ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ   
ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ 04 ਕੇਸ ਦਰਜ; 05 ਮੁਲਜ਼ਮ ਗ੍ਰਿਫਤਾਰ
July 15, 2026
Punjab-Police-Anti-Drug-Campaign

Dharaledar Bureau / Punjab

ਸੰਗਰੂਰ, 14 ਜੁਲਾਈ ਡਾ. ਰਵਜੋਤ ਗਰੇਵਾਲ, ਐਸ.ਐਸ.ਪੀ., ਸੰਗਰੂਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਅਤੇ “ਪਿੰਡਾਂ ਦੇ ਪਹਿਰੇਦਾਰ” ਤਹਿਤ ਅਤੇ ਮਾੜੇ ਅਨਸਰਾਂ ਵਿਰੁੱਧ ਚਲਾਈ ਗਈ ਮੁਹਿੰੰਮ ਤਹਿਤ ਸਬ ਡਵੀਜ਼ਨ ਸੰਗਰੂਰ ਦੀ ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ ਲੰਘੇ ਹਫਤੇ ਮਿਤੀ 07.07.2026 ਤੋਂ 13.07.2026 ਦੌਰਾਨ ਨਸ਼ਿਆਂ ਸਬੰਧੀ 04 ਮੁਕੱਦਮੇਂ ਦਰਜ ਕਰਕੇ 05 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਕੇ ਉਹਨਾਂ ਪਾਸੋਂ 30 ਗ੍ਰਾਮ ਹੈਰੋਇਨ/ਚਿੱਟਾ ਬ੍ਰਾਮਦ ਕੀਤਾ ਗਿਆ ਅਤੇ ਨਸ਼ੇ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਨੂੰ ਨਸ਼ੇ ਤੋਂ ਨਿਜਾਤ ਦਿਵਾਉਣ ਲਈ 01 ਵਿਅਕਤੀ ਨੂੰ ਦਾਖਲ ਕਰਾਉਣ ਦੇ ਨਾਲ-ਨਾਲ 02 ਵਿਅਕਤੀਆਂ ਨੂੰ ਦਵਾਈ ਦਿਵਾਈ ਗਈ ਹੈ। ਹੀਨੀਅਸ ਕਰਾਇਮ ਵਾ ਹੋਰ ਜੁਰਮਾਂ ਤਹਿਤ 12 ਮੁਲਜ਼ਮਾਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਥਾਣਾ ਸਿਟੀ ਸੰਗਰੂਰ ਵਿਖੇ ਮੋਟਰਸਾਈਕਲ ਚੋਰੀ ਤਹਿਤ ਦਰਜ 01 ਮੁਕੱਦਮੇਂ ਨੂੰ ਟਰੇਸ ਕਰਦੇ ਹੋਏੇ 02 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਪਾਸੋਂ ਚੋਰੀ ਕੀਤਾ 01 ਮੋਟਰਸਾਈਕਲ ਬ੍ਰਾਮਦ ਕਰਵਾਇਆ ਗਿਆ ਹੈ। ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਵੱਖ-ਵੱਖ ਜੁਰਮਾਂ ਤਹਿਤ 130 ਟਰੈਫਿਕ ਚਲਾਣ ਕੀਤੇ ਗਏ ਹਨ। ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਕੇ 157 ਵਿਅਕਤੀਆਂ ਵਿਰੁੱਧ ਕਾਰਵਾਈ ਕੀਤੀ ਗਈ ਅਤੇ 02 ਵਿਅਕਤੀਆਂ ਵਿਰੱਧ ਰੋਕੂ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਆਮ ਪਬਲਿਕ ਨੂੰ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕਰਨ ਦੇ ਨਾਲ ਨਾਲ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ/ਸਪੋਰਟਸ ਕਲੱਬਾਂ/ਮੋਹਤਵਰਾਂ ਨਾਲ ਮੀਟਿੰਗਾਂ ਕਰਕੇ ਆਮ ਪਬਲਿਕ ਅਤੇ ਨੌਜਵਾਨਾਂ ਨੂੰ ਨਸ਼ਿਆਂ ਸਬੰਧੀ ਪੁਲਿਸ ਨੂੰ ਸਮੇਂ ਸਿਰ ਸੂਚਨਾ ਦੇਣ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ। ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਇਤਲਾਹ ਮਿਲਣ 'ਤੇ ਫੌਰੀ ਕਾਨੂੰਨੀ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਨਸ਼ਿਆਂ ਖਿਲਾਫ ਜੰਗ ਜਾਰੀ ਹੈ।

Punjab Police Anti Drug Campaign War Against Drugs Drug Crackdown Punjab Drug Smuggling Narcotics Case Drug Traffickers Arrested 5 Accused Arrested 4 Fir Registered Punjab Crime News


Recommended Posts