ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ    ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ    ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ    ਪੰਜਾਬ ਭਰ ਵਿੱਚ 30 ਜੁਲਾਈ ਨੂੰ ਸਫ਼ਾਈ ਸੇਵਾਵਾਂ ਪ੍ਰਭਾਵਿਤ ਹੋਣ ਦੀ ਸੰਭਾਵਨਾ, ਯੂਨੀਅਨ ਨੇ ਸੂਬਾ ਪੱਧਰੀ ਬੰਦ ਦਾ ਕੀਤਾ ਐਲਾਨ    ਅਸਾਮ 'ਚ ਹੜ੍ਹਾਂ ਦਾ ਕਹਿਰ ਜਾਰੀ, ਮੌਤਾਂ ਦੀ ਗਿਣਤੀ 75 ਤੱਕ ਪਹੁੰਚੀ, ਲੱਖਾਂ ਲੋਕ ਪ੍ਰਭਾਵਿਤ    ਚੰਡੀਗੜ੍ਹ ਵਿੱਚ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ, ਕਈ ਇਲਾਕਿਆਂ ਵਿੱਚ ਸੁਰੱਖਿਆ ਵਧਾਈ ਗਈ    ਸੰਸਦ ਵਿੱਚ ਪ੍ਰੀਖਿਆ ਸੁਧਾਰ ਬਿੱਲ 'ਤੇ ਚਰਚਾ, ਵਿਦਿਆਰਥੀ ਪ੍ਰਦਰਸ਼ਨਾਂ ਨੂੰ ਲੈ ਕੇ ਸਰਕਾਰ ਤੇ ਵਿਰੋਧੀ ਧਿਰ ਆਹਮੋ-ਸਾਹਮਣੇ    ਓ.ਐਸ.ਡੀ. ਸੁਖਵੀਰ ਸਿੰਘ ਅਤੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਪਿੰਡ ਕਲੇਰਾਂ ਅਤੇ ਕਹੇਰੂ ਵਿਖੇ 'ਲੋਕ ਮਿਲਣੀ' ਦੌਰਾਨ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ*    ਵਿਧਾਇਕ ਨਰਿੰਦਰ ਕੌਰ ਭਰਾਜ ਦੀ ਹਾਜ਼ਰੀ ਵਿੱਚ ਅਵਤਾਰ ਸਿੰਘ ਤਾਰੀ ਨੇ ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਵਜੋਂ ਸੰਭਾਲਿਆ ਚਾਰਜ    ਮਹਾਨ ਧਾਰਮਿਕ ਸਮਾਗਮ, ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਆਤਮਾ ਰਾਮ ਕੁਮਾਰ ਸਭਾ ਗਰਾਊਂਡ ਵਿਖੇ ਅੱਜ (28 ਨੂੰ) - ਦੀਪਕ ਬਾਲੀ,   
ਸੜਕ ਹਾਦਸਿਆਂ ਵਿੱਚ ਕਮੀ ਲਈ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਦੇ ਨਿਰਦੇਸ਼ - ਨਵਰੀਤ ਕੌਰ ਸੇਖੋਂ
July 15, 2026
Road-Accident-

Dharaledar Bureau / Punjab

ਪਟਿਆਲਾ 15 ਜੁਲਾਈ: ਪਟਿਆਲਾ ਜ਼ਿਲ੍ਹੇ ਵਿੱਚ ਸੜਕ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਨ ਦਾ ਜਾਇਜ਼ਾ ਲੈਂਦਿਆਂ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਨੇ ਅੱਜ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ (ਡੀ.ਆਰ.ਐੱਸ.ਸੀ.) ਦੀ ਮੀਟਿੰਗ ਦੌਰਾਨ ਸੜਕ ਹਾਦਸਿਆਂ ਵਿੱਚ ਕਮੀ ਲਈ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ। ਏ ਡੀ ਸੀ ਨੇ ਖੰਡਾ ਚੌਂਕ, ਪੁਰਾਣਾ ਬੱਸ ਸਟੈਂਡ–ਨਵਾਂ ਬੱਸ ਸਟੈਂਡ ਸੜਕ, ਗਗਨ ਚੌਂਕ, ਰਾਜਪੁਰਾ ਅਤੇ ਹੋਰ ਹਾਦਸਾ-ਪ੍ਰਭਾਵਿਤ ਸਥਾਨਾਂ ਨਾਲ ਸਬੰਧਤ ਮਹੱਤਵਪੂਰਨ ਸੜਕ ਇੰਜੀਨੀਅਰਿੰਗ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ । ਓਹਨਾ ਸਬੰਧਤ ਵਿਭਾਗਾਂ ਨੂੰ ਲੰਬਿਤ ਕੰਮਾਂ ਵਿੱਚ ਤੇਜ਼ੀ ਲਿਆਉਣ ਅਤੇ ਪਿਛਲੀਆਂ ਮੀਟਿੰਗਾਂ ਵਿੱਚ ਲਏ ਗਏ ਫ਼ੈਸਲਿਆਂ ਨੂੰ ਸਮੇਂ ਸਿਰ ਲਾਗੂ ਕਰਨ ਦੇ ਨਿਰਦੇਸ਼ ਦਿੱਤੇ। ਮੀਟਿੰਗ ਵਿੱਚ ਬਿਹਤਰ ਪਾਰਕਿੰਗ ਪ੍ਰਬੰਧ, ਈ-ਰਿਕਸ਼ਿਆਂ ਦੇ ਸੰਚਾਲਨ ਨੂੰ ਨਿਯਮਤ ਕਰਨ, ਭਾਰੀ ਵਾਹਨਾਂ ਲਈ ਨੋ-ਐਂਟਰੀ ਸੂਚਨਾ ਬੋਰਡ ਲਗਾਉਣ, ਨਾਜਾਇਜ਼ ਕਬਜ਼ੇ ਹਟਾਉਣ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ 'ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਇਸ ਤੋਂ ਇਲਾਵਾ ਮਿਸ਼ਨ ਕਲੀਨ ਪਟਿਆਲਾ ਸਿਟੀ ਤਹਿਤ ਪੇਸ਼ ਕੀਤੀਆਂ ਗਈਆਂ ਤਜਵੀਜ਼ਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਦੌਰਾਨ ਸੇਫ਼ ਸਕੂਲ ਵਾਹਨ ਸਕੀਮ, ਸੜਕ ਸੁਰੱਖਿਆ ਮਿੱਤਰ ਸਕੀਮ, ਜ਼ੀਰੋ ਫੈਟੈਲਿਟੀ ਡਿਸਟ੍ਰਿਕਟ ਪ੍ਰੋਗਰਾਮ ਅਤੇ ਈ-ਡੀਏਆਰ ਹਾਦਸਾ ਰਿਪੋਰਟਿੰਗ ਪ੍ਰਣਾਲੀ ਦੇ ਲਾਗੂ ਹੋਣ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ ਗਿਆ। ਵਧੀਕ ਡਿਪਟੀ ਕਮਿਸ਼ਨਰ ਨੇ ਸਾਰੇ ਵਿਭਾਗਾਂ ਨੂੰ ਸੜਕ ਸੁਰੱਖਿਆ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ, ਹਾਦਸਿਆਂ ਨਾਲ ਸਬੰਧਤ ਡਾਟਾ ਸਮੇਂ ਸਿਰ ਅੱਪਡੇਟ ਕਰਨ ਅਤੇ ਸੜਕ ਹਾਦਸਿਆਂ ਵਿੱਚ ਕਮੀ ਲਿਆਉਣ ਲਈ ਆਪਸੀ ਤਾਲਮੇਲ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ। ਨਵਰੀਤ ਕੌਰ ਸੇਖੋਂ ਨੇ ਕਿਹਾ ਕਿ ਸੁਰੱਖਿਅਤ ਸੜਕਾਂ ਦੇ ਨਿਰਮਾਣ ਲਈ ਨਗਰ ਨਿਗਮ ਅਤੇ ਟ੍ਰੈਫਿਕ ਪੁਲਿਸ ਦਾ ਆਪਸੀ ਤਾਲਮੇਲ ਬਹੁਤ ਜ਼ਰੂਰੀ ਹੈ, ਤਾਂ ਜੋ ਪਟਿਆਲਾ ਦੀਆਂ ਸੜਕਾਂ ਹਰ ਨਾਗਰਿਕ ਲਈ ਹੋਰ ਵੱਧ ਸੁਰੱਖਿਅਤ ਬਣ ਸਕਣ। ਇਸ ਮੌਕੇ ਜੁਆਇੰਟ ਕਮਿਸ਼ਨਰ ਨਗਰ ਨਿਗਮ ਮਨਰੀਤ ਰਾਣਾ, ਆਰ ਟੀ ਓ ਡਾ ਪੂਨਮਪ੍ਰੀਤ ਕੌਰ , ਏ ਟੀ ਓ ਮਨਜੋਤ ਸਿੰਘ, ਐਸ ਪੀ ਟ੍ਰੈਫਿਕ ਐੱਚ ਐਸ ਮਾਨ ਤੋਂ ਇਲਾਵਾ ਵੱਖ ਵੱਖ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਮੌਜੂਦ ਸਨ।

Road Accident


Recommended Posts