ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ   
ਪੰਜਾਬ ਵਿੱਚ ਮਨੁੱਖੀ ਅਧਿਕਾਰਾਂ ਲਈ ਵਧੀ ਜਾਗਰੂਕਤਾ , ਰੋਜ਼ਾਨਾ 30 ਤੋਂ ਵੱਧ ਕੇ 400 ਸ਼ਿਕਾਇਤਾਂ!
April 20, 2026
Punjab-Crime-

ਨਸ਼ਿਆਂ ਵਿਰੁੱਧ ਵੱਡੀ ਮੁਹਿੰਮ ਦਾ ਐਲਾਨ , ਹਰ ਜ਼ਿਲ੍ਹੇ ‘ਚ ਕੋਰ ਗਰੁੱਪ ਬਣਾਉਣ ਵਾਲਾ ਪੰਜਾਬ ਬਣਿਆ ਦੇਸ਼ ਦਾ ਪਹਿਲਾ ਸੂਬਾ

ਨਰੂਲਾ / Patiala

ਪਟਿਆਲਾ, 19 ਅਪ੍ਰੈਲ: ਪੰਜਾਬ ਰਾਜ ਤੇ ਚੰਡੀਗੜ੍ਹ ਦੇ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਆਪਣੇ ਮਨੁੱਖੀ ਅਧਿਕਾਰਾਂ ਪ੍ਰਤੀ ਕਾਫ਼ੀ ਜਾਗਰੂਕ ਹੋ ਗਏ ਹਨ। ਇਸਦੀ ਸਭ ਤੋਂ ਵੱਡੀ ਮਿਸਾਲ ਇਹ ਹੈ ਕਿ ਪਹਿਲਾਂ ਜਿੱਥੇ ਰੋਜ਼ਾਨਾ 30-35 ਸ਼ਿਕਾਇਤਾਂ ਆਉਂਦੀਆਂ ਸਨ, ਹੁਣ ਇਹ ਗਿਣਤੀ ਵੱਧ ਕੇ 300-400 ਤੱਕ ਪਹੁੰਚ ਗਈ ਹੈ, ਖ਼ਾਸ ਕਰਕੇ ਵਟਸਐਪ ਨੰਬਰ ਜਾਰੀ ਕਰਨ ਤੋਂ ਬਾਅਦ। ਉਹ ਸਰਕਾਰੀ ਬਿਕਰਮ ਕਾਲਜ ਪਟਿਆਲਾ ਵਿੱਚ ਮਨੁੱਖੀ ਅਧਿਕਾਰ ਜਾਗਰੂਕਤਾ ਸੈਮੀਨਾਰ ਅਤੇ ਖੁੱਲ੍ਹੀ ਸੁਣਵਾਈ ਦੌਰਾਨ ਬੋਲ ਰਹੇ ਸਨ। ਉਨ੍ਹਾਂ ਦੱਸਿਆ ਕਿ ਪਿਛਲੇ 4 ਮਹੀਨਿਆਂ ਵਿੱਚ ਸਾਰੇ ਜ਼ਿਲ੍ਹਿਆਂ ਦਾ ਦੌਰਾ ਕਰਕੇ ਕੋਰ ਗਰੁੱਪ ਬਣਾਏ ਗਏ ਹਨ, ਜਿਸ ਨਾਲ ਪੰਜਾਬ ਦਾ ਕਮਿਸ਼ਨ ਦੇਸ਼ ਵਿੱਚ ਪਹਿਲਾ ਬਣ ਗਿਆ ਹੈ। ਨਸ਼ਿਆਂ ਵਿਰੁੱਧ ਵੱਡਾ ਕਦਮ ਸ਼ੰਟੀ ਨੇ ਐਲਾਨ ਕੀਤਾ ਕਿ ਕਮਿਸ਼ਨ ਜਲਦੀ ਹੀ ਨਸ਼ਿਆਂ ਦੇ ਖ਼ਿਲਾਫ਼ ਵੱਡੀ ਮੁਹਿੰਮ ਸ਼ੁਰੂ ਕਰੇਗਾ ਅਤੇ ਇੱਕ ਨਵਾਂ ਵਟਸਐਪ ਨੰਬਰ ਵੀ ਜਾਰੀ ਕੀਤਾ ਜਾਵੇਗਾ, ਜਿਸ ਰਾਹੀਂ ਲੋਕ ਨਸ਼ਾ ਤਸਕਰੀ ਬਾਰੇ ਜਾਣਕਾਰੀ ਦੇ ਸਕਣਗੇ। ਹਸਪਤਾਲਾਂ ਲਈ ਸਖ਼ਤ ਹਦਾਇਤਾਂ ਕਮਿਸ਼ਨ ਨੇ ਸਪਸ਼ਟ ਕੀਤਾ ਕਿ ਕੋਈ ਵੀ ਹਸਪਤਾਲ ਬਿੱਲ ਨਾ ਭਰਨ ‘ਤੇ ਮਰੀਜ਼ ਜਾਂ ਮ੍ਰਿਤਕ ਸਰੀਰ ਨੂੰ ਰੋਕ ਨਹੀਂ ਸਕਦਾ। ਹਰ ਹਸਪਤਾਲ ਵਿੱਚ ਮੁਰਦਾਘਰ ਅਤੇ ਐਂਬੂਲੈਂਸ ਸਹੂਲਤ ਲਾਜ਼ਮੀ ਹੋਵੇਗੀ। ਗਰੀਬਾਂ ਲਈ ਸਹਾਇਤਾ ਅਤੇ ਸੁਰੱਖਿਆ ਲਾਵਾਰਿਸ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਲੋਕਾਂ ਦੇ ਅੰਤਿਮ ਸੰਸਕਾਰ ਲਈ ਸਹਾਇਤਾ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਸਫਾਈ ਕਰਮਚਾਰੀਆਂ ਲਈ ਸੁਰੱਖਿਆ ਸਾਮਾਨ ਅਤੇ ਬੀਮਾ ਸਹੂਲਤਾਂ ਦੇਣ ਦੀਆਂ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਐਮਰਜੈਂਸੀ ਸੇਵਾਵਾਂ ਵਿੱਚ ਸੁਧਾਰ 112 ‘ਤੇ ਕਾਲ ਕਰਨ ਵਾਲੇ ਗੰਭੀਰ ਮਰੀਜ਼ਾਂ ਲਈ ਪੁਲਿਸ ਪਾਇਲਟ ਸਹੂਲਤ ਦੇਣ ਲਈ ਵੀ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਐਨਜੀਓ ਮੈਂਬਰ ਅਤੇ ਸਮਾਜ ਸੇਵੀ ਸੰਸਥਾਵਾਂ ਵੀ ਵੱਡੀ ਗਿਣਤੀ ਵਿੱਚ ਮੌਜੂਦ ਰਹੀਆਂ। #Punjab #HumanRights #PSHRC #JitenderSinghShunty #Patiala #HumanRightsAwareness #DrugFreePunjab #SayNoToDrugs #PunjabNews #BreakingNews #SocialJustice #RightToLife #HealthcareRights #AmbulanceService #CleanPunjab #NGO #PublicHearing #AwarenessCampaign #IndiaNews #Trending #LatestNews #JusticeForAll #HumanRightsCommission

Punjab Crime


Recommended Posts