ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ   
ਵਿਜੀਲੈਂਸ ਬਿਊਰੋ ਨੇ ਰਿਸ਼ਵਤਖੋਰੀ ਦੇ ਮੁਕੱਦਮੇ ਚ ਭਗੌੜੇ ਮੀਟਰ ਰੀਡਰ ਨੂੰ ਕੀਤਾ ਗ੍ਰਿਫ਼ਤਾਰ
May 8, 2025
-

S M Singh / Patiala

Repoter..S M Singh

ਵਿਜੀਲੈਂਸ ਬਿਊਰੋ ਨੇ ਰਿਸ਼ਵਤਖੋਰੀ ਦੇ ਮੁਕੱਦਮੇ ਚ ਭਗੌੜੇ ਮੀਟਰ ਰੀਡਰ ਨੂੰ ਕੀਤਾ ਗ੍ਰਿਫ਼ਤਾਰ

ਪਟਿਆਲਾ 7 ਮਈ, 2025 :

ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਪਟਿਆਲਾ ਜ਼ਿਲ੍ਹੇ ਦੇ ਪਿੰਡ ਖੇੜੀ ਮੰਨੀਆਂ ਦੇ ਵਸਨੀਕ ਪਾਵਰਕੌਮ ਦੇ ਮੀਟਰ ਰੀਡਰ ਪ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਕਿ ਰਿਸ਼ਵਤਖੋਰੀ ਦੇ ਇੱਕ ਕੇਸ ਵਿੱਚ ਭਗੌੜਾ ਸੀ।

ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਵਿਰੁੱਧ 19.9.2024 ਨੂੰ ਬਿਉਰੋ ਦੇ ਪਟਿਆਲਾ ਰੇਂਜ ਦੇ ਥਾਣੇ ਵਿਖੇ ਐਫਆਈਆਰ ਨੰਬਰ 42 ਤਹਿਤ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਗਿਆ ਸੀ।

ਉਨ੍ਹਾਂ ਅੱਗੇ ਦੱਸਿਆ ਕਿ ਪਟਿਆਲਾ ਸ਼ਹਿਰ ਦੇ ਇੱਕ ਸ਼ਿਕਾਇਤਕਰਤਾ ਨੇ ਪੀਐਸਪੀਸੀਐਲ ਦਫ਼ਤਰ, ਪਟਿਆਲਾ ਵਿੱਚ ਤਾਇਨਾਤ ਉਕਤ ਮੁਲਜ਼ਮ ਪ੍ਰਿਤਪਾਲ ਸਿੰਘ ਵਿਰੁੱਧ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਔਨਲਾਈਨ ਸ਼ਿਕਾਇਤ ਦਰਜ ਕਰਵਾਈ ਸੀ।

ਸ਼ਿਕਾਇਤ ਅਨੁਸਾਰ ਉਕਤ ਮੀਟਰ ਰੀਡਰ ਨੇ ਸ਼ਿਕਾਇਤਕਰਤਾ ਤੋਂ 50,000 ਰੁਪਏ ਰਿਸ਼ਵਤ ਵਜੋਂ ਮੰਗੇ ਸਨ ਜਿਸਨੇ ਆਪਣੇ ਘਰ ਵਿੱਚ ਇੱਕ ਨਿੱਜੀ ਬਿਜਲੀ ਮੀਟਰ ਲਗਾਇਆ ਹੋਇਆ ਸੀ ਪਰ ਸੌਦਾ 25,000 ਰੁਪਏ ਵਿੱਚ ਹੋਇਆ ਸੀ।

ਬੁਲਾਰੇ ਨੇ ਦੱਸਿਆ ਕਿ ਇਹ ਬਿਜਲੀ ਮੁਲਾਜ਼ਮ ਅੱਠ ਮਹੀਨਿਆਂ ਤੋਂ ਆਪਣੀ ਗ੍ਰਿਫ਼ਤਾਰੀ ਤੋਂ ਬਚ ਰਿਹਾ ਸੀ ਅਤੇ ਉਸਦੀ ਜ਼ਮਾਨਤ ਅਰਜ਼ੀ 4.12.2024 ਨੂੰ ਹਾਈ ਕੋਰਟ ਵੱਲੋਂ ਰੱਦ ਕਰ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਵਿਜੀਲੈਂਸ ਬਿਊਰੋ ਦੀ ਟੀਮ ਨੇ ਲਗਾਤਾਰ ਉਸਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਹੈ ਜਿਸ ਕਾਰਨ ਉਸਦੀ ਗ੍ਰਿਫ਼ਤਾਰੀ ਹੋਈ ਹੈ।


Powered by Froala Editor


Recommended Posts