Cec ਖ਼ਿਲਾਫ਼ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਪੁਲਿਸ ਨੇ ਵਰਤੀਆਂ ਪਾਣੀ ਦੀਆਂ ਬੁਛਾੜਾਂ    ਨਸ਼ਾ ਤਸਕਰੀ ਮਾਮਲਾ: ਬਰਖਾਸਤ Aig ਰਾਜਜੀਤ ਸਿੰਘ 5 ਦਿਨਾਂ ਦੇ ਪੁਲੀਸ ਰਿਮਾਂਡ ’ਤੇ    Sir ਨੂੰ ਲੈ ਕੇ Cec ਗਿਆਨੇਸ਼ ਕੁਮਾਰ ਖ਼ਿਲਾਫ਼ ਸੁਪਰੀਮ ਕੋਰਟ ’ਚ ਪਟੀਸ਼ਨ, Sit ਜਾਂਚ ਦੀ ਵੀ ਮੰਗ    ਚੰਡੀਗੜ੍ਹ ’ਚ ਹੈੱਡ ਕਾਂਸਟੇਬਲ ਦਾ ਘਰ ’ਚ ਗੋਲੀਆਂ ਮਾਰ ਕੇ ਕਤਲ, ਪੁੱਤਰ ਹਿਰਾਸਤ ’ਚ    Gmada ਦੇ 6,400 ਕਰੋੜ ਦੇ ਫੰਡਾਂ ’ਤੇ ਹਾਈ ਕੋਰਟ ਸਖ਼ਤ, ਪੰਜਾਬ ਸਰਕਾਰ ਤੋਂ ਮੰਗਿਆ ਵਿਸਥਾਰਪੂਰਵਕ ਜਵਾਬ    ਪੰਜਾਬ ਭਾਜਪਾ ਦਫ਼ਤਰ ਗ੍ਰਨੇਡ ਹਮਲਾ: Nia ਨੇ ਸੰਭਾਲੀ ਜਾਂਚ, ਕੇਸ ਵਿਸ਼ੇਸ਼ ਅਦਾਲਤ ’ਚ ਤਬਦੀਲ    ਭਾਜਪਾ ’ਚ 4 ਸਾਲਾਂ ’ਚ ਕੁਝ ਨਹੀਂ ਮਿਲਿਆ: ਕੈਪਟਨ ਅਮਰਿੰਦਰ, ਕਾਂਗਰਸ ’ਚ ਵਾਪਸੀ ਤੋਂ ਵੀ ਕੀਤਾ ਇਨਕਾਰ    Gmada ਮਾਮਲੇ ’ਚ Ed ਦਾ ਵੱਡਾ ਦਾਅਵਾ: ਰਿਜ਼ਰਵ ਕੀਮਤਾਂ ਘਟਾ ਕੇ ਸਰਕਾਰੀ ਖਜ਼ਾਨੇ ਨੂੰ ₹10 ਹਜ਼ਾਰ ਕਰੋੜ ਦੇ ਨੁਕਸਾਨ ਦਾ ਖਦਸ਼ਾ    ਅਜਨਾਲਾ ਤੋਂ ਜੋਧ ਸਿੰਘ ਸਮਰਾ ਅਕਾਲੀ ਦਲ ਦੇ ਉਮੀਦਵਾਰ, ਸੁਖਬੀਰ ਬਾਦਲ ਵੱਲੋਂ ਵੱਡੇ ਐਲਾਨ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਸ਼ਿਕਾਇਤਕਰਤਾ ਆਕਾਸ਼ ਬੱਟਾ ਦੇ ਬਿਆਨ ਦਰਜ ਹੋਣੇ ਸ਼ੁਰੂ   
ਵਿਜੀਲੈਂਸ ਬਿਊਰੋ ਵੱਲੋਂ ਪਲਾਟ ਦੇ ਇੰਤਕਾਲ ਬਦਲੇ 50 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ
October 16, 2024
Vigilance-Bureau-Arrests-Patwari

Daily Dharaledar Bureau / Chandigarh

ਚੰਡੀਗੜ੍ਹ, 16 ਅਕਤੂਬਰ:


ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੁਲਤਾਨਵਿੰਡ-2, ਤਹਿਸੀਲ ਅੰਮ੍ਰਿਤਸਰ-1 ਵਿਖੇ ਤਾਇਨਾਤ ਪਟਵਾਰੀ ਮਨਦੀਪ ਸਿੰਘ ਅਤੇ ਉਸ ਦੇ ਸਾਥੀ ਜਰਨੈਲ ਸਿੰਘ ਨੂੰ ਇੱਕ ਪਲਾਟ ਦੇ ਇੰਤਕਾਲ ਬਦਲੇ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। 


ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਪਟਵਾਰੀ ਨੂੰ ਲਖਵਿੰਦਰ ਸਿੰਘ ਵਾਸੀ ਡਾਕਟਰ ਐਵੀਨਿਊ, ਜੀ.ਟੀ. ਰੋਡ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।


ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਮੁਲਜ਼ਮ ਨੇ ਸ਼ਿਕਾਇਤਕਰਤਾ ਵੱਲੋਂ ਵੇਚੇ ਗਏ ਪਲਾਟ ਦਾ ਇੰਤਕਾਲ ਕਰਵਾਉਣ ਬਦਲੇ 20,00,000 ਰੁਪਏ ਰਿਸ਼ਵਤ ਮੰਗੀ ਸੀ। ਉਕਤ ਪਟਵਾਰੀ ਦੇ ਸਾਥੀ ਜਰਨੈਲ ਸਿੰਘ, ਜੋ ਪ੍ਰਾਪਰਟੀ ਡੀਲਰ ਵਜੋਂ ਕੰਮ ਕਰਦਾ ਹੈ, ਨੇ ਪਟਵਾਰੀ ਨਾਲ ਗੱਲ ਕਰਕੇ 3,00,000 ਰੁਪਏ ਵਿੱਚ ਸੌਦਾ ਤੈਅ ਕਰ ਲਿਆ। ਮੁਲਜ਼ਮ ਪਹਿਲੀ ਕਿਸ਼ਤ ਵਜੋਂ 1,00,000 ਰੁਪਏ ਰਿਸ਼ਵਤ ਲੈ ਚੁੱਕਾ ਸੀ। 

ਸ਼ਿਕਾਇਤ ਮਿਲਣ ਉਪਰੰਤ ਵਿਜੀਲੈਂਸ ਬਿਊਰੋ ਯੂਨਿਟ ਅੰਮ੍ਰਿਤਸਰ ਨੇ ਟਰੈਪ  ਲਗਾ ਕੇ ਮੁਲਜ਼ਮ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।


ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਰੇਂਜ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਵਿਜੀਲੈਂਸ ਯੂਨਿਟ ਅੰਮ੍ਰਿਤਸਰ ਵੱਲੋਂ ਇਸ ਸਬੰਧੀ ਅਗਲੇਰੀ ਪੜਤਾਲ ਕੀਤੀ ਜਾ ਰਹੀ ਹੈ।


Powered by Froala Editor

Vigilance Bureau Arrests Patwari Taking Bribe Of 50 Thousand Rupees In Exchange Of Plot Transfer


Recommended Posts