April 8, 2025 06:46:59

Rajni / Mansa
Repoter..Rajni
ਕਿਸਾਨ ਵਲੋਂ ਫਾਹਾ ਲੈ ਕੇ ਕੀਤੀਖੁਦਕੁਸ਼ੀ
ਮਾਨਸਾ, 8 ਅਪ੍ਰੈਲ
ਕਰਜ਼ੇ ਕਾਰਨ ਕਿਸਾਨ ਦਾ ਵਿਕ ਗਿਆ ਘਰ ਅਤੇ ਜ਼ਮੀਨ,ਜਿਸ ਤੋਂ ਪ੍ਰੇਸ਼ਾਨ ਹੋ ਕੇ ਕਿਸਾਨਨੇ ਚੁੱਕਿਆ ਖੋਫਨਾਕ ਕਦਮ
ਮਾਨਸਾ ਜ਼ਿਲ੍ਹੇ ਦੇ ਪਿੰਡ ਨੰਗਲ ਕਲਾਂ ਵਿੱਚ ਇੱਕ ਕਿਸਾਨ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ 38 ਸਾਲਾ ਜਰਨੈਲ ਸਿੰਘ ਵਜੋਂ ਹੋਈ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਮਾਨਸਾ ਦੇ ਸਿਵਲ ਹਸਪਤਾਲ ‘ਚ ਰਖਵਾ ਦਿੱਤਾ ਹੈ।
ਮ੍ਰਿਤਕ ਦੇ ਚਾਚਾ ਭੋਲਾ ਸਿੰਘ ਨੇ ਦੱਸਿਆ ਕਿ ਜਰਨੈਲ ਸਿੰਘ ਸਿਰ 7 ਲੱਖ ਰੁਪਏ ਦਾ ਕਰਜ਼ਾ ਸੀ। ਕਰਜ਼ੇ ਕਾਰਨ ਉਸ ਦਾ ਘਰ ਅਤੇ ਜ਼ਮੀਨ ਵਿਕ ਗਈ। ਆਪਣਾ ਕਾਰੋਬਾਰ ਚਲਾਉਣ ਲਈ ਉਸ ਨੇ ਕਿਸ਼ਤਾਂ ‘ਤੇ ਟਰੈਕਟਰ ਵੀ ਲਿਆ ਸੀ। ਕਰਜ਼ੇ ਦੇ ਬੋਝ ਤੋਂ ਪ੍ਰੇਸ਼ਾਨ ਹੋ ਕੇ ਉਸ ਨੇ ਇਹ ਕਦਮ ਚੁੱਕਿਆ।
ਜਰਨੈਲ ਸਿੰਘ ਦੇ ਪਰਿਵਾਰ ਵਿੱਚ ਉਸ ਦੀ ਪਤਨੀ, 8 ਸਾਲਾ ਪੁੱਤਰ ਅਤੇ ਮਾਂ ਸ਼ਾਮਲ ਹੈ। ਫਿਲਹਾਲ ਪਰਿਵਾਰ ਕਿਰਾਏ ਦੇ ਮਕਾਨ ਵਿੱਚ ਰਹਿ ਰਿਹਾ ਹੈ। ਭੋਲਾ ਸਿੰਘ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਦੇ ਪਰਿਵਾਰ ਦੀ ਆਰਥਿਕ ਮਦਦ ਕੀਤੀ ਜਾਵੇ ਤਾਂ ਜੋ ਪਰਿਵਾਰ ਦਾ ਪਾਲਣਪੋਸ਼ਣ ਹੋ ਸਕੇ। ਥਾਣਾ ਸਦਰ ਪੁਲਿਸ ਨੇ ਪਰਿਵਾਰ ਦੇ ਬਿਆਨ ਦਰਜ ਕਰ ਲਏ ਹਨ। ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।