ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ    ਡਾਲਰ ਦੇ ਮੁਕਾਬਲੇ ਰੁਪਏ ’ਤੇ ਦਬਾਅ, ₹94.69 ਦੇ ਨੇੜੇ ਪਹੁੰਚਿਆ   
ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ
July 17, 2026
Punjab-Vigilance-Bureau-Vigilanc

Dharaledar Bureau / Punjab

ਪਟਿਆਲਾ, 16 ਜੁਲਾਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸਹਿਕਾਰੀ ਸਭਾ ਤਪਾ, ਜ਼ਿਲ੍ਹਾ ਬਰਨਾਲਾ ਵਿਖੇ ਤਾਇਨਾਤ ਇੰਸਪੈਕਟਰ ਹਰਸ਼ ਬਾਂਸਲ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸਹਿਕਾਰੀ ਸਭਾ ਤਪਾ ਤੋਂ ਸੇਵਾਮੁਕਤ ਹੋਏ ਸਕੱਤਰ ਜੰਗ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਖ਼ਿਲਾਫ਼ ਇਸ ਵੇਲੇ ਵਿਭਾਗੀ ਜਾਂਚ ਚੱਲ ਰਹੀ ਹੈ। ਮੁਲਜ਼ਮ ਇੰਸਪੈਕਟਰ ਨੇ ਕਥਿਤ ਤੌਰ 'ਤੇ ਰਿਟਾਇਰਮੈਂਟ ਦਾ ਬਕਾਇਆ ਰਾਸ਼ੀ ਕਲੀਅਰ ਕਰਨ ਅਤੇ ਜਾਂਚ ਦਾ ਫੈਸਲਾ ਸ਼ਿਕਾਇਤਕਰਤਾ ਦੇ ਪੱਖ ਵਿੱਚ ਕਰਨ ਬਦਲੇ 1,00,000 ਰੁਪਏ ਰਿਸ਼ਵਤ ਮੰਗੀ ਸੀ ਅਤੇ ਬਾਅਦ ਵਿੱਚ ਇਹ ਸੌਦਾ 50,000 ਰੁਪਏ ਵਿੱਚ ਤੈਅ ਹੋਇਆ। ਰਿਸ਼ਵਤ ਨਾ ਦੇਣ ਲਈ ਰਾਜ਼ੀ ਹੋਣ ‘ਤੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਤੱਕ ਪਹੁੰਚ ਕੀਤੀ। ਉਸ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਮੁਲਜ਼ਮ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਉਸ ਦੇ ਕਬਜ਼ੇ ਵਿੱਚੋਂ ਰਿਸ਼ਵਤ ਵਾਲੇ ਕਰੰਸੀ ਨੋਟ ਵੀ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Punjab Vigilance Bureau Vigilance Bureau Punjab Bribery Case Corruption Case Inspector Arrested Inspector Caught Red handed 50 000 Bribe Bribe Trap Anti corruption Drive Punjab Anti corruption Government Officer Arrested Vigilance Raid Corruption Crackdow


Recommended Posts