ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ   
ਪਟਿਆਲਾ ਪੁਲਿਸ ਦਾ ਗੋਲਡੀ ਢਿੱਲੋ ਗੈਂਗ ਦੇ ਦੋ ਕਥਿਤ ਸ਼ੂਟਰਾਂ ਨਾਲ ਪੁਲਿਸ ਮੁਕਾਬਲਾ, ਦੋਵੇਂ ਕਾਬੂ
July 2, 2026
Patiala-Fight-With-Gang-Goldy-Dh

Dharaledar Bureau / Punjab

ਪਟਿਆਲਾ ਪੁਲਿਸ ਨੇ ਰਾਜਪੁਰਾ ਰੋਡ-ਸੰਗਰੂਰ ਬਾਈਪਾਸ ਨੇੜੇ ਕਾਰਵਾਈ ਕਰਦਿਆਂ ਗੋਲਡੀ ਢਿੱਲੋ ਗੈਂਗ ਨਾਲ ਜੁੜੇ ਦੋ ਕਥਿਤ ਸ਼ੂਟਰਾਂ ਨੂੰ ਪੁਲਿਸ ਮੁਕਾਬਲੇ ਤੋਂ ਬਾਅਦ ਕਾਬੂ ਕਰ ਲਿਆ। ਮੁੱਢਲੀ ਜਾਣਕਾਰੀ ਅਨੁਸਾਰ, ਇਹ ਦੋਵੇਂ ਬੀਤੇ ਦਿਨੀਂ ਰਾਜਪੁਰਾ ਹਲਕੇ ਵਿੱਚ ਸਥਿਤ ਲਕਸ਼ਮੀ ਪ੍ਰਾਪਰਟੀ ਡੀਲਰ ਦੇ ਦਫ਼ਤਰ 'ਤੇ ਹੋਈ ਫਾਇਰਿੰਗ ਦੇ ਮਾਮਲੇ ਵਿੱਚ ਲੋੜੀਂਦੇ ਸਨ। ਜਾਣਕਾਰੀ ਮੁਤਾਬਕ, ਸੀਆਈਏ ਸਟਾਫ ਪਟਿਆਲਾ ਅਤੇ ਸਪੈਸ਼ਲ ਸੈੱਲ ਪਟਿਆਲਾ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਦੋਵੇਂ ਮੁਲਜ਼ਮ ਸਪਲੈਂਡਰ ਮੋਟਰਸਾਈਕਲ 'ਤੇ ਰਾਜਪੁਰਾ ਰੋਡ ਵੱਲ ਆ ਰਹੇ ਹਨ। ਇਸ ਦੇ ਆਧਾਰ 'ਤੇ ਪੁਲਿਸ ਨੇ ਨਾਕਾਬੰਦੀ ਕੀਤੀ। ਪੁਲਿਸ ਦੇ ਅਨੁਸਾਰ, ਰੋਕਣ ਦਾ ਇਸ਼ਾਰਾ ਕਰਨ 'ਤੇ ਦੋਵੇਂ ਕਥਿਤ ਸ਼ੂਟਰਾਂ—ਪਰਮਜੀਤ ਸਿੰਘ ਉਰਫ਼ ਪੰਮਾ ਅਤੇ ਜਸਕਰਨ ਸਿੰਘ—ਨੇ 30 ਬੋਰ ਪਿਸਤੌਲ ਨਾਲ ਪੁਲਿਸ ਪਾਰਟੀ 'ਤੇ 4 ਤੋਂ 5 ਫਾਇਰ ਕੀਤੇ। ਜਵਾਬੀ ਕਾਰਵਾਈ ਦੌਰਾਨ ਪੁਲਿਸ ਦੀ ਗੋਲੀ ਇੱਕ ਮੁਲਜ਼ਮ ਦੀ ਲੱਤ ਵਿੱਚ ਲੱਗੀ, ਜਿਸ ਤੋਂ ਬਾਅਦ ਦੋਵਾਂ ਨੂੰ ਕਾਬੂ ਕਰ ਲਿਆ ਗਿਆ। ਪੁਲਿਸ ਦਾ ਦਾਅਵਾ ਹੈ ਕਿ ਇਹ ਦੋਵੇਂ ਬੀਤੇ ਦਿਨੀਂ ਰਾਜਪੁਰਾ ਵਿੱਚ ਲਕਸ਼ਮੀ ਪ੍ਰਾਪਰਟੀ ਡੀਲਰ ਦੇ ਦਫ਼ਤਰ 'ਤੇ ਹੋਈ ਫਾਇਰਿੰਗ ਅਤੇ ਉਸ ਤੋਂ ਬਾਅਦ ਸੋਸ਼ਲ ਮੀਡੀਆ ਰਾਹੀਂ ਦਿੱਤੀਆਂ ਗਈਆਂ ਧਮਕੀਆਂ ਦੇ ਮਾਮਲੇ ਵਿੱਚ ਸ਼ਾਮਲ ਸਨ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ।

Patiala Fight With Gang Goldy Dhillon Gang


Recommended Posts