ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ    ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*   
ਪੰਜਾਬ ਪੁਲਿਸ ਵੱਲੋਂ ਖਤਰਨਾਕ ਗੈਂਗਸਟਰ ਦਾ Encounter ਪੰਜਾਬ
May 1, 2025
-Encounter-

Rajni / Jalander

Repoter..Rajni

ਪੰਜਾਬ ਪੁਲਿਸ ਵੱਲੋਂ ਖਤਰਨਾਕ ਗੈਂਗਸਟਰ ਦਾ Encounter


ਜਲੰਧਰ, 1 ਮਈ
ਜਲੰਧਰ ਦਿਹਾਤੀ ਪੁਲਿਸ ਨੇ  ਮਕਸੂਦਾਂ ਇਲਾਕੇ ਵਿੱਚ ਇੱਕ ਖਤਰਨਾਕ ਗੈਂਗਸਟਰ ਸਾਜਨ ਨਈਅਰ ਨੂੰ ਮੁਕਾਬਲੇ ਵਿੱਚ ਜ਼ਖਮੀ ਕਰ ਦਿੱਤਾ। ਜਿਸ ਤੋਂ ਬਾਅਦ ਉਸਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਪੁਲਿਸ ਨੇ ਮੌਕੇ ਤੋਂ ਤਿੰਨ ਪਿਸਤੌਲ ਬਰਾਮਦ ਕੀਤੇ ਹਨ। ਸਾਜਨ ਨਈਅਰ ਪੰਜਾਬ ਪੁਲਿਸ ਨੂੰ ਕਤਲ, ਕਤਲ ਦੀ ਕੋਸ਼ਿਸ਼ ਅਤੇ ਡਕੈਤੀ ਸਮੇਤ 20 ਤੋਂ ਵੱਧ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ।
ਜਾਣਕਾਰੀ ਅਨੁਸਾਰ, ਜਲੰਧਰ ਦਿਹਾਤੀ ਦੇ ਸੀਆਈਏ ਸਟਾਫ ਦੀ ਟੀਮ ਨੇ ਸਵੇਰੇ ਕਰੀਬ 5:30 ਵਜੇ ਮਕਸੂਦਾਂ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਅਮਾਨਤ ਖਾਨ ਨੇੜੇ ਨਾਕਾਬੰਦੀ ਦੌਰਾਨ ਇੱਕ ਬਾਈਕ ਸਵਾਰ ਨੌਜਵਾਨ ਨੂੰ ਰੁਕਣ ਦਾ ਇਸ਼ਾਰਾ ਕੀਤਾ। ਪੁਲਿਸ ਨੂੰ ਦੇਖਦੇ ਹੀ ਨੌਜਵਾਨ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਨੰਗਲ ਪਿੰਡ ਵੱਲ ਭੱਜਣ ਲੱਗ ਪਿਆ। ਸੀਆਈਏ ਟੀਮ ਨੇ ਉਸਦਾ ਪਿੱਛਾ ਕੀਤਾ ਅਤੇ ਕੁਝ ਦੂਰੀ ‘ਤੇ ਉਸਨੂੰ ਘੇਰ ਲਿਆ। ਜਵਾਬੀ ਗੋਲੀਬਾਰੀ ਦੌਰਾਨ, ਸਾਜਨ ਨਈਅਰ ਦੀ ਲੱਤ ਵਿੱਚ ਗੋਲੀ ਲੱਗੀ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਜਲੰਧਰ ਦਿਹਾਤੀ ਦੇ ਐਸਐਸਪੀ ਹਰਵਿੰਦਰ ਵਿਰਕ, ਐਸਪੀ (ਇਨਵੈਸਟੀਗੇਸ਼ਨ) ਸਰਬਜੀਤ ਰਾਏ, ਡੀਐਸਪੀ ਕਰਤਾਰਪੁਰ ਵਿਜੇ ਕੰਵਰਪਾਲ ਅਤੇ ਡੀਐਸਪੀ ਇੰਦਰਜੀਤ ਸਿੰਘ ਮੌਕੇ ’ਤੇ ਪੁੱਜੇ।

Powered by Froala Editor

Encounter


Recommended Posts