*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਸੰਗਰੂਰ ਪੁਲਿਸ ਨੇ 103 ਗੁੰਮ ਹੋਏ ਮੋਬਾਈਲ ਫੋਨ ਅਸਲੀ ਮਾਲਕਾਂ ਨੂੰ ਕੀਤੇ ਵਾਪਸ
July 10, 2026
Phone-Robbery-Sangrur-News-Break

Dharaledar Bureau / Punjab

ਸੰਗਰੂਰ, 10 ਜੁਲਾਈ: ਸੀਨੀਅਰ ਪੁਲਿਸ ਕਪਤਾਨ ਸੰਗਰੂਰ ਡਾ. ਰਵਜੋਤ ਕੌਰ ਗਰੇਵਾਲ (ਆਈ.ਪੀ.ਐੱਸ.) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਕਮਿਊਨਿਟੀ ਪੁਲਿਸਿੰਗ ਨੂੰ ਉਤਸ਼ਾਹਿਤ ਕਰਦਿਆਂ ਲੋਕਾਂ ਦੇ ਗੁੰਮ ਹੋਏ ਮੋਬਾਈਲ ਫੋਨਾਂ ਨੂੰ ਸੀ.ਈ.ਆਈ.ਆਰ. (CEIR) ਪੋਰਟਲ ਦੀ ਮਦਦ ਨਾਲ ਟਰੇਸ ਕਰਕੇ ਅਸਲੀ ਮਾਲਕਾਂ ਦੇ ਹਵਾਲੇ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਨਾਲ ਨਾ ਸਿਰਫ਼ ਲੋਕਾਂ ਦਾ ਕੀਮਤੀ ਸਮਾਨ ਵਾਪਸ ਮਿਲ ਰਿਹਾ ਹੈ, ਸਗੋਂ ਉਨ੍ਹਾਂ ਦੇ ਵਿੱਤੀ ਨੁਕਸਾਨ ਦੀ ਭਰਪਾਈ ਵਿੱਚ ਵੀ ਸੰਗਰੂਰ ਪੁਲਿਸ ਅਹਿਮ ਭੂਮਿਕਾ ਨਿਭਾ ਰਹੀ ਹੈ। ਐਸ.ਐਸ.ਪੀ. ਨੇ ਦੱਸਿਆ ਕਿ ਸ੍ਰੀ ਦਵਿੰਦਰ ਅੱਤਰੀ, ਪੀ.ਪੀ.ਐੱਸ., ਕਪਤਾਨ ਪੁਲਿਸ (ਇਨਵੈਸਟੀਗੇਸ਼ਨ), ਸੰਗਰੂਰ ਦੀ ਸੁਪਰਵੀਜ਼ਨ ਅਤੇ ਸ੍ਰੀ ਸੁਖਦੇਵ ਸਿੰਘ ਬਰਾੜ, ਪੀ.ਪੀ.ਐੱਸ., ਉਪ ਕਪਤਾਨ ਪੁਲਿਸ (ਇਨਵੈਸਟੀਗੇਸ਼ਨ), ਸੰਗਰੂਰ ਦੀ ਨਿਗਰਾਨੀ ਹੇਠ ਥਾਣਾ ਸਾਈਬਰ ਕਰਾਈਮ ਸੰਗਰੂਰ ਦੀ ਟੀਮ ਨੇ ਇਸ ਮੁਹਿੰਮ ਤਹਿਤ ਅੱਜ 103 ਗੁੰਮ ਹੋਏ ਮੋਬਾਈਲ ਫੋਨ, ਜਿਨ੍ਹਾਂ ਦੀ ਅੰਦਾਜ਼ਨ ਕੀਮਤ ਕਰੀਬ 15 ਲੱਖ ਰੁਪਏ ਹੈ, ਬਰਾਮਦ ਕਰਕੇ ਉਨ੍ਹਾਂ ਦੇ ਅਸਲੀ ਮਾਲਕਾਂ ਦੇ ਹਵਾਲੇ ਕੀਤੇ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਸੀ.ਈ.ਆਈ.ਆਰ ਪੋਰਟਲ ਦੀ ਮਦਦ ਨਾਲ 1,839 ਗੁੰਮ ਹੋਏ ਮੋਬਾਈਲ ਫੋਨ ਉਨ੍ਹਾਂ ਦੇ ਮਾਲਕਾਂ ਨੂੰ ਵਾਪਸ ਸੌਂਪੇ ਜਾ ਚੁੱਕੇ ਹਨ। ਇਸ ਤਰ੍ਹਾਂ ਸੰਗਰੂਰ ਪੁਲਿਸ ਹੁਣ ਤੱਕ ਕੁੱਲ 1,942 ਮੋਬਾਈਲ ਫੋਨ ਟਰੇਸ ਕਰਕੇ ਉਨ੍ਹਾਂ ਦੇ ਅਸਲੀ ਮਾਲਕਾਂ ਨੂੰ ਸਪੁਰਦ ਕਰ ਚੁੱਕੀ ਹੈ। ਡਾ. ਰਵਜੋਤ ਕੌਰ ਗਰੇਵਾਲ ਨੇ ਕਿਹਾ ਕਿ ਸੰਗਰੂਰ ਪੁਲਿਸ ਲੋਕਾਂ ਦੀ ਸੇਵਾ ਅਤੇ ਸੁਰੱਖਿਆ ਲਈ 24 ਘੰਟੇ ਪੂਰੀ ਮੁਸਤੈਦੀ ਨਾਲ ਡਿਊਟੀ ਨਿਭਾ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਗੁੰਮਸ਼ੁਦਾ ਮੋਬਾਈਲ ਫੋਨਾਂ ਦੀ ਬਰਾਮਦਗੀ ਲਈ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵਿਅਕਤੀ ਦਾ ਮੋਬਾਈਲ ਫੋਨ ਗੁੰਮ ਹੋ ਜਾਂਦਾ ਹੈ ਤਾਂ ਉਹ ਤੁਰੰਤ ਸੀ.ਈ.ਆਈ.ਆਰ ਪੋਰਟਲ 'ਤੇ ਆਨਲਾਈਨ ਸ਼ਿਕਾਇਤ ਦਰਜ ਕਰਵਾਉਣ ਜਾਂ ਆਪਣੇ ਨੇੜਲੇ ਪੁਲਿਸ ਸਾਂਝ ਕੇਂਦਰ ਨਾਲ ਸੰਪਰਕ ਕਰਨ, ਤਾਂ ਜੋ ਗੁੰਮਸ਼ੁਦਾ ਮੋਬਾਈਲ ਫੋਨ ਨੂੰ ਜਲਦ ਤੋਂ ਜਲਦ ਟਰੇਸ ਕਰਕੇ ਵਾਪਸ ਦਿਵਾਇਆ ਜਾ ਸਕੇ

Phone Robbery Sangrur News Breaking News


Recommended Posts