ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ   
ਚੰਡੀਗੜ੍ਹ ਚ ਪ੍ਰਵਾਸੀ ਬਦਮਾਸ਼ਾਂ ਵੱਲੋਂ ਸਿੱਖ ਨੌਜਵਾਨ ਦੇ ਕਕਾਰਾਂ ਦੀ ਕੀਤੀ ਬੇਅਦਬੀ, ਲਾਹੀ ਪੱਗ ਤੇ ਦਾੜੀ ਪੁੱਟੀ
January 6, 2025
Immigrant-Miscreants-In-Chandiga

ਗੁਰਪੂਰਬ ਹੋਣ ਕਾਰਨ ਆਪਣੀ ਹੀ ਫੈਕਟਰੀ ਵਿੱਚ ਮੀਟ ਮੱਛੀ ਬਣਾਉਣ ਤੋਂ ਰੋਕਣ ਕਰਕੇ ਕੀਤਾ ਹਮਲਾ

Daily Dharaledar Bureau / Chandigarh

ਚੰਡੀਗੜ੍ਹ, 6 ਜਨਵਰੀ:

ਅੱਜ ਚੰਡੀਗੜ੍ਹ ਵਿਚਲੇ ਉਦੋਗਿਕ ਖੇਤਰ ਦੇ ਪਲਾਟ ਨੰਬਰ 114 (ਨੇੜੇ ਡਿਸਪੈਂਸਰੀ) ਦੇ ਮਾਲਕ ਜਸਵਿੰਦਰ ਸਿੰਘ ਵੱਲੋਂ ਆਪਣੇ ਪਲਾਟ ਦੇ ਅੰਦਰ ਕਿਰਾਏਦਾਰ ਸਮੇਤ 10-15 ਲੋਕਾਂ ਨੂੰ ਮੀਟ ਮੱਛੀ ਖਾਣ ਤੋਂ ਰੋਕਣ ਕਰਕੇ ਉਸ ਉੱਤੇ ਤੇਜ਼ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਜਿਸ ਵਿੱਚ ਸਿੱਖ ਨੌਜਵਾਨ ਜਸਵਿੰਦਰ ਸਿੰਘ ਦੇ ਕਕਾਰਾਂ ਦੀ ਬੇਅਦਬੀ ਕੀਤੀ ਪੱਗ ਲਾਹੀ ਤੇ ਦਾੜੀ ਪੁੱਟੀ ਤੇ ਉਸ ਤੋਂ ਬਾਅਦ ਉਸਦੇ ਜਬਾੜਾ ਤੋੜ ਦਿੱਤਾ ਅਤੇ ਗੁੱਝੀਆਂ ਸੱਟਾਂ ਮਾਰੀਆਂ. ਇਸ ਸਬੰਧੀ ਜਾਣਕਾਰੀ ਦਿੰਦਿਆਂ ਜਸਵਿੰਦਰ ਨੇ ਦੱਸਿਆ ਕਿ ਮੇਰੀ ਫੈਕਟਰੀ ਵਿਚ ਕਿਰਾਏਦਾਰ ਪੰਚਮ ਚੌਹਾਨ ਅਤੇ ਨਾਲ ਦੀ ਫੈਕਟਰੀ ਵਿਚ ਕਿਰਾਏਦਾਰ ਮਨੀਸ਼ ਦੂਬੇ ਨਾਮਕ ਬਦਮਾਸ਼ ਵੱਲੋਂ ਇਹ ਹਮਲਾ ਕੀਤਾ ਗਿਆ ਸੀ। ਜਸਵਿੰਦਰ ਸਿੰਘ ਨੇ ਦੱਸਿਆ ਕਿ ਕੱਲ 6 ਜਨਵਰੀ ਨੂੰ ਗੁਰਪੁਰਬ ਹੋਣ ਕਰਕੇ ਮੈਂ ਅੱਜ ਫੈਕਟਰੀ ਵਿੱਚ ਸਾਫ ਸਫਾਈ ਕਰਨ ਲਈ ਆਇਆ ਸੀ। ਕਿਰਾਏਦਾਰ ਪੰਚਮ ਚੌਹਾਨ ਅਤੇ ਮਨੀਸ਼ ਦੁਬੇ ਸਮੇਤ ਪ੍ਰਵਾਸੀ ਲੋਕ ਮੀਟ ਮੱਛੀ ਆਂਡਾ ਤੇ ਦਾਰੂ ਦਾ ਸੇਵਨ ਕਰਕੇ ਜਸ਼ਨ ਮਨਾ ਰਹੇ ਸਨ ਜਿਨਾਂ ਨੂੰ ਰੋਕਣ ਤੇ ਉਹਨਾਂ ਮੇਰੇ ਤੇ ਪੰਚਮ ਚੌਹਾਨ ਅਤੇ ਮਨੀਸ਼ ਦੂਬੇ ਸਮੇਤ 10-15 ਬੰਦਿਆਂ ਨੇ ਹਮਲਾ ਕਰ ਦਿੱਤਾ। ਉਹਨਾਂ ਇਹ ਵੀ ਕਿਹਾ ਕਿ ਇਸ ਹਮਲੇ ਸਬੰਧੀ ਜਦੋਂ ਪਰਿਵਾਰਕ ਮੈਂਬਰਾਂ ਨੂੰ ਪਤਾ ਲੱਗਾ ਤਾਂ ਉਹ ਵੀ ਮੌਕੇ ਤੇ ਪਹੁੰਚ ਗਏ ਉਹਨਾਂ ਪ੍ਰਵਾਸੀ ਬਦਮਾਸ਼ਾਂ ਨੇ ਉਹਨਾਂ ਤੇ ਵੀ ਹਮਲਾ ਕਰਦਿਅਾ  ਉਹਨਾਂ ਪਰਿਵਾਰ ਦੀਆਂ ਮਹਿਲਾਵਾਂ ਨਾਲ ਬਦਤਮੀਜੀ ਕੀਤੀ ਅਤੇ ਗਾਲੀ ਗਲੋਚ ਕੀਤੀ। 

ਇਸ ਸਬੰਧੀ ਜਦੋਂ 100 ਨੰਬਰ ਤੇ ਫੋਨ ਕਰਕੇ ਸਥਾਨਕ ਥਾਣੇ ਵਿੱਚ ਇਤਲਾਹ ਕੀਤੀ ਗਈ ਤਾਂ ਆਈਓ ਰਾਵਿੰਦਰ ਵੱਲੋਂ ਉਕਤ ਬਦਮਾਸ਼ਾਂ ਤੇ ਕੋਈ ਕਾਰਵਾਈ ਨਾ ਕਰਦਿਆਂ ਉਹਨਾਂ ਨੂੰ ਫੜਨ ਦੀ ਬਜਾਏ ਉਹਨਾਂ ਨੂੰ ਭਜਾਉਣ ਵਿੱਚ ਮਦਦ ਕੀਤੀ। ਜਸਵਿੰਦਰ ਸਿੰਘ ਨੇ ਇਹ ਵੀ ਦੱਸਿਆ ਕਿ ਉਕਤ ਫੈਕਟਰੀ ਮੇਰੇ ਪਿਤਾ ਗੁਰਦੇਵ ਸਿੰਘ ਦੇ ਨਾਮ ਤੇ ਹੈ ਅਤੇ ਇਸ ਫੈਕਟਰੀ ਰਾਹੀਂ ਸਾਡੇ ਘਰ ਦਾ ਗੁਜ਼ਾਰਾ ਚੱਲ ਰਿਹਾ ਹੈ ਉਹਨਾਂ ਕਿਹਾ ਕਿ ਕੁਝ ਸਾਲ ਪਹਿਲਾਂ ਤਰਸ ਦੇ ਅਧਾਰ ਤੇ ਪੰਚਮ ਚੌਹਾਨ ਨੂੰ ਇੱਕ ਪੋਰਸ਼ਨ ਕਿਰਾਏ ਤੇ ਦਿੱਤਾ ਸੀ ਜਿਸ ਤੇ ਉਸਨੇ ਆਪਣਾ ਕਬਜ਼ਾ ਕਰ ਲਿਆ ਤੇ ਜਿਸ ਦਾ ਕੇਸ ਅਦਾਲਤ ਵਿੱਚ ਵਿਚਾਰ ਅਧੀਨ ਹੈ.

ਇਸ ਮੌਕੇ ਜਸਵਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਪ੍ਰਵਾਸੀ ਲੋਕਾਂ ਤੇ ਤਰਸ ਨਾ ਖਾਓ ਨਹੀਂ ਤਾਂ ਉਹ ਤੁਹਾਡੇ ਖੂਨ ਪਸੀਨੇ ਦੀ ਕਮਾਈ ਖਾਣ ਜਾਂ ਤੁਹਾਡਾ ਨੁਕਸਾਨ ਕਰਨ ਵਿੱਚ ਜਰਾ ਵੀ ਗੁਰੇਜ ਨਹੀਂ ਕਰਨਗੇ। ਜ਼ਿਕਰਯੋਗ ਹੈ ਕਿ ਕੁਝ ਸਮਾਂ ਪਹਿਲਾਂ ਮੋਹਾਲੀ ਵਿਚਲੇ ਪਿੰਡ ਕੁੰਬੜਾ ਦੇ ਦੋ ਨੌਜਵਾਨਾ ਨੂੰ ਪ੍ਰਵਾਸੀ ਬਦਮਾਸ਼ਾਂ ਨੇ ਮੌਤ ਦੇ ਘਾਟ ਉਤਾਰ ਦਿੱਤਾ ਸੀ ਜਿਸ ਤੋਂ ਸਬਕ ਲੈਣ ਦੀ ਜਰੂਰਤ ਹੈ।

Powered by Froala Editor

Immigrant Miscreants In Chandigarh Insulted Sikh Youth Pulled Off Turban And Beard


Recommended Posts