲ੍ਹ ਵਾਰਡਨ ਗੁਰਮੇਜ ਸਿੰਘ ਨੂੰ ਹੈਰੋਇਨ ਸਪਲਾਈ ਕਰਦੇ ਸਨ, ਜੋ ਅੱਗੇ ਜੇਲ੍ਹ ’ਚ ਬੈਠੇ ਨਸ਼ਾ ਤਸਕਰਾਂ ਤੱਕ ਨਸ਼ੇ ਦੀ ਸਪਲਾਈ ਪਹੁੰਚਾਉਂਦਾ ਸੀ । ਉਨ੍ਹਾਂ ਦੱਸਿਆ ਕਿ ਇੱਕ ਪੇਸ਼ੇਵਰਾਨਾ ਅਤੇ ਤਕਨੀਕੀ ਜਾਂਚ ਉਪਰੰਤ ਐਨਡੀਪੀਐਸ ਐਕਟ ਦੇ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਉਹਨਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਲਈ ਜਾਂਚ ਜਾਰੀ ਹੈ।


ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੀ.ਆਈ.ਏ. ਸਟਾਫ-2 ਦੀਆਂ ਟੀਮਾਂ ਨੂੰ ਭਰੋਸੇਯੋਗ ਸੂਤਰਾਂ ਤੋਂ ਇਤਲਾਹ ਮਿਲੀ ਸੀ ਕਿ ਦੋ ਭਰਾਵਾਂ ਨੇ ਸਰਹੱਦ ਪਾਰ ਤੋਂ ਡਰੋਨ ਦੀ ਵਰਤੋਂ ਕਰਕੇ ਸੁੱਟੀ ਗਈ ਨਸ਼ੀਲੇ ਪਦਾਰਥਾਂ ਦੀ ਇੱਕ ਵੱਡੀ ਖੇਪ ਪ੍ਰਾਪਤ ਕੀਤੀ ਹੈ ਅਤੇ ਇਸ ਖੇਪ ਨੂੰ ਆਪਣੀ ਰਿਹਾਇਸ਼ ਗੁਰੂ ਹਰਗੋਬਿੰਦਪੁਰਾ, ਛੇਹਰਟਾ ਵਿਖੇ ਛੁਪਾਇਆ ਹੋਇਆ ਹੈ।


ਇਤਲਾਹ ਤੇ ਮੁਸਤੈਦੀ ਨਾਲ ਕਾਰਵਾਈ ਕਰਦਿਆਂ ਡੀਸੀਪੀ ਸਿਟੀ ਅੰਮ੍ਰਿਤਸਰ ਅਭਿਮਨਿਊ ਰਾਣਾ ਆਈਪੀਐਸ, ਡੀਸੀਪੀ ਇਨਵੈਸਟੀਗੇਸ਼ਨ ਹਰਪ੍ਰੀਤ ਮੰਡੇਰ ਅਤੇ ਏ.ਸੀ.ਪੀ. ਵੈਸਟ ਸ਼ਿਵਦਰਸ਼ਨ ਸਿੰਘ ਦੀ ਅਗਵਾਈ ਹੇਠ ਥਾਣਾ ਛੇਹਰਟਾ ਅੰਮ੍ਰਿਤਸਰ ਦੀਆਂ ਪੁਲੀਸ ਟੀਮਾਂ ਨੇ ਗੁਰੂ ਹਰਗੋਬਿੰਦਪੁਰਾ, ਛੇਹਰਟਾ ਅੰਮ੍ਰਿਤਸਰ ਵਿੱਚ ਸਥਿਤ ਡੇਰਾ ਰਾਧਾ ਸੁਆਮੀ ਨੇੜੇ ਇੱਕ ਘਰ ਵਿੱਚੋਂ ਦੋਵਾਂ ਨਸ਼ਾ ਤਸਕਰਾਂ ਨੂੰ ਕਾਬੂ ਕਰ ਲਿਆ।


ਉਨ੍ਹਾਂ ਦੱਸਿਆ ਕਿ ਜੇਲ੍ਹ ਵਾਰਡਨ ਦੀ ਮਿਲੀਭੁਗਤ ਸਬੰਧੀ ਖੁਲਾਸੇ ਤੋਂ ਬਾਅਦ ਪੁਲਿਸ ਟੀਮਾਂ ਨੇ ਅੰਮ੍ਰਿਤਸਰ ਦੇ ਫਤਿਹਪੁਰ ਇਲਾਕੇ ਤੋਂ ਗੁਰਮੇਜ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਜੇਲ੍ਹ ਵਾਰਡਨ ਜੇਲ੍ਹ ਅੰਦਰ ਬੈਠੇ ਨਸ਼ਾ ਤਸਕਰ ਵਿਚਕਾਰ ਵਿਚੋਲੇ ਦਾ ਕੰਮ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਜੇਲ੍ਹ ਵਿੱਚ ਨਸ਼ਾ ਤਸਕਰਾਂ, ਜਿਨ੍ਹਾਂ ਨੂੰ ਹੈਰੋਇਨ ਸਪਲਾਈ ਕੀਤੀ ਜਾ ਰਹੀ ਸੀ ,ਦੀ ਪਛਾਣ ਕਰਨ ਲਈ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।


ਇਸ ਸਬੰਧੀ ਥਾਣਾ ਛੇਹਰਟਾ, ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21-ਸੀ ਅਤੇ 29 ਤਹਿਤ ਐਫ.ਆਈ.ਆਰ. ਨੰਬਰ 184, ਮਿਤੀ 09/10/2024 ਨੂੰ ਕੇਸ ਦਰਜ ਕੀਤਾ ਗਿਆ ਹੈ।


Punjab Police Busts Another Cross border Narcotics Network In Amritsar Three Drug Smugglers Including A Jail Warden Arrested With 4 5 Kg Heroin Drug Worth Rs 4 32 Lakh

Related News