ਮਹਾਨ ਧਾਰਮਿਕ ਸਮਾਗਮ, ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਆਤਮਾ ਰਾਮ ਕੁਮਾਰ ਸਭਾ ਗਰਾਊਂਡ ਵਿਖੇ ਅੱਜ (28 ਨੂੰ) - ਦੀਪਕ ਬਾਲੀ,    ਲਾਲ ਫੀਤਾਸ਼ਾਹੀ ਤੇ ਅਫਸਰਸ਼ਾਹੀ ਦੀ ਅਣਗਹਿਲੀ ਕਾਰਨ ਸਾਬਕਾ, ਸਰੀਰਕ ਤੌਰ ਉੱਤੇ ਨਿਕਾਰਾ ਹੋਏ ਜਾਂ ਸ਼ਹੀਦ ਸੈਨਿਕਾਂ ਨੂੰ ਇਨਸਾਫ ਨਾ ਮਿਲਣਾ ਚਿੰਤਾ ਦਾ ਵਿਸ਼ਾ : ਪ੍ਰੋ. ਬਡੂੰਗਰ    ਸਿੱਖਿਆ ਕ੍ਰਾਂਤੀ ਦੇ ਤਹਿਤ ਸੁਰਜੀਤ ਸਿੰਘ ਰੱਖੜਾ ਨੇ ਸਸਸਸ ਗੱਜੂਮਾਜਰਾ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ*    ਵਿਧਾਇਕ ਭਰਾਜ ਵੱਲੋਂ 'ਰੰਗਲਾ ਪੰਜਾਬ' ਸਕੀਮ ਤਹਿਤ ਹਲਕਾ ਸੰਗਰੂਰ ਦੀਆਂ ਗ੍ਰਾਮ ਪੰਚਾਇਤਾਂ ਨੂੰ 5.51 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦੇ ਚੈੱਕ ਭੇਟ    ਨਾਭਾ ਦੇ ਪਿੰਡ ਰੈਸਲ ਤੇ ਗੋਬਿੰਦਪੁਰਾ 'ਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਦਸਤਾਵੇਜ਼ੀ ਦਾ ਪ੍ਰਦਰਸ਼ਨ    ਪਿੰਡ ਬੱਲਮਗੜ੍ਹ ਵਿਖੇ 'ਲੋਕ ਮਿਲਣੀ' ਦੌਰਾਨ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ    ਧਾਰਮਿਕ ਸਮਾਗਮ ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਦੀਆਂ ਤਿਆਰੀਆਂ ਜੋਰਾਂ ਤੇ    ਵਿਧਾਇਕ ਨਰਿੰਦਰ ਕੌਰ ਭਰਾਜ ਦੇ ਯਤਨਾਂ ਸਦਕਾ ਪਿੰਡ ਭਰਾਜ ਵਿਖੇ 28 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਸੀਵਰੇਜ ਪਾਈਪ ਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ    ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਹਕੀਕਤਪੁਰਾ ਵਿਖੇ ਡਾਕੂਮੈਂਟਰੀ ਦਿਖਾਈ    ਸੇਫ ਸਕੂਲ ਵਾਹਨ ਪਾਲਿਸੀ ਤਹਿਤ ਆਰ.ਟੀ.ਓ. ਪਟਿਆਲਾ ਵੱਲੋਂ ਸਕੂਲੀ ਵਾਹਨਾਂ ਦੀ ਸਖ਼ਤ ਚੈਕਿੰਗ   
ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਬ ਡਵੀਜ਼ਨ ਮੂਨਕ ਵਿਖੇ 01 ਕੇਸ ਦਰਜ; 01 ਮੁਲਜ਼ਮ ਗ੍ਰਿਫਤਾਰ
July 20, 2026
-Anti-Drug-Campaign-Punjab-Moona

Dharaledar Bureau / Punjab

ਮੂਨਕ, 19 ਜੁਲਾਈ ਡਾ. ਰਵਜੌਤ ਗਰੇਵਾਲ, ਐਸ.ਐਸ.ਪੀ., ਸੰਗਰੂਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਬ ਡਵੀਜ਼ਨ ਮੂਨਕ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਅਤੇ “ਪਿੰਡਾਂ ਦੇ ਪਹਿਰੇਦਾਰ” ਚਲਾਈ ਗਈ ਮੁਹਿੰੰਮ ਦੌਰਾਨ ਕਾਰਵਾਈ ਕਰਦੇ ਹੋਏ ਮਿਤੀ 12.07.2026 ਤੋਂ 19.07.2026 ਤਕ ਡਰੱਗ ਦਾ 01 ਕੇਸ ਦਰਜ ਕਰਕੇ 01 ਮੁਲਜ਼ਮ ਨੂੰ ਗ੍ਰਿਫਤਾਰ ਕਰਕ 02 ਗ੍ਰਾਮ ਹੈਰੋਇਨ/ਚਿੱਟਾ ਬ੍ਰਾਮਦ ਕਰਵਾਇਆ ਗਿਆ। ਐਨ.ਡੀ.ਪੀ.ਐਸ ਤਹਿਤ 03 ਕੇਸ ਦਰਜ ਕਰਕੇ 04 ਮੁਲਜ਼ਮਾਂ ਨੂੰ ਨਸ਼ਾ ਛੁਡਾਊ ਕੇਂਦਰ ਵਿੱਚ ਦਾਖਲ ਕਰਵਾਇਆ ਗਿਆ ਤੇ ਨਸ਼ੇ ਦੀ ਦਲਦਲ ਵਿੱਚ ਫਸੇ 17 ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰ ਵਿੱਚੋ ਦਵਾਈ ਦਿਲਵਾਈ ਗਈ। ਵੱਖ ਵੱਖ ਧਾਰਾਵਾਂ ਤਹਿਤ ਦਰਜ ਹੋਏ ਕੇਸਾਂ ਵਿੱਚ 30 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ। ਅਦਾਲਤ ਵੱਲੋਂ ਭਗੋੜੇ (P.O) 01 ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਵੱਖ-ਵੱਖ ਜੁਰਮਾਂ ਤਹਿਤ 109 ਟਰੈਫਿਕ ਚਲਾਣ ਕੀਤੇ ਗਏ ਹਨ। ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਕੇ 75 ਵਿਅਕਤੀਆਂ ਵਿਰੁੱਧ 172 BNSS ਤਹਿਤ ਕਾਰਵਾਈ ਕੀਤੀ ਗਈ ਅਤੇ 14 ਵਿਅਕਤੀਆਂ ਵਿਰੁੱਧ ਰੋਕੂ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਪਬਲਿਕ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ। ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ/ਸਪੋਰਟਸ ਕਲੱਬਾਂ/ਮੋਹਤਵਰਾਂ ਨਾਲ ਮੀਟਿੰਗਾਂ ਕਰਕੇ ਆਮ ਪਬਲਿਕ ਅਤੇ ਨੌਜਵਾਨਾ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ। ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਨਸ਼ਿਆਂ ਖਿਲਾਫ ਜੰਗ ਜਾਰੀ ਹੈ।

Anti Drug Campaign Punjab Moonak Sub Division Moonak Police 01 Fir Registered 01 Accused Arrested Punjab Police Drug Trafficking


Recommended Posts