5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ   
ਮੋਹਾਲੀ ਪੁਲਿਸ ਵੱਲੋਂ ਸੈਕਟਰ-89, ਮੋਹਾਲੀ ਵਿਖੇ ਫਾਈਰਿੰਗ ਕਰਨ ਵਾਲੇ 03 ਦੋਸ਼ੀ ਗ੍ਰਿਫਤਾਰ
March 12, 2026
Mohali-Crime-

3 ਸ਼ੂਟਰਾਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਨਰੂਲਾ / Mohali

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਮਾਰਚ, 2026: ਸ੍ਰੀ ਸੌਰਵ ਜਿੰਦਲ ਪੀ.ਪੀ.ਐਸ. ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਜ਼ਿਲ੍ਹਾ ਐਸ.ਏ.ਐਸ. ਨਗਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ੍ਰੀ ਹਰਮਨਦੀਪ ਸਿੰਘ ਹਾਂਸ ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੋਹਾਲੀ ਦੀ ਪੁਲਿਸ ਵੱਲੋਂ ਮਿਤੀ 17/18.02.2026 ਨੂੰ ਰਾਤ ਸਮੇਂ ਕੋਠੀ ਨੰ:138 ਸੈਕਟਰ-89 ਮੋਹਾਲੀ ਤੇ ਗੈਂਗਸਟਰ ਪ੍ਰਿੰਸ ਠੀਕਰੀਵਾਲ ਅਤੇ ਭਵਜੋਤ ਸਿੰਘ ਭਵੀ ਦੇ ਕਹਿਣ ਤੇ ਗੋਲੀਆਂ ਚਲਾਉਣ ਵਾਲੇ 03 ਸ਼ੂਟਰਾਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਸ੍ਰੀ ਸੌਰਵ ਜਿੰਦਲ ਪੀ.ਪੀ.ਐਸ. ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਨੇ ਪ੍ਰੈਸ ਨੂੰ ਅੱਗੇ ਜਾਣਕਾਰੀ ਦਿੰਦੇ ਦੱਸਿਆ ਕਿ ਮਿਤੀ 18-02-2026 ਨੂੰ ਗੁਰਜੋਤ ਸਿੰਘ ਪੁੱਤਰ ਲੇਟ ਰਵਿੰਦਰ ਸਿੰਘ ਵਾਸੀ ਮਕਾਨ ਨੰ:138 ਸੈਕਟਰ-89 ਮੋਹਾਲੀ ਦੇ ਬਿਆਨਾਂ ਦੇ ਅਧਾਰ ਤੇ ਨਾ-ਮਾਲੂਮ ਸ਼ੂਟਰਾਂ ਵਿਰੁੱਧ ਮੁਕੱਦਮਾ ਨੰ: 49 ਮਿਤੀ 18-02-2026 ਅ/ਧ 125, 324(5), 308(5), 109, 61(2) ਬੀ.ਐਨ.ਐਸ 25/27-54-59 ਆਰਮਜ਼ ਐਕਟ ਥਾਣਾ ਸੋਹਾਣਾ ਦਰਜ਼ ਰਜਿਸਟਰ ਹੋਇਆ ਸੀ ਕਿ ਮਿਤੀ 17/18-02-2026 ਦੀ ਰਾਤ ਨੂੰ ਉਹ ਆਪਣੇ ਉਕਤ ਮਕਾਨ ਵਿੱਚ ਸੁੱਤਾ ਸੀ, ਜੋ ਸਵੇਰੇ ਉਸਦੇ ਘਰ ਦੇ ਬਾਹਰ ਖੜੀ ਗੱਡੀ ਨੰ: CH01-CU- 7474 ਮਾਰਕਾ ਮਰਸਡੀਜ਼ ਜੀ ਵੈਗਨ (MERCEDES G-WAGON) ਨੂੰ ਅਤੇ ਉਸਦੇ ਘਰ ਉੱਪਰ ਫਾਇਰਿੰਗ ਕਰਕੇ ਨੁਕਸਾਨ ਪਹੁੰਚਾਇਆ ਸੀ। ਜਿਸਦੇ ਫੋਨ ਉੱਪਰ ਗੋਲੀਆਂ ਚਲਾਉਣ ਸਮੇਂ ਦੀ ਬਣਾਈ ਵੀਡੀਓ ਨਾ-ਮਾਲੂਮ ਦੋਸ਼ੀਆਂ ਵੱਲੋਂ ਭੇਜੀ ਗਈ ਸੀ ਅਤੇ 05 ਕਰੋੜ ਰੁਪਏ ਦੀ ਫਰੌਤੀ ਮੰਗੀ ਗਈ ਸੀ। ਇਸ ਤੋਂ ਪਹਿਲਾਂ ਵੀ ਗੁਰਜੋਤ ਸਿੰਘ ਵੱਲੋਂ ਗੈਂਗਸਟਰ ਵੱਲੋਂ ਫਰੌਤੀਆਂ ਮੰਗਣ ਸਬੰਧੀ ਮੁਕੱਦਮਾ ਨੰ: 253 ਮਿਤੀ 26-09-2025 ਅ/ਧ 308 (3) ਬੀ.ਐਨ.ਐਸ. ਥਾਣਾ ਸੋਹਾਣਾ ਦਰਜ਼ ਰਜਿਸਟਰ ਕਰਵਾਇਆ ਗਿਆ ਸੀ। ਉਕਤ ਵਾਰਦਾਤ ਨੂੰ ਟਰੇਸ ਕਰਨ ਲਈ ਸ੍ਰੀ ਹਰਮਨਦੀਪ ਸਿੰਘ ਹਾਂਸ ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਐਸ.ਏ.ਐਸ. ਨਗਰ ਵੱਲੋਂ ਸ੍ਰੀ ਤਲਵਿੰਦਰ ਸਿੰਘ ਪੀ.ਪੀ.ਐਸ. ਕਪਤਾਨ ਪੁਲਿਸ (ਆਪਰੇਸ਼ਨ) ਅਤੇ ਸ੍ਰੀ ਰਾਜਨ ਪਰਮਿੰਦਰ ਸਿੰਘ ਪੀ.ਪੀ.ਐਸ. ਉਪ-ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਦੀ ਨਿਗਰਾਨੀ ਹੇਠ ਸੀ.ਆਈ.ਏ. ਸਟਾਫ ਨੂੰ ਟਾਸਕ ਦਿੱਤਾ ਗਿਆ ਸੀ। ਜੋ ਸੀ.ਆਈ.ਏ. ਸਟਾਫ ਦੀ ਟੀਮ ਵੱਲੋਂ ਮੁਕੱਦਮੇ ਦੇ ਦੋਸ਼ੀਆਂ ਨੂੰ ਹਿਊਮਨ ਸੋਰਸ ਅਤੇ ਟੈਕਨੀਕਲ ਤਰੀਕੇ ਨਾਲ ਟਰੇਸ ਕਰਕੇ ਵੱਖ-ਵੱਖ ਮਿਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਨਾਮ ਪਤਾ ਦੋਸ਼ੀ:- 1. ਦੋਸੀ ਰਿਸ਼ਵ, ਪੁੱਤਰ ਰਕੇਸ਼ ਪੁਰੀ, ਵਾਸੀ ਮਕਾਨ ਨੰਬਰ 1349 ਨੇੜੇ ਮੌਂਟੀ ਐਸ ਕਰੀਮ ਨਵੀਂ ਅਬਾਦੀ, ਖੰਨਾ ਥਾਣਾ, ਸਿਟੀ ਖੰਨਾ, ਜ਼ਿਲ੍ਹਾ ਲੁਧਿਆਣਾ ਜਿਸਦੀ ਉਮਰ ਕ੍ਰੀਬ 28 ਸਾਲ ਹੈ, ਜੋ ਬਾਰਾਂ ਕਲਾਸਾਂ ਪਾਸ ਹੈ ਅਤੇ ਅਨ-ਮੈਰਿਡ ਹੈ। ਦੋਸ਼ੀ ਦੇ ਵਿਰੁੱਧ ਪਹਿਲਾਂ ਥਾਣਾ ਸਿਟੀ ਖੰਨਾ ਵਿੱਚ ਬਲਾਤਕਾਰ ਅਤੇ ਆਈ.ਟੀ. ਐਕਟ ਅਧੀਨ 02 ਮੁਕੱਦਮੇ ਦਰਜ ਹਨ। ਦੋਸ਼ੀ ਨੂੰ ਮਿਤੀ 06-03- 2026 ਨੂੰ ਖੰਨਾ ਤੋਂ ਗ੍ਰਿਫਤਾਰ ਕੀਤਾ ਗਿਆ। 2. ਦੋਸ਼ੀ ਸੁਖਵਿੰਦਰ ਸਿੰਘ ਉਰਫ ਸੁੱਖ, ਪੁੱਤਰ ਬਲਜਿੰਦਰ ਸਿੰਘ, ਵਾਸੀ ਪਿੰਡ ਇਕਲਾਹਾ, ਥਾਣਾ ਸਦਰ ਖੰਨਾ, ਜ਼ਿਲ੍ਹਾ ਲੁਧਿਆਣਾ ਜਿਸਦੀ ਉਮਰ ਕ੍ਰੀਬ 29 ਸਾਲ ਹੈ, ਜੋ 08 ਕਲਾਸਾਂ ਪਾਸ ਹੈ ਅਤੇ ਅਨ-ਮੈਰਿਡ ਹੈ। ਦੋਸ਼ੀ ਵਿਰੁੱਧ ਥਾਣਾ ਸਦਰ ਖੰਨਾ ਵਿੱਚ ਲੜਾਈ ਝਗੜੇ ਦੇ 02 ਮੁਕੱਦਮੇ ਦਰਜ ਹਨ। ਦੋਸ਼ੀ ਨੂੰ ਮਿਤੀ 09-03-2026 ਨੂੰ ਆਨੰਦਪੁਰ ਸਾਹਿਬ ਤੋਂ ਗ੍ਰਿਫਤਾਰ ਕੀਤਾ ਗਿਆ। 3. ਦੋਸ਼ੀ ਸੁਖਮਨਪ੍ਰੀਤ ਸਿੰਘ ਉਰਫ ਸੁੱਖੂ, ਪੁੱਤਰ ਮਲਕੀਤ ਸਿੰਘ ਵਾਸੀ, ਪਿੰਡ ਜਰਗੜੀ, ਥਾਣਾ ਪਾਇਲ, ਜ਼ਿਲ੍ਹਾ, ਲੁਧਿਆਣਾ ਜਿਸਦੀ ਉਮਰ ਕ੍ਰੀਬ 19 ਸਾਲ ਹੈ, ਜੋ ਗਿਆਰਾਂ ਕਲਾਸਾਂ ਪਾਸ ਹੈ ਅਤੇ ਅਨ-ਮੈਰਿਡ ਹੈ। ਦੋਸ਼ੀ ਵਿਰੁੱਧ ਪਹਿਲਾਂ ਕੋਈ ਮੁਕੱਦਮਾ ਦਰਜ ਨਹੀਂ ਹੈ। ਦੋਸ਼ੀ ਨੂੰ ਮਿਤੀ 09-03-2026 ਨੂੰ ਪਿੰਡ ਜਰਗੜੀ ਤੋਂ ਗ੍ਰਿਫਤਾਰ ਕੀਤਾ ਗਿਆ। ਬ੍ਰਾਮਦਗੀ ਦਾ ਵੇਰਵਾ:- 1. ਵਾਰਦਾਤ ਵਿੱਚ ਵਰਤਿਆ ਗਿਆ ਸਪਲੈਂਡਰ ਮੋਟਰਸਾਈਕਲ ਨੰ: PB10-EY-7081 (ਜੋ ਥਾਣਾ ਸਾਹਨੇਵਾਲ, ਲੁਧਿਆਣਾ ਏਰੀਆ ਤੋਂ ਚੋਰੀ ਕੀਤਾ ਗਿਆ ਹੈ) 2. ਮੋਬਾਇਲ ਫੋਨ ਮਾਰਕਾ Iphone12 Mini (ਜਿਸ ਵਿੱਚ ਫਾਇਰਿੰਗ ਕਰਦੇ ਸਮੇਂ ਦੀ ਵੀਡੀਓ ਬਣਾਈ ਗਈ ਸੀ) ਦੋਸ਼ੀ ਪੁਲਿਸ ਰਿਮਾਂਡ ਅਧੀਨ ਹਨ। ਜਿਨਾਂ ਦੀ ਪੁੱਛਗਿੱਛ ਤੋਂ ਖੁਲਾਸਾ ਹੋਇਆ ਕਿ ਵਾਰਦਾਤ ਸਮੇਂ ਰਿਸ਼ਵ ਮੋਟਰਸਾਈਕਲ ਚਲਾ ਰਿਹਾ ਸੀ ਅਤੇ ਦੋਸ਼ੀ ਸੁਖਮਨਪ੍ਰੀਤ ਸਿੰਘ ਜੋ ਕਿ ਮੋਟਰਸਾਈਕਲ ਦੇ ਪਿੱਛੇ ਬੈਠਾ ਸੀ, ਵੱਲੋਂ ਫਾਇਰਿੰਗ ਕੀਤੀ ਗਈ ਸੀ, ਜਿਨਾਂ ਵੱਲੋਂ 11 ਫਾਇਰ ਕੀਤੇ ਗਏ ਸਨ। ਦੋਸ਼ੀ ਸੁਖਵਿੰਦਰ ਸਿੰਘ ਅਤੇ ਰਿਸ਼ਵ ਵੱਲੋਂ ਆਪਣੇ ਹੋਰ ਸਾਥੀਆਂ ਨਾਲ ਮਿਲ਼ਕੇ ਗੈਂਗਸਟਰ ਪ੍ਰਿੰਸ ਠੀਕਰੀਵਾਲ ਦੇ ਕਹਿਣ ਤੇ ਮੱਧ ਪ੍ਰਦੇਸ਼ ਤੋਂ ਅਸਲਾ/ਐਮੁਨੀਸ਼ਨ ਲਿਆਂਦਾ ਗਿਆ ਸੀ। ਦੋਸ਼ੀਆਂਨ ਪਾਸੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਨਾਂ ਦੇ ਬਾਕੀ ਸਾਥੀਆਂ ਨੂੰ ਵੀ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ ਅਤੇ ਵਾਰਦਾਤ ਵਿੱਚ ਵਰਤਿਆ ਗਿਆ ਅਸਲਾ ਬ੍ਰਾਮਦ ਕੀਤਾ ਜਾਵੇਗਾ।

Mohali Crime


Recommended Posts