*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਲੁਧਿਆਣਾ ਵਿੱਚ 505 ਗ੍ਰਾਮ ਹੈਰੋਇਨ ਸਮੇਤ ਦੋ ਤਸਕਰ ਗ੍ਰਿਫ਼ਤਾਰ
December 4, 2025
-505-

Rajni / Ludhiana

Reporter..Rajni ਲੁਧਿਆਣਾ ਵਿੱਚ 505 ਗ੍ਰਾਮ ਹੈਰੋਇਨ ਸਮੇਤ ਦੋ ਤਸਕਰ ਗ੍ਰਿਫ਼ਤਾਰ ਲੁਧਿਆਣਾ, 4 ਦਸੰਬਰ 2025 : ਲੁਧਿਆਣਾ ਵਿੱਚ ਨਸ਼ੇ ਦੇ ਜਾਲ ‘ਤੇ ਵੱਡਾ ਝਟਕਾ ਲੱਗਿਆ ਹੈ। ਡਿਵੀਜ਼ਨ ਨੰਬਰ 3 ਦੀ ਪੁਲਿਸ ਨੇ ਗੁਪਤ ਸੂਚਨਾ ‘ਤੇ ਕੀਤੀ ਕਾਰਵਾਈ ਦੌਰਾਨ ਦੋ ਤਸਕਰਾਂ ਨੂੰ ਕਾਬੂ ਕਰ ਲਿਆ, ਜੋ ਸ਼ਹਿਰ ਵਿੱਚ ਹੈਰੋਇਨ ਵੰਡਣ ਆ ਰਹੇ ਸਨ। ਮੁਨੀਸ਼ ਅਤੇ ਰਾਹੁਲ ਦੇ ਕਬਜ਼ੇ ਤੋਂ 505 ਗ੍ਰਾਮ ਹੈਰੋਇਨ ਮਿਲੀ। ਦੋਵੇਂ ਗਿਆਸਪੁਰਾ ਤੋਂ ਨਸ਼ਾ ਲਿਆ ਕੇ ਇਲਾਕੇ ਵਿੱਚ ਵੇਚਦੇ ਸਨ। ਨਾਕਾਬੰਦੀ ਵੇਖ ਕੇ ਦੋਵੇਂ ਭੱਜਣ ਲੱਗੇ, ਪਰ ਪੁਲਿਸ ਨੇ ਫੌਰੀ ਤੌਰ ‘ਤੇ ਪਕੜ ਲਿਆ। ਜਾਂਚ ਵਿੱਚ ਪਤਾ ਲੱਗਾ ਕਿ ਮੁਨੀਸ਼ ਦੇ ਖ਼ਿਲਾਫ਼ ਕਈ ਪੁਰਾਣੇ ਕੇਸ ਦਰਜ ਹਨ, ਜਦਕਿ ਰਾਹੁਲ ਪੈਸੇ ਦੀ ਲਾਲਚ ਵਿੱਚ ਇਸ ਕੰਮ ਨਾਲ ਜੁੜਿਆ। ਅਦਾਲਤ ਨੇ ਦੋਵਾਂ ਨੂੰ 5 ਦਿਨਾਂ ਦੇ ਰਿਮਾਂਡ ‘ਤੇ ਭੇਜ ਦਿੱਤਾ ਹੈ ਅਤੇ ਪੁਲਿਸ ਹੁਣ ਸਪਲਾਈ ਚੈਨ ਦੇ ਮੁੱਖ ਸਰਗਨਾ ਤੱਕ ਪਹੁੰਚਣ ਦੀ ਕੋਸ਼ਿਸ਼ ਕਰ ਰਹੀ ਹੈ।

505


Recommended Posts