ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਰੀਬ 01.38 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਮਹੱਤਵਪੂਰਨ ਸੜਕ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ    ਰਾਮ ਨਗਰ ਸਿਵੀਆ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ ਦਿਖਾਈ    ਨਸ਼ਿਆਂ ਵਿਰੁੱਧ ਜੰਗ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਰਾਜਪਾਲ ਗੁਲਾਬ ਚੰਦ ਕਟਾਰੀਆ    *ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਪੰਜਾਬੀ ਯੂਨੀਵਰਸਿਟੀ ਅਤੇ Nisd ਵਿਚਕਾਰ ਸਮਾਜਿਕ ਭਲਾਈ ਤੇ ਯੁਵਾ ਵਿਕਾਸ ਲਈ ਸਹਿਯੋਗ ਸਮਝੌਤਾ    ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ    23 ਸਾਲਾਂ ਬਾਅਦ ਮਾਂ ਦੀ ਗੋਦ ਹੋਈ ਹਰੀ! ਪਟਿਆਲਾ ਤੋਂ ਤਾਮਿਲਨਾਡੂ ਤੱਕ ਇਨਸਾਨੀਅਤ ਨੇ ਲਿਖੀ ਭਾਵੁਕ ਮਿਲਾਪ ਦੀ ਦਾਸਤਾਨ    ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ    ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ    ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ   
ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ, 3 ਤਸਕਰ ਗ੍ਰਿਫ਼ਤਾਰ, 4.5 ਕਿਲੋ ਹੈਰੋਇਨ ਬਰਾਮਦ
December 18, 2025
-3-4-5-

Rajni / Amritsar

Reporter..Rajni ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ, 3 ਤਸਕਰ ਗ੍ਰਿਫ਼ਤਾਰ, 4.5 ਕਿਲੋ ਹੈਰੋਇਨ ਬਰਾਮਦ ਅੰਮ੍ਰਿਤਸਰ, 18 ਦਸੰਬਰ 2025 : ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਹੇਠ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼ ਕਰਦਿਆਂ ਤਿੰਨ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 4.5 ਕਿਲੋ ਹੈਰੋਇਨ ਅਤੇ ਇੱਕ .30 ਬੋਰ ਪਿਸਤੌਲ ਬਰਾਮਦ ਕੀਤਾ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਵਿਦੇਸ਼ੀ ਹੈਂਡਲਰ ਦੇ ਸੰਪਰਕ ਵਿੱਚ ਰਹਿ ਕੇ ਸੋਸ਼ਲ ਮੀਡੀਆ ਰਾਹੀਂ ਤਸਕਰੀ ਕਰ ਰਹੇ ਸਨ। ਪੁਲਿਸ ਮੁਤਾਬਕ ਮੁੱਖ ਮੁਲਜ਼ਮ ਦੀ ਪੁੱਛਗਿੱਛ ਦੌਰਾਨ ਹੋਰ ਸਾਥੀਆਂ ਦੇ ਨਾਮ ਸਾਹਮਣੇ ਆਏ, ਜਿਸ ਨਾਲ ਵੱਡੀ ਮਾਤਰਾ ਵਿੱਚ ਹੋਰ ਨਸ਼ਾ ਬਰਾਮਦ ਹੋਇਆ। ਜਾਂਚ ਵਿੱਚ ਇਹ ਵੀ ਖੁਲਾਸਾ ਹੋਇਆ ਕਿ ਇੱਕ ਮੁਲਜ਼ਮ ਸਰਹੱਦੀ ਇਲਾਕੇ ਵਿੱਚ ਡਰੋਨ ਰਾਹੀਂ ਆਉਣ ਵਾਲੀਆਂ ਖੇਪਾਂ ਨੂੰ ਸੰਭਾਲਦਾ ਸੀ। ਮਾਮਲੇ ਸਬੰਧੀ ਐਨਡੀਪੀਐਸ ਅਤੇ ਅਸਲਾ ਕਾਨੂੰਨ ਤਹਿਤ ਕੇਸ ਦਰਜ ਕਰਕੇ ਅੱਗੇਲੀ ਜਾਂਚ ਜਾਰੀ ਹੈ।

3 4 5


Recommended Posts