NOW
ਕਾਦੀਆਂ ਤੋਂ ਸੁਖਬੀਰ ਬਾਦਲ ਨੇ ਕੀਤਾ 2027 ਚੋਣ ਮੁਹਿੰਮ ਦਾ ਆਗਾਜ਼    ਯੁੱਧ ਨਸ਼ਿਆਂ ਵਿਰੁੱਧ 2.0' ਮੁਹਿੰਮ     ਯੁੱਧ ਨਸ਼ਿਆਂ ਵਿਰੁੱਧ 2.0' ਮੁਹਿੰਮ ਤਹਿਤ ਰੱਖੇ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜ਼ਿਲ੍ਹਾ ਮੋਗਾ ਦੇ ਪਿੰਡ ਕਿੱਲੀ ਚਹਿਲਾਂ ਵਿਖੇ ਸ਼ਿਰਕਤ ਕੀਤੀ ਗਈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਵਿੱਚ ਸਰਕਾਰ ਦਾ ਸਾਥ ਦੇਣ ਵਾਲੇ ਜੁਝਾਰੂ ਆਗੂਆਂ ਨੂੰ ਸਨਮਾਨਿਤ ਕੀਤਾ ਗਿਆ ਤੇ ਸਮਾਗਮ ਵਿੱਚ ਆਏ ਲੋਕਾਂ ਨੂੰ ਨਸ਼ਿਆਂ ਦੇ ਖ਼ਾਤਮੇ ਵਿਰੁੱਧ ਸਹੁੰ ਚੁਕਾਈ ਗਈ। …… As Part Of The Anti-drug Drive “yudh Nashian Virudh 2.0” Campaign, Chief Minister Bhagwant Singh Mann Attended An Event At Village Killi Chahlan, Moga District. At    ਦੋਰਾਹਾ ਵਿਖੇ ਚਾਰ ਲੇਨ ਰੇਲਵੇ ਓਵਰ ਬ੍ਰਿਜ ਨਾਲ ਮਾਲਵਾ ਖੇਤਰ ਨੂੰ ਵੱਡੀ ਰਾਹਤ    ਮੋਗਾ ਵਿੱਚ ਸੀਬੀਐਸਈ ਪ੍ਰੀਖਿਆਵਾਂ ਸ਼ੁਰੂ, ਕੇਂਦਰਾਂ ਨੇੜੇ ਇਕੱਠ ‘ਤੇ ਪਾਬੰਦੀ    ਸੀਐਮ ਦਫ਼ਤਰ ਤੇ ਡੀਜੀਪੀ ਦੇ ਸਟੇਜ ਸਾਂਝੇ ਕਰਨ ‘ਤੇ ਕਾਂਗਰਸ ਦਾ ਐਤਰਾਜ਼    ਬਠਿੰਡਾ ਵਿੱਚ ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਮੁਕਾਬਲਾ, ਪੰਜ ਗ੍ਰਿਫਤਾਰ    ਮੋਹਾਲੀ ‘ਚ ਸਕੂਲ ਅਤੇ ਫੋਰਟਿਸ ਹਸਪਤਾਲ ਨੂੰ ਬੰਬ ਧਮਕੀ    ਪ੍ਰਗਤੀਸ਼ੀਲ ਵਿਦਿਆਰਥੀਆਂ ਦੇ ਲਈ ਆਯੋਜਿਤ ਜੈਪੁਰ ਦਾ ਵਿੱਦਿਅਕ ਟੂਰ ਸਫਲਤਾਪੂਰਵਕ ਸੰਪੰਨ    ਨਾਟਕ 1675 ਦਾ ਸਫ਼ਲ ਮੰਚਨ ਦਰਸ਼ਕਾਂ ਨੂੰ ਭਾਵੁਕ ਕਰਦਿਆਂ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ‘ਤੇ ਚੱਲਣ ਦਾ ਸੱਦਾ ਦੇ ਗਿਆ    
ਪੰਜਾਬ ਪੁਲਿਸ ਵੱਲੋਂ ਵਿਦੇਸ਼ੀ ਗੈਂਗਸਟਰਾਂ ਦੀ ਸ਼ਹਿ ’ਤੇ ਚਲਾਏ ਜਾ ਰਹੇ ਮੋਡਿਊਲ ਦਾ ਪਰਦਾਫਾਸ਼; ਮੁੱਖ ਸਰਗਨਾਹ, ਤਿੰਨ ਹਥਿਆਰ ਸਪਲਾਇਰ ਦੋ ਪਿਸਤੌਲਾਂ ਸਮੇਤ ਕਾਬੂ
October 11, 2024 14:49:29
The-Punjab-Police-Exposed-The-Mo

ਗ੍ਰਿਫਤਾਰ ਕੀਤੇ ਗਏ ਮੁਲਜ਼ਮ ਨਵਜੋਤ ਜੋਤਾ ਨੂੰ ਵਿਰੋਧੀ ਗੈਂਗਸਟਰ ਅਤੇ ਇੱਕ ਟਰੈਵਲ ਏਜੰਟ ਨੂੰ ਮੌਤ ਦੇ ਘਾਟ ਉਤਾਰਨ ਦਾ ਸੌਂਪਿਆ ਗਿਆ ਸੀ ਕੰਮ: ਡੀਜੀਪੀ ਗੌਰਵ ਯਾਦਵ

ਗ੍ਰਿਫਤਾਰ ਕੀਤੇ ਰਾਜਸਥਾਨ ਅਧਾਰਤ ਸਪਲਾਇਰ ਵੱਲੋਂ ਮੁਲਜ਼ਮ ਨਵਜੋਤ ਜੋਤਾ ਤੱਕ ਪਹੰਚਾਉਣੀ ਸੀ ਹਥਿਆਰਾਂ ਦੀ ਖੇਪ: ਐਸ.ਐਸ.ਪੀ. ਦੀਪਕ ਪਾਰੀਕ

Daily Dharaledar Bureau / Chandigarh

ਚੰਡੀਗੜ੍ਹ/ਐਸਏਐਸ ਨਗਰ, 11 ਅਕਤੂਬਰ:


ਸੰਗਠਿਤ ਅਪਰਾਧ ਦੇ ਖਿਲਾਫ ਇੱਕ ਵੱਡੀ ਸਫਲਤਾ ਦਰਜ ਕਰਦੇ ਹੋਏ, ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਐਸ.ਏ.ਐਸ.ਨਗਰ ਪੁਲਿਸ ਦੇ ਨਾਲ ਇੱਕ ਸਾਂਝੇ ਆਪ੍ਰੇਸ਼ਨ ਤਹਿਤ ਵਿਦੇਸ਼ ਅਧਾਰਤ ਹੈਂਡਲਰ ਪਵਿੱਤਰ ਯੂ.ਐਸ.ਏ. ਅਤੇ ਮਨਜਿੰਦਰ ਫਰਾਂਸ ਵੱਲੋਂ ਚਲਾਏ ਜਾ ਰਹੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸ ਦੇ ਮੁੱਖ ਕਾਰਕੁਨ ਨਵਜੋਤ ਸਿੰਘ ਉਰਫ਼ ਜੋਤਾ ਅਤੇ ਰਾਜਸਥਾਨ ਆਧਾਰਿਤ ਤਿੰਨ ਗੈਰ-ਕਾਨੂੰਨੀ ਹਥਿਆਰ ਸਪਲਾਇਰਾਂ ਨੂੰ ਗ੍ਰਿਫਤਾਰ ਕੀਤਾ ਹੈ।


ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਇੱਥੇ ਦੱਸਿਆ ਕਿ ਫੜੇ ਗਏ ਤਿੰਨ ਹਥਿਆਰ ਸਪਲਾਇਰਾਂ ਦੀ ਪਛਾਣ ਮੁਹੰਮਦ ਆਸਿਫ਼ , ਭਾਨੂ ਸਿਸੋਦੀਆ ਅਤੇ ਅਨਿਲ ਕੁਮਾਰ ਵਜੋਂ ਹੋਈ ਹੈ, ਇਹ ਸਾਰੇ ਰਾਜਸਥਾਨ ਦੇ ਜ਼ਿਲ੍ਹਾ ਬਲੋਤਰਾ ਦੇ ਰਹਿਣ ਵਾਲੇ ਹਨ। ਗ੍ਰਿਫਤਾਰ ਕੀਤੇ ਗਏ ਤਿੰਨੋਂ ਹਥਿਆਰ ਸਪਲਾਇਰ ਅਪਰਾਧਿਕ ਪਿਛੋਕੜ ਵਾਲੇ ਹਨ, ਜਦੋਂ ਕਿ ਦੋਸ਼ੀ ਨਵਜੋਤ ਉਰਫ ਜੋਤਾ ਖਿਲਾਫ ਇਰਾਦਾ ਕਤਲ , ਡਕੈਤੀ, ਸਨੈਚਿੰਗ, ਐਨ.ਡੀ.ਪੀ.ਐਸ. ਅਤੇ ਅਸਲਾ ਐਕਟ ਘਿਨਾਉਣੇ ਅਪਰਾਧਾਂ ਨਾਲ ਸਬੰਧਤ ਕੁੱਲ 21 ਕੇਸ ਦਰਜ ਹਨ।


ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਨ੍ਹਾਂ ਦੇ ਕਬਜ਼ੇ ਵਿੱਚੋਂ ਖੇਪ ਜਿਸ ਵਿੱਚ ਦੋ ਪਿਸਤੌਲਾਂ-- ਜਿਹਨਾਂ ਵਿੱਚ ਇੱਕ ਅਤਿ-ਆਧੁਨਿਕ ਆਟੋਮੈਟਿਕ .32 ਕੈਲੀਬਰ ਦੀ ਪਿਸਤੌਲ ਅਤੇ ਅੱਠ ਜਿੰਦਾ ਕਾਰਤੂਸ ਸ਼ਾਮਲ ਹਨ, ਬਰਾਮਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸਪਾਇਲਰਾਂ ਵੱਲੋਂ ਇਹ ਖੇਪ ਮੁਲਜ਼ਮ ਨਵਜੋਤ ਜੋਤਾ ਨੂੰ ਪਹੁੰਚਾਈ ਜਾਣੀ ਸੀ।


ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਨਵਜੋਤ ਸਿੰਘ ਉਰਫ਼ ਜੋਤਾ ਨੂੰ ਉਸ ਦੇ ਵਿਦੇਸ਼ੀ ਹੈਂਡਲਰਾਂ ਵੱਲੋਂ ਹਾਲ ਹੀ ਵਿੱਚ ਜ਼ਮਾਨਤ ’ਤੇ ਬਾਹਰ ਆਏ ਇੱਕ ਵਿਰੋਧੀ ਗੈਂਗਸਟਰ ਅਤੇ ਇੱਕ ਟਰੈਵਲ ਏਜੰਟ ਨੂੰ ਖਤਮ ਕਰਨ ਦਾ ਕੰਮ ਸੌਂਪਿਆ ਗਿਆ ਸੀ। ਡੀਜੀਪੀ ਨੇ ਕਿਹਾ ਕਿ ਇਸ ਕੇਸ ਵਿੱਚ ਅਗਲੇਰੇ-ਪਿਛਲੇਰੇ ਸਬੰਧਾਂ ਨੂੰ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।


ਆਪਰੇਸ਼ਨ ਸਬੰਧੀ ਹੋਰ ਵੇਰਵੇ ਸਾਂਝੇ ਕਰਦੇ ਹੋਏ, ਐਸਏਐਸ ਨਗਰ ਦੇ ਐਸ.ਐਸ.ਪੀ. ਦੀਪਕ ਪਾਰੀਕ ਨੇ ਦੱਸਿਆ ਕਿ ਪੁਲੀਸ ਨੂੰ ਰਾਜਸਥਾਨ ਸਥਿਤ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਮੈਂਬਰਾਂ ਵੱਲੋਂ ਸੂਬੇ ਵਿੱਚ ਆਪਣੇ ਸਾਥੀਆਂ ਨੂੰ ਖੇਪ ਪਹੁੰਚਾਉਣ ਲਈ ਪੰਜਾਬ ਵਿੱਚ ਦਾਖਲ ਹੋਣ ਬਾਰੇ ਪੁਖ਼ਤਾ ਇਤਲਾਹ ਮਿਲੀ ਸੀ।


ਉਨ੍ਹਾਂ ਦੱਸਿਆ ਕਿ ਮਿਲੀ ਇਤਲਾਹ ’ਤੇ ਕਾਰਵਾਈ ਕਰਦੇ ਹੋਏ, ਆਪ੍ਰੇਸ਼ਨ ਦੀ ਯੋਜਨਾ ਬਣਾਈ ਗਈ ਅਤੇ ਏ.ਜੀ.ਟੀ.ਐਫ. ਪੰਜਾਬ ਤੇ ਐਸ.ਏ.ਐਸ.ਨਗਰ ਪੁਲਿਸ ਦੀਆਂ ਸਾਂਝੀਆਂ ਟੀਮਾਂ ਨੇ ਡੇਰਾਬਸੀ-ਮੁਬਾਰਕਪੁਰ ਰੋਡ ’ਤੇ ਫੋਕਲ ਪੁਆਇੰਟ ਨੇੜੇ ਇੱਕ ਵਿਸ਼ੇਸ਼ ਨਾਕਾ ਲਗਾਇਆ ਅਤੇ ਚਾਰੇ ਮੁਲਜ਼ਮਾਂ ਨੂੰ ਹਥਿਆਰਾਂ ਵਾਲੀ ਖੇਪ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ। ਉਨ੍ਹਾਂ ਦੱਸਿਆ ਕਿ ਗੈਂਗਸਟਰ ਨਵਜੋਤ ਉਰਫ ਜੋਤਾ ਖੇਪ ਲੈਣ ਲਈ ਆਇਆ ਹੋਇਆ ਸੀ।


ਐਸ.ਐਸ.ਪੀ. ਨੇ ਦੱਸਿਆ ਕਿ ਅਗਲੇਰੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਦੀ ਸੰਭਾਵਨਾ ਹੈ।


ਇਸ ਸਬੰਧੀ ਥਾਣਾ ਡੇਰਾਬੱਸੀ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25(6) ਅਤੇ 25(7) ਤਹਿਤ ਮੁਕੱਦਮਾ ਨੰਬਰ 313 ਦਰਜ ਕੀਤਾ ਗਿਆ ਹੈ।


The Punjab Police Exposed The Module Being Run At The Behest Of Foreign Gangsters The Main Ringleader Three Arms Suppliers Arrested Along With Two Pistols

Related News