ਇੰਦੌਰ 'ਚ ਦਿਲਜੀਤ ਦੋਸਾਂਝ ਦੇ ਕੰਸਰਟ ਨੂੰ ਲੈ ਕੇ ਵਿਵਾਦ, 4 ਗੀਤ ਗਾਉਣ 'ਤੇ ਲੱਗੀ ਪਾਬੰਦੀ; ਪ੍ਰਸ਼ਾਸਨ ਨੇ ਜਾਰੀ ਕੀਤੇ ਹੁਕਮ    ਕਤਲ ਤੋਂ 26 ਦਿਨਾਂ ਬਾਅਦ ਅੱਜ ਹੋਵੇਗਾ ਪਰਵਿੰਦਰ ਸਿੰਘ ਝੋਟੇ ਦਾ ਅੰਤਿਮ ਸਸਕਾਰ, ਖੇਤਾਂ ਵਿੱਚ ਤਿਆਰੀਆਂ ਮੁਕੰਮਲ    ਪ੍ਰੇਮ ਸਿੰਘ ਚੰਦੂਮਾਜਰਾ ਅੱਜ ਅਕਾਲੀ ਦਲ 'ਚ ਹੋਣਗੇ ਸ਼ਾਮਲ, ਸੁਖਬੀਰ ਬਾਦਲ ਪਟਿਆਲਾ ਸਥਿਤ ਘਰ ਪਹੁੰਚ ਕੇ ਕਰਨਗੇ ਸਵਾਗਤ    ਮਨਪ੍ਰੀਤ ਬਾਦਲ ਦੀ ਧੀ ਰਿਆ ਦੇ ਵਿਆਹ ਦੀ ਰਿਸੈਪਸ਼ਨ ’ਚ ਜੁੜਨਗੇ ਭਾਜਪਾ ਤੇ ਅਕਾਲੀ ਦਲ ਦੇ ਦਿੱਗਜ ਆਗੂ, Pm ਮੋਦੀ ਤੇ ਅਮਿਤ ਸ਼ਾਹ ਦੇ ਪਹੁੰਚਣ ਦੀ ਵੀ ਸੰਭਾਵਨਾ    ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ   
ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿੱਚ ਬੇਅਦਬੀ ਦੀ ਨਾਕਾਮ ਕੋਸ਼ਿਸ਼, ਮੁਲਜ਼ਮ ਕਾਬੂ
June 13, 2026
Darbar-sahib-news

Guru Granth Sahib Ji

Guru Granth Sahib Ji

Dharaledar Bureau / Amritsar

ਅੰਮ੍ਰਿਤਸਰ, 13 ਜੂਨ: ਸੱਚਖੰਡ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਇੱਕ ਵਿਅਕਤੀ ਵੱਲੋਂ ਕਥਿਤ ਤੌਰ \'ਤੇ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮੌਕੇ \'ਤੇ ਮੌਜੂਦ ਸੰਗਤ ਅਤੇ ਸੇਵਾਦਾਰਾਂ ਨੇ ਤੁਰੰਤ ਕਾਰਵਾਈ ਕਰਦਿਆਂ ਦੋਸ਼ੀ ਨੂੰ ਕਾਬੂ ਕਰ ਲਿਆ ਅਤੇ ਬਾਅਦ ਵਿੱਚ ਪੁਲਿਸ ਹਵਾਲੇ ਕਰ ਦਿੱਤਾ। ਮਿਲੀ ਜਾਣਕਾਰੀ ਅਨੁਸਾਰ ਮੁਲਜ਼ਮ ਨੇ ਗੁਰਦੁਆਰਾ ਸਾਹਿਬ ਅੰਦਰ ਮਰਿਆਦਾ ਦੀ ਉਲੰਘਣਾ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਉਥੇ ਕੁਝ ਸਮੇਂ ਲਈ ਹੜਕੰਪ ਮਚ ਗਿਆ। ਹਾਲਾਂਕਿ ਸੇਵਾਦਾਰਾਂ ਦੀ ਚੌਕਸੀ ਕਾਰਨ ਘਟਨਾ ਨੂੰ ਤੁਰੰਤ ਕਾਬੂ ਵਿੱਚ ਕਰ ਲਿਆ ਗਿਆ ਅਤੇ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਹੀਂ ਹੋਣ ਦਿੱਤਾ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਇਸ ਘਟਨਾ ਦਾ ਗੰਭੀਰ ਨੋਟਿਸ ਲੈਂਦਿਆਂ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਇਸ ਦੇ ਨਾਲ ਹੀ ਘਟਨਾ ਸਬੰਧੀ ਅੰਦਰੂਨੀ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ। ਮੁੱਢਲੀ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਘਟਨਾ ਵੇਲੇ ਡਿਊਟੀ \'ਤੇ ਤਾਇਨਾਤ ਸੁਰੱਖਿਆ ਕਰਮਚਾਰੀ ਆਪਣੀ ਜਗ੍ਹਾ \'ਤੇ ਮੌਜੂਦ ਨਹੀਂ ਸੀ, ਜਿਸ ਕਾਰਨ ਸੁਰੱਖਿਆ ਪ੍ਰਬੰਧਾਂ \'ਤੇ ਵੀ ਸਵਾਲ ਉੱਠੇ ਹਨ। ਪੁਲਿਸ ਵੱਲੋਂ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਉਸ ਦੀ ਪਹਿਚਾਣ ਤੇ ਮਕਸਦ ਬਾਰੇ ਜਾਂਚ ਜਾਰੀ ਹੈ। ਐਸਜੀਪੀਸੀ ਅਧਿਕਾਰੀਆਂ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਦੀ ਮਰਿਆਦਾ ਅਤੇ ਸੁਰੱਖਿਆ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕੀਤੇ ਜਾਣਗੇ।

Darbar sahib news


Recommended Posts