ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ   
ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਖਤਰਨਾਕ ਗੋਲਾ-ਬਾਰੂਦ ਬਰਾਮਦ
May 6, 2025
-

S M Singh / Amritsar

Repoter..S M Singh

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਖਤਰਨਾਕ ਗੋਲਾ-ਬਾਰੂਦ ਬਰਾਮਦ

ਅੰਮ੍ਰਿਤਸਰ, 6 ਮਈ,
ਪੰਜਾਬ ਪੁਲਿਸ ਨੇ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਦੇ ਸਮਰਥਨ ਨਾਲ ਕੰਮ ਕਰ ਰਹੇ ਸਰਹੱਦ ਪਾਰ ਅੱਤਵਾਦੀ ਨੈੱਟਵਰਕ ਵਿਰੁੱਧ ਵੱਡੀ ਸਫਲਤਾ ਹਾਸਲ ਕੀਤੀ ਹੈ। ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਅੰਮ੍ਰਿਤਸਰ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਖੁਫੀਆ-ਆਪ੍ਰੇਸ਼ਨ ਵਿੱਚ ਟਿੱਬਾ ਨੰਗਲ – ਕੁਲਾਰ ਰੋਡ ਦੇ ਨੇੜੇ ਜੰਗਲੀ ਖੇਤਰ ਤੋਂ ਵੱਡੀ ਮਾਤਰਾ ਵਿੱਚ ਅੱਤਵਾਦੀ ਸਮੱਗਰੀ ਬਰਾਮਦ ਕੀਤੀ।
ਸੂਤਰਾਂ ਅਨੁਸਾਰ, ਮੁੱਢਲੀ ਜਾਂਚ ਤੋਂ ਸੰਕੇਤ ਮਿਲਿਆ ਹੈ ਕਿ ਪਾਕਿਸਤਾਨ ਦੀ ਇੰਟਰ-ਸਰਵਿਸਿਜ਼ ਇੰਟੈਲੀਜੈਂਸ ਅਤੇ ਇਸ ਨਾਲ ਜੁੜੇ ਅੱਤਵਾਦੀ ਸਮੂਹਾਂ ਨੇ ਪੰਜਾਬ ਵਿੱਚ ਲੁਕੇ ਸਲੀਪਰ ਸੈੱਲਾਂ ਨੂੰ ਮੁੜ ਸਰਗਰਮ ਕਰਨ ਦੀ ਯੋਜਨਾ ਬਣਾਈ ਸੀ। ਇਸ ਬਰਾਮਦਗੀ ਨੂੰ ਇਸੇ ਸਾਜ਼ਿਸ਼ ਦਾ ਹਿੱਸਾ ਮੰਨਿਆ ਜਾ ਰਿਹਾ ਹੈ।
ਵੱਡੀ ਮਾਤਰਾ ਵਿੱਚ ਆਰਪੀਜੀ ਅਤੇ ਆਈਈਡੀ ਬਰਾਮਦ ਕੀਤੇ ਗਏ ਹਨ, 2 ਰਾਕੇਟ-ਪ੍ਰੋਪੇਲਡ ਗ੍ਰਨੇਡ (ਆਰਪੀਜੀ), 2 ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ), 5 ਪੀ-86 ਹੈਂਡ ਗ੍ਰਨੇਡ, 1 ਵਾਇਰਲੈੱਸ ਸੰਚਾਰ ਸੈੱਟ ਮਿਲੇ ਹਨ।
ਇਸ ਮਾਮਲੇ ਵਿੱਚ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC), ਅੰਮ੍ਰਿਤਸਰ ਨੇ ਸਬੰਧਤ ਕਾਨੂੰਨੀ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਹੈ। 

Powered by Froala Editor


Recommended Posts