Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼   
ਬਾਬਾ ਸਿੱਦੀਕੀ ਕਤਲ ਕੇਸ: ਪੰਜਾਬ ਪੁਲਿਸ ਵੱਲੋਂ ਮਹਾਰਾਸ਼ਟਰ ਪੁਲਿਸ ਨਾਲ ਸਾਂਝੇ ਆਪਰੇਸ਼ਨ ‘ਚ ਲੌਜਿਸਟਿਕ ਸਹਾਇਤਾ ਪ੍ਰਦਾਨ ਕਰਨ ਦੇ ਦੋਸ਼ ਹੇਠ ਫਾਜ਼ਿਲਕਾ ਨਾਲ ਸਬੰਧਤ ਵਿਅਕਤੀ ਗ੍ਰਿਫ਼ਤਾਰ
November 16, 2024
Baba-Siddiqui-Murder-Case-Person

ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

ਪੰਜਾਬ ਦੀ ਏਜੀਟੀਐਫ, ਬਾਬਾ ਸਿੱਦੀਕੀ ਕਤਲ ਕੇਸ ਵਿੱਚ ਮੁੰਬਈ ਪੁਲਿਸ ਨਾਲ ਮਿਲ ਕੇ ਕੰਮ ਕਰ ਰਹੀ ਹੈ: ਏਜੀਟੀਐਫ ਪ੍ਰਮੋਦ ਬਾਨ

Daily Dharaledar Bureau / Chandigarh

ਚੰਡੀਗੜ੍ਹ, 16 ਨਵੰਬਰ:


ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਅੱਜ ਮਹਾਰਾਸ਼ਟਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਬਾਬਾ ਸਿੱਦੀਕੀ ਕਤਲ ਕੇਸ ਨਾਲ ਸਬੰਧਤ ਫਾਜ਼ਿਲਕਾ ਸਥਿਤ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਦੱਸਣਯੋਗ ਹੈ ਕਿ ਪਿਛਲੇ ਮਹੀਨੇ ਮੁੰਬਈ 'ਚ ਬਾਬਾ ਸਿੱਦੀਕੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।


ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਜ਼ਿਲ੍ਹਾ ਫਾਜ਼ਿਲਕਾ ਦੇ ਪੱਕਾ ਚਿਸ਼ਤੀ ਦੇ ਵਸਨੀਕ ਆਕਾਸ਼ ਗਿੱਲ ਵਜੋਂ ਹੋਈ ਹੈ।


ਡੀਜੀਪੀ ਪੰਜਾਬ ਨੇ ਆਪਣੇ ਐਕਸ ਹੈਂਡਲ (ਪਹਿਲਾਂ ਟਵਿੱਟਰ) 'ਤੇ ਪੋਸਟ ਪਾ ਕੇ ਜਾਣਕਾਰੀ ਦਿੱਤੀ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ, ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਹੈ, ਜੋ ਬਾਬਾ ਸਿੱਦੀਕੀ ਦੇ ਕਤਲ ਵਿੱਚ ਸ਼ਾਮਲ ਸ਼ੂਟਰਾਂ ਨੂੰ ਲੌਜਿਸਟਿਕ ਸਹਾਇਤਾ ਪ੍ਰਦਾਨ ਕਰ ਰਿਹਾ ਸੀ।


  ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਅਗਲੇਰੀ ਜਾਂਚ ਲਈ ਮੁੰਬਈ ਪੁਲੀਸ ਦੇ ਹਵਾਲੇ ਕਰ ਦਿੱਤਾ ਗਿਆ ਹੈ।


ਇਸ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਏਡੀਜੀਪੀ ਏਜੀਟੀਐਫ ਪ੍ਰਮੋਦ ਬਾਨ ਨੇ ਦੱਸਿਆ ਕਿ ਏਆਈਜੀ ਏਜੀਟੀਐਫ ਸੰਦੀਪ ਗੋਇਲ ਦੀ ਨਿਗਰਾਨੀ ਹੇਠ ਪੁਲਿਸ ਟੀਮਾਂ, ਬਾਬਾ ਸਿੱਦੀਕੀ ਕਤਲ ਕੇਸ ਵਿੱਚ ਮੁੰਬਈ ਪੁਲਿਸ ਨਾਲ ਨੇੜਿਓਂ ਤਾਲਮੇਲ ਜ਼ਰੀਏ ਕੰਮ ਕਰ ਰਹੀਆਂ ਹਨ ਅਤੇ ਚੱਲ ਰਹੀ ਜਾਂਚ ਦੌਰਾਨ ਇਸ ਕੇਸ ਵਿੱਚ ਮੁਲਜ਼ਮ ਆਕਾਸ਼ ਗਿੱਲ ਦੀ ਭੂਮਿਕਾ ਸਾਹਮਣੇ ਆਈ ਸੀ।


ਉਨ੍ਹਾਂ ਦੱਸਿਆ ਕਿ ਤੇਜ਼ੀ ਨਾਲ ਕਾਰਵਾਈ ਕਰਦਿਆਂ ਡੀਐਸਪੀ ਰਾਜਨ ਪਰਮਿੰਦਰ ਸਿੰਘ ਦੀ ਅਗਵਾਈ ਵਿੱਚ ਏਜੀਟੀਐਫ ਦੀਆਂ ਪੁਲਿਸ ਟੀਮਾਂ ਨੇ ਮੁੰਬਈ ਕ੍ਰਾਈਮ ਬ੍ਰਾਂਚ ਨਾਲ ਮਿਲ ਕੇ ਸਾਂਝਾ ਆਪ੍ਰੇਸ਼ਨ ਚਲਾਇਆ ਅਤੇ ਮੁਲਜ਼ਮ ਨੂੰ ਫਾਜ਼ਿਲਕਾ ਦੇ ਸੁਲੇਮਾਨਕੀ ਰੋਡ ਤੋਂ ਗ੍ਰਿਫਤਾਰ ਕਰ ਲਿਆ।


Powered by Froala Editor

Baba Siddiqui Murder Case Person Related To Fazilka Arrested On Charges Of Providing Logistic Support By Punjab Police In Joint Operation With Maharashtra Police


Recommended Posts