ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ   
ਵਿਜੀਲੈਂਸ ਬਿਊਰੋ ਵੱਲੋਂ ਦੋ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸਰ ਅਤੇ ਟਰੇਡ ਅਸਿਸਟੈਂਟ 30,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ
February 13, 2026
Punjab-Vigilance-

ਵਿਜੀਲੈਂਸ ਬਿਊਰੋ ਵੱਲੋਂ ਦੋ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸਰ ਅਤੇ ਟਰੇਡ ਅਸਿਸਟੈਂਟ 30,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

Aman Makkar / Ludhiana

ਚੰਡੀਗੜ੍ਹ, 13 ਫਰਵਰੀ, 2026:(ਅਮਨ ਮੱਕੜ) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਜ਼ਿਲ੍ਹਾ ਉਦਯੋਗ ਕੇਂਦਰ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸਰ ਜਸਪਾਲ ਸਿੰਘ ਅਤੇ ਰਿਸ਼ਵ ਗਰਗ ਅਤੇ ਜ਼ਿਲ੍ਹਾ ਉਦਯੋਗ ਕੇਂਦਰ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਟਰੇਡ ਅਸਿਸਟੈਂਟ ਅੰਤਰਪ੍ਰੀਤ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਹੈ। ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਫੋਕਲ ਪੁਆਇੰਟ, ਲੁਧਿਆਣਾ ਦੇ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਫੋਕਲ ਪੁਆਇੰਟ, ਲੁਧਿਆਣਾ ਵਿਖੇ ਇੱਕ ਪ੍ਰੋਡਕਸ਼ਨ ਯੂਨਿਟ ਚਲਾਉਂਦਾ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੇ ਯੂਨਿਟ ਦੇ ਸਬੰਧ ਵਿੱਚ ਉਤਪਾਦਨ ਸਰਟੀਫਿਕੇਟ ਦੀ ਸਹੀ ਮਿਤੀ ਲਈ ਅਰਜ਼ੀ ਦਿੱਤੀ ਅਤੇ ਇਹ ਸਰਟੀਫਿਕੇਟ ਜਾਰੀ ਕਰਨ ਬਦਲੇ ਉਕਤ ਮੁਲਜ਼ਮਾਂ ਨੇ ਸ਼ਿਕਾਇਤਕਰਤਾ ਤੋਂ 45000 ਰੁਪਏ ਦੀ ਰਿਸ਼ਵਤ ਮੰਗੀ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਉਕਤ ਮੁਲਜ਼ਮਾਂ ਵੱਲੋਂ ਰਿਸ਼ਵਤ ਮੰਗਣ ਸਬੰਧੀ ਹੋਈ ਸਾਰੀ ਗੱਲਬਾਤ ਰਿਕਾਰਡ ਕਰ ਲਈ। ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਤਿੰਨੋਂ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧ ਵਿੱਚ ਉਕਤ ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Punjab Vigilance


Recommended Posts