ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ   
ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਬ ਡਵੀਜ਼ਨ ਮੂਨਕ ਵਿਖੇ 03 ਮੁਕੱਦਮੇ ਦਰਜ; 05 ਮੁਲਜ਼ਮ ਗ੍ਰਿਫਤਾਰ
July 6, 2026
Nasheya-Virudh-3-Case-Filed-5-Cr

Dharaledar Bureau / Punjab

ਮੂਨਕ, 05 ਜਲਾਈ ਡਾ ਰਵਜੌਤ ਗਰੇਵਾਲ, ਐਸ.ਐਸ.ਪੀ., ਸੰਗਰੂਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਬ ਡਵੀਜਨ ਮੂਨਕ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਅਤੇ “ਪਿੰਡਾਂ ਦੇ ਪਹਿਰੇਦਾਰ” ਚਲਾਈ ਗਈ ਮੁਹਿੰੰਮ ਦੌਰਾਨ ਕਾਰਵਾਈ ਕਰਦੇ ਹੋਏ ਮਿਤੀ 28.06.2026 ਤੋਂ 05.07.2026 ਤਕ ਡਰੱਗ ਦਾ 03 ਮੁਕੱਦਮੇ ਦਰਜ ਕਰਕੇ 05 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਮੁਲਜ਼ਮਾਂ ਪਾਸੋਂ 9 ਕਿਲੋ ਗ੍ਰਾਮ ਭੁੱਕੀ ਚੂਰਾ ਪੋਸਤ ਅਤੇ 20 ਨਸ਼ੀਲੀਆਂ ਗੋਲੀਆਂ ਬ੍ਰਾਮਦ ਕਾਰਵਾਈਆਂ ਗਈਆਂ। 27 ਐਨ.ਡੀ.ਪੀ.ਐਸ ਤਹਿਤ 04 ਮੁਕੱਦਮੇ ਦਰਜ ਕਰਕੇ 04 ਕਥਿਤ ਦੋਸ਼ੀਆਨ ਨੂੰ ਨਸ਼ਾ ਛੁਡਾਊ ਕੇਂਦਰ ਵਿੱਚ ਦਾਖਲ ਕਰਵਾਇਆ ਗਿਆ ਤੇ ਨਸ਼ੇ ਦੀ ਦਲਦਲ ਵਿੱਚ ਫਸੇ 02 ਵਿਅਕਤੀਆਂ ਨੂੰ ਦਵਾਈ ਦਿਵਾਈ ਗਈ । ਵੱਖ ਵੱਖ ਧਾਰਾਵਾਂ ਤਹਿਤ ਦਰਜ ਹੋਏ ਕੇਸਾਂ ਵਿੱਚ 11 ਕਥਿਤ ਦੋਸ਼ੀਆਨ ਨੂੰ ਗ੍ਰਿਫਤਾਰ ਕੀਤਾ ਗਿਆ। ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਹੀਕਲਾਂ ਦੇ ਵੱਖ-ਵੱਖ ਜੁਰਮਾਂ ਤਹਿਤ 87 ਟਰੈਫਿਕ ਚਲਾਣ ਕੀਤੇ ਗਏ ਹਨ। ਸ਼ੱਕੀ ਵਿਅਕਤੀਆ ਦੀ ਚੈਕਿੰਗ ਕਰਕੇ 54 ਵਿਅਕਤੀਆਂ ਵਿਰੁੱਧ 172 BNSS ਤਹਿਤ ਕਾਰਵਾਈ ਕੀਤੀ ਗਈ ਅਤੇ 03 ਵਿਅਕਤੀਆਂ ਵਿਰੁੱਧ ਰੋਕੂ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਪਬਲਿਕ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ। ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ/ਸਪੋਰਟਸ ਕਲੱਬਾਂ/ਮੋਹਤਵਰਾਂ ਨਾਲ ਮੀਟਿੰਗਾਂ ਕਰਕੇ ਆਮ ਪਬਲਿਕ ਅਤੇ ਨੌਜਵਾਨਾ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ। ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਨਸ਼ਿਆਂ ਖਿਲਾਫ ਜੰਗ ਜਾਰੀ ਹੈ।

Nasheya Virudh 3 Case Filed 5 Criminals Arrested


Recommended Posts