ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ   
15,000 ਰੁਪਏ ਰਿਸ਼ਵਤ ਲੈਂਦਾ ਸਫ਼ਾਈ ਇੰਸਪੈਕਟਰ ਰੰਗੇ ਹੱਥੀਂ ਕਾਬੂ
June 17, 2025
15-000-

S M Singh / Fajilka

Repoter..S M Singh

15,000 ਰੁਪਏ ਰਿਸ਼ਵਤ ਲੈਂਦਾ ਸਫ਼ਾਈ ਇੰਸਪੈਕਟਰ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 16 ਜੂਨ

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਨਗਰ ਕੌਂਸਲ ਜਲਾਲਾਬਾਦ, ਜ਼ਿਲ੍ਹਾ ਫਾਜ਼ਿਲਕਾ ਵਿਖੇ ਤਾਇਨਾਤ ਸਫ਼ਾਈ (ਸੈਨੀਟੇਸ਼ਨ) ਇੰਸਪੈਕਟਰ ਗੁਰਬਿੰਦਰ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

 ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜਲਾਲਾਬਾਦ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਇਹ ਗ੍ਰਿਫ਼ਤਾਰੀ ਕੀਤੀ ਗਈ ਹੈ।
ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਇੰਸਪੈਕਟਰ ਨੇ ਸ਼ਹਿਰ ਵਿੱਚ ਉਸ ਵੱਲੋਂ ਕੀਤੇ ਗਏ ਸਫ਼ਾਈ ਕਾਰਜਾਂ ਦੇ ਬਿੱਲ ਪਾਸ ਕਰਨ ਬਦਲੇ ਉਸਤੋਂ 20,000 ਰੁਪਏ ਰਿਸ਼ਵਤ ਮੰਗੀ ਸੀ ਪਰ ਉਸ ਵੱਲੋਂ ਮਿੰਨਤਾਂ ਕਰਨ ਤੇ ਉਹ 15000 ਰੁਪਏ ਲੈਣ ਲਈ ਰਾਜ਼ੀ ਹੋ ਗਿਆ ਹੈ।

ਇਸ ਸਬੰਧੀ ਨਗਰ ਕੌਂਸਲ ਦੇ ਉਕਤ ਕਰਮਚਾਰੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।




Powered by Froala Editor

15 000


Recommended Posts