ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਰੀਬ 01.38 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਮਹੱਤਵਪੂਰਨ ਸੜਕ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ    ਰਾਮ ਨਗਰ ਸਿਵੀਆ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ ਦਿਖਾਈ    ਨਸ਼ਿਆਂ ਵਿਰੁੱਧ ਜੰਗ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਰਾਜਪਾਲ ਗੁਲਾਬ ਚੰਦ ਕਟਾਰੀਆ    *ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਪੰਜਾਬੀ ਯੂਨੀਵਰਸਿਟੀ ਅਤੇ Nisd ਵਿਚਕਾਰ ਸਮਾਜਿਕ ਭਲਾਈ ਤੇ ਯੁਵਾ ਵਿਕਾਸ ਲਈ ਸਹਿਯੋਗ ਸਮਝੌਤਾ    ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ    23 ਸਾਲਾਂ ਬਾਅਦ ਮਾਂ ਦੀ ਗੋਦ ਹੋਈ ਹਰੀ! ਪਟਿਆਲਾ ਤੋਂ ਤਾਮਿਲਨਾਡੂ ਤੱਕ ਇਨਸਾਨੀਅਤ ਨੇ ਲਿਖੀ ਭਾਵੁਕ ਮਿਲਾਪ ਦੀ ਦਾਸਤਾਨ    ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ    ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ    ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ   
‘ਯੁੱਧ ਨਸ਼ਿਆਂ ਵਿਰੁੱਧ’: ਪੰਜਾਬ ਭਰ ‘ਚ ਇਕੱਠੀ ਵੱਡੀ ਕਾਰਵਾਈ, 153 ਤਸਕਰ ਗ੍ਰਿਫ਼ਤਾਰ
December 20, 2025
-153-

Bhavika / Chandigarh

ਧੜੱਲੇਦਾਰ ਬਿਊਰੋ ‘ਯੁੱਧ ਨਸ਼ਿਆਂ ਵਿਰੁੱਧ’: ਪੰਜਾਬ ਭਰ ‘ਚ ਇਕੱਠੀ ਵੱਡੀ ਕਾਰਵਾਈ, 153 ਤਸਕਰ ਗ੍ਰਿਫ਼ਤਾਰ ਚੰਡੀਗੜ੍ਹ, 20 ਦਸੰਬਰ 2025 : ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਹੇਠ ਪੰਜਾਬ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਵੱਡਾ ਐਕਸ਼ਨ ਲੈਂਦਿਆਂ ਸੂਬੇ ਭਰ ਵਿੱਚ ਡਰੱਗ ਹੌਟਸਪੌਟਾਂ ‘ਤੇ ਇਕੱਠੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਤਹਿਤ ਸਵੇਰੇ 11 ਤੋਂ ਦੁਪਹਿਰ 3 ਵਜੇ ਤੱਕ 28 ਜ਼ਿਲ੍ਹਿਆਂ ਵਿੱਚ ਇਹ ਕਾਰਵਾਈ ਕੀਤੀ ਗਈ, ਜਿਸ ਵਿੱਚ ਨਸ਼ਾ ਵੇਚਣ ਵਾਲੀਆਂ ਥਾਵਾਂ ਨੂੰ ਨਿਸ਼ਾਨਾ ਬਣਾਇਆ ਗਿਆ। ਇਸ ਦੌਰਾਨ ਪੁਲਿਸ ਨੇ 494 ਥਾਵਾਂ ‘ਤੇ ਛਾਪੇ ਮਾਰ ਕੇ 153 ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ 132 ਕੇਸ ਦਰਜ ਕੀਤੇ। ਕਾਰਵਾਈ ਦੌਰਾਨ ਹੈਰੋਇਨ, ਅਫੀਮ, ਗਾਂਜਾ, ਭੁੱਕੀ, ਨਸ਼ੀਲੀਆਂ ਗੋਲੀਆਂ ਅਤੇ ਨਕਦੀ ਬਰਾਮਦ ਹੋਈ। ਨਾਲ ਹੀ ਬੱਸ ਅੱਡਿਆਂ ਅਤੇ ਰੇਲਵੇ ਸਟੇਸ਼ਨਾਂ ‘ਤੇ ਵੀ ਚੈਕਿੰਗ ਕੀਤੀ ਗਈ। ਪੁਲਿਸ ਅਧਿਕਾਰੀਆਂ ਨੇ ਦੋਹਰਾਇਆ ਕਿ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਇਹ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ।

153


Recommended Posts