ਓ.ਐਸ.ਡੀ. ਸੁਖਵੀਰ ਸਿੰਘ ਅਤੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਪਿੰਡ ਕਲੇਰਾਂ ਅਤੇ ਕਹੇਰੂ ਵਿਖੇ 'ਲੋਕ ਮਿਲਣੀ' ਦੌਰਾਨ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ*    ਵਿਧਾਇਕ ਨਰਿੰਦਰ ਕੌਰ ਭਰਾਜ ਦੀ ਹਾਜ਼ਰੀ ਵਿੱਚ ਅਵਤਾਰ ਸਿੰਘ ਤਾਰੀ ਨੇ ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਵਜੋਂ ਸੰਭਾਲਿਆ ਚਾਰਜ    ਮਹਾਨ ਧਾਰਮਿਕ ਸਮਾਗਮ, ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਆਤਮਾ ਰਾਮ ਕੁਮਾਰ ਸਭਾ ਗਰਾਊਂਡ ਵਿਖੇ ਅੱਜ (28 ਨੂੰ) - ਦੀਪਕ ਬਾਲੀ,    ਲਾਲ ਫੀਤਾਸ਼ਾਹੀ ਤੇ ਅਫਸਰਸ਼ਾਹੀ ਦੀ ਅਣਗਹਿਲੀ ਕਾਰਨ ਸਾਬਕਾ, ਸਰੀਰਕ ਤੌਰ ਉੱਤੇ ਨਿਕਾਰਾ ਹੋਏ ਜਾਂ ਸ਼ਹੀਦ ਸੈਨਿਕਾਂ ਨੂੰ ਇਨਸਾਫ ਨਾ ਮਿਲਣਾ ਚਿੰਤਾ ਦਾ ਵਿਸ਼ਾ : ਪ੍ਰੋ. ਬਡੂੰਗਰ    ਸਿੱਖਿਆ ਕ੍ਰਾਂਤੀ ਦੇ ਤਹਿਤ ਸੁਰਜੀਤ ਸਿੰਘ ਰੱਖੜਾ ਨੇ ਸਸਸਸ ਗੱਜੂਮਾਜਰਾ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ*    ਵਿਧਾਇਕ ਭਰਾਜ ਵੱਲੋਂ 'ਰੰਗਲਾ ਪੰਜਾਬ' ਸਕੀਮ ਤਹਿਤ ਹਲਕਾ ਸੰਗਰੂਰ ਦੀਆਂ ਗ੍ਰਾਮ ਪੰਚਾਇਤਾਂ ਨੂੰ 5.51 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦੇ ਚੈੱਕ ਭੇਟ    ਨਾਭਾ ਦੇ ਪਿੰਡ ਰੈਸਲ ਤੇ ਗੋਬਿੰਦਪੁਰਾ 'ਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਦਸਤਾਵੇਜ਼ੀ ਦਾ ਪ੍ਰਦਰਸ਼ਨ    ਪਿੰਡ ਬੱਲਮਗੜ੍ਹ ਵਿਖੇ 'ਲੋਕ ਮਿਲਣੀ' ਦੌਰਾਨ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ    ਧਾਰਮਿਕ ਸਮਾਗਮ ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਦੀਆਂ ਤਿਆਰੀਆਂ ਜੋਰਾਂ ਤੇ    ਵਿਧਾਇਕ ਨਰਿੰਦਰ ਕੌਰ ਭਰਾਜ ਦੇ ਯਤਨਾਂ ਸਦਕਾ ਪਿੰਡ ਭਰਾਜ ਵਿਖੇ 28 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਸੀਵਰੇਜ ਪਾਈਪ ਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ   
-ਏ.ਡੀ.ਜੀ.ਪੀ. ਏ.ਐਸ. ਰਾਏ ਦੀ ਅਗਵਾਈ ਹੇਠ ਸਿਟ ਨੇ ਛੇ ਪੁਲਿਸ ਮੁਲਾਜ਼ਮਾਂ ਦੇ ਬਿਆਨ ਕਲਮਬੱਧ ਕੀਤੇ
April 3, 2025
-

Rajni / Patiala

Repoter..Rajuni

ਸਿਟ ਨੇ ਕਰਨਲ ਬਾਠ ਮਾਮਲੇ ਦੀ ਵਿਧੀਵਤ ਢੰਗ ਨਾਲ ਜਾਂਚ ਅੱਗੇ ਵਧਾਈ  

-ਏ.ਡੀ.ਜੀ.ਪੀ. ਏ.ਐਸ. ਰਾਏ ਦੀ ਅਗਵਾਈ ਹੇਠ ਸਿਟ ਨੇ ਛੇ ਪੁਲਿਸ ਮੁਲਾਜ਼ਮਾਂ ਦੇ ਬਿਆਨ ਕਲਮਬੱਧ ਕੀਤੇ

-ਦਸਤਾਵੇਜ਼ੀ ਸਬੂਤ ਜਾਂਚ ਲਈ ਸੈਂਟਰਲ ਫੋਰੈਂਸਿਕ ਸਾਇੰਸ ਲੈਬਾਰਟਰੀ ’ਚ ਜਮ੍ਹਾਂ ਕਰਵਾਏ : ਏ.ਐਸ.ਰਾਏ

-ਕਿਹਾ, ਸਿਟ ਵੱਲੋਂ ਜਾਰੀ ਕੀਤੇ ਫ਼ੋਨ ਨੰਬਰ ’ਤੇ 30 ਦੇ ਕਰੀਬ ਕਾਲਾਂ ਆਈਆਂ

-ਸਿਟ ਵੱਲੋਂ ਕਰਨਲ ਬਾਠ ਕੁੱਟਮਾਰ ਮਾਮਲੇ ਨੂੰ ਜਲਦ ਨਤੀਜੇ ਤੱਕ ਪਹੁੰਚਾਇਆ ਜਾਵੇਗਾ : ਏ.ਡੀ.ਜੀ.ਪੀ.

ਪਟਿਆਲਾ, 2 ਅਪ੍ਰੈਲ:
  ਕਰਨਲ ਪੁਸ਼ਪਿੰਦਰ ਸਿੰਘ ਬਾਠ ਨਾਲ ਹੋਈ ਕੁੱਟਮਾਰ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿਟ) ਵੱਲੋਂ ਅੱਜ ਜਾਂਚ ਨੂੰ ਵਿਧੀਵਤ ਢੰਗ ਨਾਲ ਹੋਰ ਅੱਗੇ ਵਧਾਉਂਦਿਆਂ ਕੇਸ ਨਾਲ ਸਬੰਧਤ ਸਿਵਲ ਲਾਈਨ ਥਾਣੇ ਦੇ ਛੇ ਪੁਲਿਸ ਮੁਲਾਜ਼ਮਾਂ ਜਿਨ੍ਹਾਂ ਦੇ ਥਾਣਾ ਖੇਤਰ ’ਚ ਇਹ ਘਟਨਾ ਵਾਪਰੀ ਉਨ੍ਹਾਂ ਦੇ ਬਿਆਨ ਅੱਜ ਇਥੇ ਸਰਕਟ ਹਾਊਸ ਵਿਖੇ ਕਲਮਬੱਧ ਕੀਤੇ ਗਏ।
  ਵਿਸ਼ੇਸ਼ ਜਾਂਚ ਟੀਮ ਦੇ ਮੁਖੀ ਏ.ਡੀ.ਜੀ.ਪੀ. ਸ. ਏ.ਐਸ. ਰਾਏ ਦੇ ਨਾਲ ਸਿਟ ਮੈਂਬਰ ਐਸ.ਐਸ.ਪੀ. ਹੁਸ਼ਿਆਰਪੁਰ ਸੰਦੀਪ ਮਲਿਕ, ਐਸ.ਪੀ. ਐਸ.ਏ.ਐਸ ਨਗਰ ਮਨਪ੍ਰੀਤ ਸਿੰਘ ਅਤੇ ਡੀ.ਐਸ.ਪੀ ਬਾਘਾਪੁਰਾਣਾ ਦਲਬੀਰ ਸਿੰਘ ਸਿੱਧੂ ਵੱਲੋਂ ਕਰੀਬ ਤਿੰਨ ਘੰਟੇ ਤੱਕ ਕੇਸ ਨਾਲ ਸਬੰਧਤ ਮੁਲਾਜ਼ਮਾਂ ਦੇ ਬਿਆਨ ਦਰਜ਼ ਕੀਤੇ ਗਏ।
  ਇਸ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਏ.ਡੀ.ਜੀ.ਪੀ. ਸ. ਏ.ਐਸ.ਰਾਏ ਨੇ ਦੱਸਿਆ ਕਿ ਸਿਟ ਵੱਲੋਂ 31 ਮਾਰਚ ਨੂੰ ਘਟਨਾ ਵਾਲੀ ਥਾਂ ਦਾ ਦੌਰਾ ਕੀਤਾ ਗਿਆ ਸੀ ਅਤੇ ਦਸਤਾਵੇਜ਼ੀ ਸਬੂਤ ਇਕੱਠੇ ਕੀਤੇ ਗਏ ਸਨ, ਜਿਨ੍ਹਾਂ ਨੂੰ ਬੀਤੇ ਦਿਨ ਭਾਰਤ ਸਰਕਾਰ ਦੀ ਸੈਂਟਰਲ ਫੋਰੈਂਸਿਕ ਸਾਇੰਸ ਲੈਬਾਰਟਰੀ ਵਿਖੇ ਜਮ੍ਹਾਂ ਕਰਵਾਇਆ ਗਿਆ ਹੈ।
  ਉਨ੍ਹਾਂ ਦੱਸਿਆ ਕਿ ਅੱਜ ਸਿਟ ਦੀ ਮੀਟਿੰਗ ਦੌਰਾਨ ਇਸ ਕੇਸ ਨਾਲ ਸਬੰਧਤ ਸਿਵਲ ਲਾਈਨ ਥਾਣੇ ਦੇ ਛੇ ਪੁਲਿਸ ਮੁਲਾਜ਼ਮਾਂ ਦੇ ਬਿਆਨ ਕਲਮਬੱਧ ਕੀਤੇ ਗਏ ਹਨ ਤੇ ਇਸ ਨਾਲ ਹੁਣ ਸਿਟ ਕੋਲ ਬਿਆਨ ਤੇ ਦਸਤਾਵੇਜ਼ੀ ਸਬੂਤ ਹੋਣ ਨਾਲ ਜਾਂਚ ਵਿਧੀਵਤ ਢੰਗ ਨਾਲ ਸ਼ੁਰੂ ਹੋ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਸਿਟ ਵੱਲੋਂ ਬਹੁਤ ਜਲਦ ਕੇਸ ਨੂੰ ਨਤੀਜੇ ਤੱਕ ਪਹੁੰਚਾਇਆ ਜਾਵੇਗਾ।
ਇਸ ਮੌਕੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਸ. ਏ.ਐਸ. ਰਾਏ ਨੇ ਕਿਹਾ ਕਿ 31 ਮਾਰਚ ਨੂੰ ਸਿਟ ਵੱਲੋਂ ਇਸ ਕੇਸ ਨਾਲ ਸਬੰਧਤ ਸੂਚਨਾ ਦੇਣ ਲਈ ਫ਼ੋਨ ਨੰਬਰ 75083 00342 ਜਾਰੀ ਕੀਤਾ ਗਿਆ ਸੀ, ਜਿਸ ’ਤੇ 30 ਦੇ ਕਰੀਬ ਕਾਲਾਂ ਆਈਆਂ ਹਨ, ਪਰ ਉਨ੍ਹਾਂ ਕਾਲਾਂ ਰਾਹੀਂ ਕਿਸੇ ਨੇ ਵੀ ਸਬੂਤ ਪੇਸ਼ ਨਹੀਂ ਕੀਤਾ ਸਗੋਂ ਆਪਣੇ ਵਿਚਾਰ ਪੇਸ਼ ਕੀਤੇ ਹਨ। ਉਨ੍ਹਾਂ ਕਿਹਾ ਕਿ ਸਿਟ ਵੱਲੋਂ ਇਸ ਕੇਸ ਨਾਲ ਸਬੰਧਤ ਹੋਰਨਾਂ ਨੂੰ ਵੀ ਪੁੱਛਗਿੱਛ ਲਈ ਵੀ ਬੁਲਾਇਆ ਜਾਵੇਗਾ। ਏ.ਐਸ.ਰਾਏ ਨੇ ਦੱਸਿਆ ਕਿ ਸਿਟ ਵੱਲੋਂ ਘਟਨਾ ਦੀ ਟਾਈਮ ਲਾਈਨ ਬਣਾਈ ਗਈ ਹੈ ਤੇ ਜਿਥੇ-ਜਿਥੇ ਫਰਕ ਪਾਇਆ ਗਿਆ ਹੈ, ਉਨ੍ਹਾਂ ਦੀ ਜਾਂਚ ਵੀ ਕੀਤੀ ਜਾ ਰਹੀ ਹੈ।  
  ਇੱਕ ਸਵਾਲ ਦੇ ਜਵਾਬ ਵਿੱਚ ਏ.ਡੀ.ਜੀ.ਪੀ ਰਾਏ ਨੇ ਕਿਹਾ ਕਿ ਕਰਨਲ ਬਾਠ ਵੱਲੋਂ ਦਰਜ ਕਰਵਾਏ ਐਫਆਈਆਰ ਵਿਚਲੇ ਬਿਆਨਾਂ ਨੂੰ ਵੀ ਵਾਚਿਆ ਜਾ ਰਿਹਾ ਹੈ ਅਤੇ ਜੇਕਰ ਕਰਨਲ ਬਾਠ ਵੱਲੋਂ ਇਸ ਸਬੰਧੀ ਹੋਰ ਕੋਈ ਬਿਆਨ ਜਾਂ ਨੁਕਤਾ ਸਾਂਝਾ ਕਰਨਾ ਹੈ ਤਾਂ ਉਹ ਕਦੇ ਵੀ ਸਿਟ ਕੋਲ ਆਪਣਾ ਪੱਖ ਪੇਸ਼ ਕਰ ਸਕਦੇ ਹਨ।

Powered by Froala Editor


Recommended Posts