*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਪਟਿਆਲਾ 'ਚ ਤੰਬਾਕੂ ਨਿਯੰਤਰਣ ਮੁਹਿੰਮ ਤਹਿਤ 9 ਚਲਾਨ, 1450 ਰੁਪਏ ਜੁਰਮਾਨਾ
July 21, 2026
Patiala-News

Dharaledar Bureau / Punjab

ਪਟਿਆਲਾ 21 ਜੁਲਾਈ: ਸਿਵਲ ਸਰਜਨ ਦਫ਼ਤਰ, ਪਟਿਆਲਾ ਵੱਲੋਂ ਨੈਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਹ ਮੁਹਿੰਮ ਜ਼ਿਲ੍ਹਾ ਪ੍ਰੋਗਰਾਮ ਅਫਸਰ ਡਾ. ਇੰਦਰਪ੍ਰੀਤ ਰੰਧਾਵਾ ਦੀ ਅਗਵਾਈ ਹੇਠ ਚਲਾਈ ਗਈ। ਇਸ ਦੌਰਾਨ ਟੀਮ ਵੱਲੋਂ ਤ੍ਰਿਪੜੀ, ਸਿਓਨਾ ਰੋਡ ਅਤੇ ਸਰਹਿੰਦ ਰੋਡ ਪਟਿਆਲਾ 'ਚ ਵਿਸ਼ੇਸ਼ ਜਾਂਚ ਕੀਤੀ ਗਈ। ਡਾ. ਇੰਦਰਪ੍ਰੀਤ ਰੰਧਾਵਾ ਨੇ ਦੱਸਿਆ ਕਿ ਜਾਂਚ ਦੌਰਾਨ ਕੋਟਪਾ ਐਕਟ ਦੀਆਂ ਧਾਰਾਵਾਂ 4 ਅਤੇ 6 ਦੀ ਉਲੰਘਣਾ ਕਰਨ ਵਾਲਿਆਂ ਦੇ 9 ਚਲਾਨ ਕੱਟੇ ਗਏ, ਜਿਨ੍ਹਾਂ ਤੋਂ 1,450 ਰੁਪਏ ਜੁਰਮਾਨਾ ਵਸੂਲਿਆ ਗਿਆ। ਵਿਭਾਗ ਵੱਲੋਂ ਸਪਸ਼ਟ ਕੀਤਾ ਗਿਆ ਕਿ ਤੰਬਾਕੂ ਉਤਪਾਦਾਂ ਦੀ ਵਿਕਰੀ ਅਤੇ ਵਰਤੋਂ ਸਬੰਧੀ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਤਰ੍ਹਾਂ ਸਖ਼ਤ ਕਾਰਵਾਈ ਜਾਰੀ ਰਹੇਗੀ। ਸਿਹਤ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਤੰਬਾਕੂ ਵਰਗੇ ਨਸ਼ਿਆਂ ਤੋਂ ਦੂਰ ਰਹਿਣ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚਲਾਏ ਜਾ ਰਹੇ ਇਹ ਪ੍ਰੋਗਰਾਮ ਲੋਕਾਂ ਦੀ ਸਿਹਤ ਸੁਧਾਰਨ ਅਤੇ ਜਾਗਰੂਕਤਾ ਵਧਾਉਣ ਲਈ ਬਹੁਤ ਮਹੱਤਵਪੂਰਨ ਹਨ। ਡਾ. ਇੰਦਰਪ੍ਰੀਤ ਰੰਧਾਵਾ ਨੇ ਦੱਸਿਆ ਕਿ ਅਜਿਹੀਆਂ ਚੈਕਿੰਗਾਂ ਆਉਣ ਵਾਲੇ ਦਿਨਾਂ ਵਿੱਚ ਵੀ ਲਗਾਤਾਰ ਜਾਰੀ ਰਹਿਣਗੀਆਂ ਤਾਂ ਜੋ ਤੰਬਾਕੂ ਰਹਿਤ ਸਮਾਜ ਯਕੀਨੀ ਬਣਾਇਆ ਜਾ ਸਕੇ। ਇਸ ਮੁਹਿੰਮ ਦੌਰਾਨ ਸਿਵਲ ਸਰਜਨ ਦਫ਼ਤਰ ਦੇ ਅਧਿਕਾਰੀ ਅਨਿਲ ਗੁਰੂ ਅਤੇ ਖੁਸ਼ਬੀਰ ਵੀ ਮੌਜੂਦ ਸਨ।

Patiala News


Recommended Posts