April 10, 2025 05:58:28

S M Singh / Tarantarn
ਤਰਨਤਾਰਨ ਦੇ ਪਿੰਡ ਕੋਟ ਮੁਹੰਮਦ ਖਾਂ ਵਿੱਚ ਪੰਜਾਬ ਪੁਲਿਸ ਦੇ ਸਬ-ਇੰਸਪੈਕਟਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ।Repoter..S M Singh
ਪੰਜਾਬ ਪੁਲਿਸ ‘ਤੇ ਗੋਲੀਬਾਰੀ, ਸਬ-ਇੰਸਪੈਕਟਰ ਦੀ ਮੌਤ ਕਈ ਮੁਲਾਜ਼ਮ ਜ਼ਖ਼ਮੀ
ਤਰਨਤਾਰਨ, 10 ਅਪ੍ਰੈਲ
ਥਾਣਾ ਗੋਇੰਦਵਾਲ ਸਾਹਿਬ ਦੇ ਸਬ-ਇੰਸਪੈਕਟਰ ਚਰਨਜੀਤ ਸਿੰਘ ਜੋ ਕਿ ਦੋ ਧਿਰਾਂ ਦਰਮਿਆਨ ਲੜਾਈ ਝਗੜੇ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਪਾਰਟੀ ਨਾਲ ਪੁੱਜੇ ਸਨ, ‘ਤੇ ਗੋਲੀ ਚਲਾ ਦਿੱਤੀ ਗਈ। ਇਸ ਦੌਰਾਨ ਲੋਕਾਂ ਦੇ ਹਮਲੇ ਵਿੱਚ ਇੱਕ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋ ਗਿਆ।
ਸੂਤਰਾਂ ਅਨੁਸਾਰ ਸ੍ਰੀ ਗੋਇੰਦਵਾਲ ਸਾਹਿਬ ਥਾਣੇ ਅਧੀਨ ਪੈਂਦੇ ਪਿੰਡ ਕੋਟ ਮੁਹੰਮਦ ਖਾਂ ਵਿੱਚ ਪਿਛਲੇ ਕੁਝ ਦਿਨਾਂ ਤੋਂ ਦੋ ਧਿਰਾਂ ਵਿੱਚ ਝਗੜਾ ਚੱਲ ਰਿਹਾ ਸੀ। ਜਦੋਂ ਬੁੱਧਵਾਰ ਦੇਰ ਰਾਤ ਦੋ ਧਿਰਾਂ ਵਿੱਚ ਫਿਰ ਝੜਪ ਹੋਈ ਤਾਂ ਪੁਲਿਸ ਕੋਲ ਇੱਕ ਆਨਲਾਈਨ ਸ਼ਿਕਾਇਤ ਦਰਜ ਕਰਵਾਈ ਗਈ। ਇਸੇ ਦੌਰਾਨ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੇ ਸਬ-ਇੰਸਪੈਕਟਰ ਚਰਨਜੀਤ ਸਿੰਘ ਪੁਲਿਸ ਪਾਰਟੀ ਨਾਲ ਪਿੰਡ ਕੋਟ ਮੁਹੰਮਦ ਖਾਂ ਵਿਖੇ ਪਹੁੰਚੇ। ਦੋਵਾਂ ਧਿਰਾਂ ਵਿਚਾਲੇ ਚੱਲ ਰਹੇ ਝਗੜੇ ਨੂੰ ਸੁਲਝਾਉਣ ਦੀ ਕੋਸ਼ਿਸ਼ ਦੌਰਾਨ ਕੁਝ ਲੋਕਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਸਬ-ਇੰਸਪੈਕਟਰ ਚਰਨਜੀਤ ਸਿੰਘ ਗੋਲੀਆਂ ਲੱਗਣ ਨਾਲ ਗੰਭੀਰ ਜ਼ਖ਼ਮੀ ਹੋ ਗਏ।
ਜਦੋਂ ਪੁਲੀਸ ਟੀਮ ਨੇ ਹਮਲਾਵਰਾਂ ਨੂੰ ਅਜਿਹਾ ਕਰਨ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਕੁਝ ਪੁਲੀਸ ਮੁਲਾਜ਼ਮਾਂ ’ਤੇ ਵੀ ਹਮਲਾ ਕਰ ਦਿੱਤਾ ਗਿਆ। ਇਸ ਦੌਰਾਨ ਉਹ ਜ਼ਖਮੀ ਹੋ ਗਏ। ਗੰਭੀਰ ਜ਼ਖ਼ਮੀ ਸਬ-ਇੰਸਪੈਕਟਰ ਚਰਨਜੀਤ ਸਿੰਘ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਦੇਰ ਰਾਤ ਇਸ ਘਟਨਾ ਦੀ ਸੂਚਨਾ ਮਿਲਣ ‘ਤੇ ਡੀ.ਆਈ.ਜੀ. ਫਿਰੋਜ਼ਪੁਰ ਰੇਂਜ ਤੇ ਐਸ.ਐਸ.ਪੀ. ਮੌਕੇ ਉਤੇ ਪਹੁੰਚੇ , ਜਿਨ੍ਹਾਂ ਨੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।