ਮੋਟਰਸਾਈਕਲ ਸਵਾਰ ਲੁਟੇਰੇ ਮਹਿਲਾ ਤੋਂ ਪਰਸ ਖੋਹ ਕੇ ਫ਼ਰਾਰ
ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ    ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਚੋਣ ਮੈਦਾਨ ’ਚ ਉਤਾਰਨ ਦੀ ਮੰਗ ਤੇਜ਼, ਮਨਪ੍ਰੀਤ ਕੌਰ ਤੇ ਭੀਮ ਸਿੰਘ ਦੀ ਉਮੀਦਵਾਰੀ ਦੀ ਵਕਾਲਤ    ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਕਾਂਗਰਸ ਨੇ ਸਰਕਾਰ ਵਿਰੁੱਧ ਲਾਹਣਤ ਪੱਤਰ ਲਹਿਰਾਇਆ, ਸਦਨ ’ਚੋਂ ਕੀਤਾ ਵਾਕਆਊਟ   
ਮੋਟਰਸਾਈਕਲ ਸਵਾਰ ਲੁਟੇਰੇ ਮਹਿਲਾ ਤੋਂ ਪਰਸ ਖੋਹ ਕੇ ਫ਼ਰਾਰ
April 11, 2025
-

S M Singh / Patiala

Repoter..S M Singh

ਮੋਟਰਸਾਈਕਲ ਸਵਾਰ ਲੁਟੇਰੇ ਮਹਿਲਾ ਤੋਂ ਪਰਸ ਖੋਹ ਕੇ ਫ਼ਰਾਰ

 ਲੁਟੇਰਿਆਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ : ਐਸ.ਐੱਚ.ਓ. ਬਾਜਵਾ

ਪਟਿਆਲਾ, 10 ਅਪ੍ਰੈਲ :

ਪਟਿਆਲਾ ਸ਼ਹਿਰ ਵਿੱਚ ਅੱਜ ਦਿਨ ਦਿਹਾੜੇ ਮੋਟਰਸਾਈਕਲ ਸਵਾਰਾਂ ਨੇ ਭਰੇ ਬਾਜ਼ਾਰ ਵਿੱਚ ਲੁੱਟ-ਖੋਹ ਦੀ ਵਾਰਦਾਤਾਂ ਨੂੰ ਅੰਜਾਮ ਦੇ ਕੇ ਫਰਾਰ ਹੋ ਗਏ। ਘਟਨਾ ਅੱਜ ਦੁਪਹਿਰ ਲਗਭਗ ਡੇਢ ਵਜੇ ਤ੍ਰਿਪੜੀ ਦੇ ਭੀੜ-ਭੜੱਕੇ ਵਾਲੇ ਬਾਜ਼ਾਰ ਗੋਲ-ਗੱਪਾ ਚੌਂਕ ਨੇੜੇ ਵਾਪਰੀ ਜਦੋਂ ਐਕਟੀਵਾ ਸਵਾਰ ਦੋ ਮਹਿਲਾਵਾਂ ਕੋਲੋਂ ਕਾਲੇ ਰੰਗ ਦੇ ਸਪਲੈਂਡਰ  ਮੋਟਰਸਾਈਕਲ ਉੱਤੇ ਸਵਾਰ ਦੋ ਲੁਟੇਰੇ ਜਿਹਨਾਂ ਵਿੱਚ ਇੱਕ ਮਹਿਲਾ ਸੀ ਅਤੇ ਜਿਨ੍ਹਾਂ ਨੇ ਆਪਣੇ ਮੂੰਹ ਸਿਰ ਲਪੇਟੇ ਹੋਏ ਸਨ, ਪਰਸ ਖੋਹ ਕੇ ਫ਼ਰਾਰ ਹੋ ਗਏ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀਮਤੀ ਸੁਖਦੀਪ ਕੌਰ ਨੇ ਦੱਸਿਆ ਕਿ ਅੱਜ ਲਗਭਗ ਡੇਢ ਵਜੇ ਉਹ ਆਪਣੀ ਸਹੇਲੀ ਸ੍ਰੀਮਤੀ ਸਰਬਜੀਤ ਕੌਰ ਨਾਲ ਤ੍ਰਿਪੜੀ ਕਿਸੇ ਕੰਮ ਗਏ ਸਨ। ਇਸੇ ਦੌਰਾਨ ਉਲਟੇ ਪਾਸਿਓਂ ਕਾਲੇ ਰੰਗ ਦੇ ਸਪਲੈਂਡਰ ਮੋਟਰਸਾਈਕਲ ਤੇ ਸਵਾਰ ਆਏ ਦੋ ਲੁਟੇਰੇ ਜਿਨ੍ਹਾਂ ਚੋਂ ਇੱਕ ਮਹਿਲਾ ਸੀ ਅਤੇ ਜਿਨ੍ਹਾਂ ਆਪਣੇ ਮੂੰਹ-ਸਿਰ ਲਪੇਟੇ ਹੋਏ ਸਨ,ਉਹਨਾਂ ਤੋਂ ਪਰਸ ਖੋ ਕੇ ਫ਼ਰਾਰ ਹੋ ਗਏI ਪਰਸ ਵਿੱਚ ਲਗਭਗ 10 ਹਜ਼ਾਰ ਰੁਪਏ ਕ੍ਰੈਡਿਟ ਕਾਰਡ ਪੈਨ ਕਾਰਡ, ਆਧਾਰ ਕਾਰਡ ਅਤੇ ਹੋਰ ਜ਼ਰੂਰੀ ਸਮਾਨ ਸੀI ਇਸ ਸਬੰਧੀ ਤ੍ਰਿਪੜੀ ਚੌਂਕੇ ਵਿੱਚ ਐਫ.ਆਈ.ਆਰ. ਦਰਜ ਕਰਵਾ ਦਿੱਤੀ ਗਈ ਹੈ I ਚੌਂਕੀ ਦੇ ਐਸ.ਐੱਚ.ਓ. ਸਰਦਾਰ ਪਰਦੀਪ ਸਿੰਘ ਬਾਜਵਾ ਨੇ ਕਿਹਾ ਕਿ ਲੁਟੇਰਿਆਂ ਨੂੰ ਜਲਦੀ ਹੀ ਕਾਬੂ ਕਰਕੇ ਸਲਾਖ਼ਾਂ ਪਿੱਛੇ ਪਹੁੰਚਾ ਦਿੱਤਾ ਜਾਵੇਗਾ।


Powered by Froala Editor


Recommended Posts