NOW
ਵੀਡੀਓ ਵਿਵਾਦ ’ਤੇ ‘ਆਪ’ ਦਾ ਵੱਡਾ ਦਾਅਵਾ, ਦੋ ਲੈਬ ਰਿਪੋਰਟਾਂ ਪੇਸ਼ ਕਰ ਕਿਹਾ—ਵੀਡੀਓ ਵਿੱਚ ਭਗਵੰਤ ਮਾਨ ਨਹੀਂ    ਯੁੱਧ ਨਸ਼ਿਆਂ ਵਿਰੁੱਧ-- *ਭਵਾਨੀਗੜ੍ਹ ਪੁਲਿਸ ਵੱਲੋਂ ਐਨ.ਡੀ.ਪੀ.ਐਸ. ਐਕਟ ਤਹਿਤ 06 ਕੇਸ ਦਰਜ; 12 ਮੁਲਜ਼ਮ ਗ੍ਰਿਫਤਾਰ    ਪਟਿਆਲਾ 'ਚ ਗੰਦੇ ਪਾਣੀ ਕਾਰਨ ਪੀਲੀਆ ਦਾ ਪ੍ਰਕੋਪ, ਡੋਗਰਾ ਮੁਹੱਲੇ ਤੋਂ ਬਾਅਦ ਟੋਪਖਾਨਾ ਮੁਹੱਲੇ ਦੇ ਵਸਨੀਕਾਂ ਨੇ ਵੀ ਕੀਤੀ ਸ਼ਿਕਾਇਤ    ਸ਼ੇਅਰ ਬਾਜ਼ਾਰ 'ਚ ਤੇਜ਼ੀ ਦਾ ਸਿਲਸਿਲਾ ਜਾਰੀ, ਨਿਵੇਸ਼ਕਾਂ ਨੇ ਕਮਾਏ ਕਰੋੜਾਂ    ਰੋਸ ਪ੍ਰਦਰਸ਼ਨ: ਪੰਜਾਬੀ ਯੂਨੀਵਰਸਿਟੀ ਦੇ ਮੁਲਾਜ਼ਮ ਤਨਖਾਹ ਲਈ ਹੋਏ ਮਜਬੂਰ, ਪ੍ਰਸ਼ਾਸਨ ਖ਼ਿਲਾਫ਼ ਖੋਲ੍ਹਿਆ ਮੋਰਚਾ    ਪੰਜਾਬ ਟ੍ਰੇਡ ਕਮਿਸ਼ਨ ਵਲੋਂ ਵੱਡੀ ਮੰਗ ਪੂਰੀ ਕਰਨ ‘ਤੇ ਮਹਿੰਦਰਗੰਜ ਬਾਜ਼ਾਰ ਦੇ ਦੁਕਾਨਦਾਰਾਂ ਵਿਚ ਖੁਸ਼ੀ ਦੀ ਲਹਿਰ-ਧਮੋਲੀ    ਏ.ਪੀ. ਢਿੱਲੋਂ ਦੇ ਘਰ ਗੋਲੀਬਾਰੀ ਕਾਂਡ 'ਚ ਵੱਡੀ ਕਾਰਵਾਈ, ਸ਼ੂਟਰ ਨੂੰ ਕੈਨੇਡਾ ਤੋਂ ਭਾਰਤ ਭੇਜਣ ਦੀ ਤਿਆਰੀ    ਵੱਡੀ ਖਬਰ: 4.5 ਕਰੋੜ ਦੀ ਅਫੀਮ ਬਰਾਮਦਗੀ ਮਾਮਲੇ 'ਚ ਪੁਲਿਸ ਮਹਿਕਮੇ 'ਚ ਹੜਕੰਪ, Dsp ਦਾ ਤਬਾਦਲਾ, Sho ਮੁਅੱਤਲ; Asi ਤੋਂ ਜਾਰੀ ਪੁੱਛਗਿੱਛ    ਮਹਿਲਾਵਾਂ ਨੂੰ ਰਜਿਸਟ੍ਰੇਸ਼ਨ ਕਰਵਾ ਕੇ ਯੋਜਨਾ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ ਦੀ ਅਪੀਲ    ਆਮ ਆਦਮੀ ਪਾਰਟੀ ਦੇ ਪਰਿਵਾਰ 'ਚ ਹੋਇਆ ਵਾਧਾ; ਓਐਸਡੀ ਸੁਖਵੀਰ ਸਿੰਘ ਦੀ ਮੌਜੂਦਗੀ 'ਚ ਸਰਪੰਚ ਰਵਿੰਦਰ ਕੁਮਾਰ ਰਿੰਕਾ ਸਾਥੀਆਂ ਸਮੇਤ ਆਪ 'ਚ ਹੋਏ ਸ਼ਾਮਲ   
ਪੰਜਾਬ ਪੁਲਿਸ ਨੇ ਰਾਜਸਥਾਨ ਅਧਾਰਤ ਸੁਭਾਸ਼ ਸੋਹੂ ਦੇ ਕਤਲ ਦੀ ਗੁੱਥੀ ਸੁਲਝਾਈ, ਗ੍ਰਿਫ਼ਤਾਰ ਕੀਤੇ ਗਏ ਹਥਿਆਰ ਸਪਲਾਇਰ ਹੀ ਨਿਕਲੇ ਕਾਤਲ
October 14, 2024
Punjab-Police-Solved-The-Murder-

ਹਥਿਆਰ ਸਪਲਾਇਰਾਂ ਦੀ ਗ੍ਰਿਫਤਾਰੀ ਉਪਰੰਤ ਕੀਤੀ ਠੋਸ ਕਾਰਵਾਈ ਸਦਕਾ ਮਿਲੀ ਵੱਡੀ ਸਫ਼ਲਤਾ: ਡੀਜੀਪੀ ਗੌਰਵ ਯਾਦਵ

ਏਜੀਟੀਐਫ ਪੰਜਾਬ ਅਤੇ ਐਸਏਐਸ ਨਗਰ ਪੁਲਿਸ ਨੇ ਸ਼ੁੱਕਰਵਾਰ ਨੂੰ ਡੇਰਾਬੱਸੀ ਵਿੱਚ ਹਥਿਆਰਾਂ ਦੀ ਖੇਪ ਦੀ ਸਪਲਾਈ ਕਰਨ ਜਾ ਰਹੇ ਰਾਜਸਥਾਨ ਅਧਾਰਤ ਤਿੰਨ ਹਥਿਆਰ ਸਪਲਾਇਰਾਂ ਨੂੰ ਕੀਤਾ ਸੀ ਗ੍ਰਿਫ਼ਤਾਰ

Daily Dharaledar Bureau / Chandigarh

ਚੰਡੀਗੜ੍ਹ/ਐਸਏਐਸ ਨਗਰ, 14 ਅਕਤੂਬਰ:


ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਐਸ.ਏ.ਐਸ.ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਸੁਭਾਸ਼ ਉਰਫ਼ ਸੋਹੂ ਦੇ ਦਿਨ-ਦਿਹਾੜੇ ਸਨਸਨੀਖੇਜ਼ ਕਤਲ ਕੇਸ ਵਿੱਚ ਰਾਜਸਥਾਨ ਆਧਾਰਤ ਹਥਿਆਰ ਸਪਲਾਇਰ ਨੂੰ ਗ੍ਰਿਫ਼ਤਾਰ ਕਰਕੇ ਇਸ ਗੁੱਥੀ ਨੂੰ ਸੁਲਝਾ ਲਿਆ ਹੈ। ਦੱਸਣਯੋਗ ਹੈ ਕਿ ਇਸ ਸਾਲ 8 ਅਕਤੂਬਰ ਨੂੰ ਜੋਧਪੁਰ ਦੇ ਸੰਗਰੀਆ ਵਿੱਚ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਸਿਰ ਵਿੱਚ ਪੰਜ ਗੋਲੀਆਂ ਮਾਰ ਕੇ ਉਸ ਦਾ ਬੇਰਹਿਮੀ ਕਤਲ ਕਰ ਦਿੱਤਾ ਗਿਆ ਸੀ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਉਨ੍ਹਾਂ ਕਿਹਾ ਕਿ ਇਹ ਸਫ਼ਲਤਾ ਰਾਜਸਥਾਨ ਦੇ ਜ਼ਿਲ੍ਹਾ ਬਲੋਤਰਾ ਦੇ ਰਹਿਣ ਵਾਲੇ ਤਿੰਨ ਹਥਿਆਰ ਸਪਲਾਇਰਾਂ ਭਾਨੂ ਸਿਸੋਦੀਆ, ਮੁਹੰਮਦ ਆਸਿਫ਼ ਅਤੇ ਅਨਿਲ ਕੁਮਾਰ ਦੀ ਗ੍ਰਿਫਤਾਰੀ ਸਬੰਧੀ ਬਾਰੀਕੀ ਨਾਲ ਕੀਤੀ ਗਈ ਜਾਂਚ ਅਤੇ ਅਗਲੇ–ਪਿਛਲੇ ਸਬੰਧਾਂ ਦੀ ਘੋਖ ਉਪਰੰਤ ਮਿਲੀ ਹੈ। 


ਦੱਸਣਯੋਗ ਹੈ ਕਿ ਉਕਤ ਹਥਿਆਰ ਸਪਲਾਇਰਾਂ ਨੂੰ ਮੁਲਜ਼ਮ ਨਵਜੋਤ ਸਿੰਘ ਉਰਫ਼ ਜੋਤਾ ਸਮੇਤ ਸ਼ੁੱਕਰਵਾਰ ਨੂੰ ਏਜੀਟੀਐਫ ਅਤੇ ਐਸਏਐਸ ਨਗਰ ਪੁਲਿਸ ਦੀਆਂ ਟੀਮਾਂ ਵੱਲੋਂ ਉਦੋਂ ਗ੍ਰਿਫ਼ਤਾਰ ਕੀਤਾ ਗਿਆ ਜਦੋਂ ਉਹ ਡੇਰਾਬੱਸੀ ਵਿੱਚ ਉਸ ਨੂੰ ਦੋ ਪਿਸਤੌਲਾਂ ਅਤੇ ਅੱਠ ਜਿੰਦਾ ਕਾਰਤੂਸਾਂ ਵਾਲੀ ਖੇਪ ਸਪਲਾਈ ਕਰਨ ਜਾ ਰਹੇ ਸਨ। ਮੁਲਜ਼ਮ ਨਵਜੋਤ ਉਰਫ਼ ਜੋਤਾ ਵਿਦੇਸ਼ ਅਧਾਰਤ ਹੈਂਡਲਰ ਪਵਿਤਰ ਯੂਐਸਏ ਅਤੇ ਮਨਜਿੰਦਰ ਫਰਾਂਸ ਦਾ ਮੁੱਖ ਸੰਚਾਲਕ ਹੈ ਅਤੇ ਉਸ ਵਿਰੁੱਧ 21 ਤੋਂ ਵੱਧ ਘਿਨਾਉਣੇ ਅਪਰਾਧਿਕ ਕੇਸ ਦਰਜ ਹਨ।


ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਚਾਰੇ ਮੁਲਜ਼ਮ ਇਸ ਸਮੇਂ ਥਾਣਾ ਡੇਰਾਬੱਸੀ ਵਿਖੇ ਪੁਲਿਸ ਰਿਮਾਂਡ 'ਤੇ ਹਨ ਅਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।


ਉਨ੍ਹਾਂ ਦੱਸਿਆ ਕਿ ਮਾਸਟਰਮਾਈਂਡ ਭਾਨੂ ਸਿਸੋਦੀਆ ਨੇ ਫਰਵਰੀ 2024 ਵਿਚ ਆਪਣੇ ਸਾਥੀ ਅਨਿਲ ਲੇਗਾ ਦੀ ਹੱਤਿਆ ਦਾ ਬਦਲਾ ਲੈਣ ਲਈ ਕਤਲ ਦੀ ਯੋਜਨਾ ਬਣਾਉਣ ਸਬੰਧੀ ਖੁਲਾਸਾ ਕੀਤਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦੋਸ਼ੀ ਮੁਹੰਮਦ ਆਸਿਫ ਅਤੇ ਅਨਿਲ ਕੁਮਾਰ ਨੇ ਇਸ ਅਪਰਾਧ ਨੂੰ ਅੰਜਾਮ ਦੇਣ ਵਿਚ ਮੁੱਖ ਭੂਮਿਕਾ ਨਿਭਾਈ।


ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਖੁਲਾਸੇ ਹੋਣ ਦੀ ਉਮੀਦ ਹੈ।


ਮੁੱਢਲੀ ਜਾਂਚ ਬਾਰੇ ਹੋਰ ਵੇਰਵੇ ਸਾਂਝੇ ਕਰਦਿਆਂ ਐਸਐਸਪੀ ਦੀਪਕ ਪਾਰੀਕ ਨੇ ਦੱਸਿਆ ਕਿ ਰਾਜਸਥਾਨ ਦੇ ਤਿੰਨਾਂ ਮੁਲਜ਼ਮਾਂ ਨੇ ਖੁਲਾਸਾ ਕੀਤਾ ਹੈ ਕਿ ਉਨ੍ਹਾਂ ਨੇ ਨਵਜੋਤ ਸਿੰਘ ਜੋਤਾ ਨਾਲ ਅਪਰਾਧ ਵਿੱਚ ਵਰਤੇ ਗਏ ਹਥਿਆਰਾਂ ਦੇ ਬਦਲੇ 1 ਲੱਖ ਰੁਪਏ ਜਾਂ ਪੰਜਾਬ ਵਿੱਚ ਉਨ੍ਹਾਂ ਲਈ ਸੁਰੱਖਿਅਤ ਛੁਪਣਗਾਹ ਪ੍ਰਦਾਨ ਕਰਨ ਸਬੰਧੀ ਸੌਦਾ ਕੀਤਾ ਸੀ। ਉਨ੍ਹਾਂ ਦੱਸਿਆ ਕਿ ਇਹ ਹਥਿਆਰ ਉਨ੍ਹਾਂ ਨੇ ਮੱਧ ਪ੍ਰਦੇਸ਼ ਤੋਂ ਖਰੀਦੇ ਸਨ।


ਉਨ੍ਹਾਂ ਦੱਸਿਆ ਕਿ ਇਸ ਕਤਲ ਨੂੰ ਅੰਜਾਮ ਦੇਣ ਵਿੱਚ ਕੁਝ ਹੋਰ ਵਿਅਕਤੀਆਂ ਦੀ ਭੂਮਿਕਾ ਸਾਹਮਣੇ ਆ ਰਹੀ ਹੈ ਅਤੇ ਇਸ ਕੇਸ ਵਿੱਚ ਸ਼ਾਮਲ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਰਾਜਸਥਾਨ ਪੁਲੀਸ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ।


ਇਸ ਸਬੰਧੀ ਐਫਆਈਆਰ ਨੰਬਰ 313 ਤਹਿਤ ਥਾਣਾ ਡੇਰਾਬੱਸੀ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25(6) ਅਤੇ 25(7) ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।

Powered by Froala Editor

Punjab Police Solved The Murder Mystery Of Rajasthan Based Subhash Sohu The Arrested Arms Supplier Turned Out To Be The Killer


Recommended Posts