ਪੰਜਾਬ ‘ਚ 18.25 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰ ।
April 11, 2025
S M Singh / Amritsar
Repoter..S M Singh
ਪੰਜਾਬ ‘ਚ 18.25 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰ ।
ਅੰਮ੍ਰਿਤਸਰ, 11 ਅਪ੍ਰੈਲ
ਐਂਟੀ ਨਾਰਕੋਟਿਕਸ ਟਾਸਕ ਫੋਰਸ ਵੱਲੋਂ ਇਕ ਵੱਡੀ ਕਾਰਵਾਈ ਕਰਦਿਆਂ 18.25 ਕਿਲੋ ਹੈਰੋਇਨ ਸਮੇਤ ਇਕ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਨਸ਼ੀਲਾ ਪਦਾਰਥ ਅੰਤਰਰਾਸ਼ਟਰੀ ਸਰਹੱਦ ਦੇ ਨੇੜਲੇ ਪਿੰਡ ਢਾਊਕੇ ਦੇ ਰਹਿਣ ਵਾਲੇ ਹੀਰਾ ਸਿੰਘ ਕੋਲੋਂ ਮਿਲਿਆ।
ਜਾਣਕਾਰੀ ਮਿਲੀ ਸੀ ਕਿ ਹੀਰਾ ਸਿੰਘ ਪਾਕਿਸਤਾਨੀ ਨਸ਼ਾ ਤਸਕਰਾਂ ਨਾਲ ਸਿੱਧੇ ਸੰਪਰਕ ਵਿੱਚ ਸੀ ਅਤੇ ਹਾਲ ਹੀ ਵਿੱਚ ਉਸ ਨੇ ਡਰੋਨ ਰਾਹੀਂ ਵੱਡੀ ਮਾਤਰਾ ਵਿੱਚ ਹੈਰੋਇਨ ਭਾਰਤੀ ਹੱਦ ਵਿੱਚ ਸੁਟਵਾਈ ਸੀ। ਇਸ ਸੂਚਨਾ ਦੇ ਅਧਾਰ ’ਤੇ ਟਾਸਕ ਫੋਰਸ ਨੇ ਛਾਪਾ ਮਾਰਿਆ ਅਤੇ ਹੀਰਾ ਸਿੰਘ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ ਹੈਰੋਇਨ ਦੀ ਖੇਪ ਬਰਾਮਦ ਕਰ ਲਈ।
Powered by Froala Editor
18 25
Recommended Posts
Trending Stories
Hot News