ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ    ਅਬੂ ਧਾਬੀ ’ਚ ਮੁੜ ਧਮਾਲ ਪਾਉਣਗੇ ਸਲਮਾਨ ਖ਼ਾਨ, ਕਰਨ ਜੌਹਰ ਤੇ ਵਰੁਣ ਧਵਨ ਕਰਨਗੇ ਹੋਸਟਿੰਗ    Cnn-news18 ਦੀ ਸੀਨੀਅਰ ਪੱਤਰਕਾਰ ਪਾਇਲ ਮਹਿਤਾ ਦਾ 46 ਸਾਲ ਦੀ ਉਮਰ ’ਚ ਦੇਹਾਂਤ, Pm ਮੋਦੀ ਸਣੇ ਕਈ ਆਗੂਆਂ ਨੇ ਜਤਾਇਆ ਦੁੱਖ    ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ    ਥਾਈਲੈਂਡ ’ਚ ਸਿੱਖ ਬਜ਼ੁਰਗ ਨਾਲ ਕੁੱਟਮਾਰ ਦਾ ਵੀਡੀਓ ਵਾਇਰਲ, ਦਸਤਾਰ ਉਤਾਰਨ ਦਾ ਵੀ ਦਾਅਵਾ    Pau ਪਹੁੰਚੇ Cm ਮਾਨ ਦੇ ਕਾਫ਼ਲੇ ਅੱਗੇ ਬਿੱਟੂ ਦਾ ਪ੍ਰਦਰਸ਼ਨ, ਆਂਡੇ-ਟਮਾਟਰ ਸੁੱਟੇ ਜਾਣ ਮਗਰੋਂ ਪੁਲੀਸ ਨੇ ਲਿਆ ਹਿਰਾਸਤ ’ਚ    ਬਾਬਾ ਬਕਾਲਾ ’ਚ ਅਕਾਲੀ ਦਲ ਨੂੰ ਝਟਕਾ, ਛੱਜਲਵੱਡੀ ਪਿਉ-ਪੁੱਤਰ ‘ਆਪ’ ’ਚ ਸ਼ਾਮਲ    ਪੱਗ ’ਤੇ ਮਾਨ ਦੇ ਤਨਜ਼ ਦਾ ਸੈਣੀ ਵੱਲੋਂ ਜਵਾਬ, ਕਿਹਾ- ‘ਪੱਗ ਕਿਸੇ ਵੀ ਮੁੱਖ ਮੰਤਰੀ ਨਾਲੋਂ ਵੱਡੀ    Pau ਦੇ ਗੇਟ ਨੰਬਰ 8 ਬਾਹਰ ਸ਼ਰਾਬ ਦੀ ਬੋਤਲ, ਟਮਾਟਰ ਤੇ ਆਂਡੇ ਲੈ ਕੇ ਪਹੁੰਚੇ ਰਵਨੀਤ ਬਿੱਟੂ, Cm ਮਾਨ ’ਤੇ ਸਾਧਿਆ ਨਿਸ਼ਾਨਾ   
ਰਾਸ਼ਟਰਮੰਡਲ ਖੇਡਾਂ ਦੀ ਚਾਂਦੀ ਤਗਮਾ ਜੇਤੂ ਹਰਜਿੰਦਰ ਕੌਰ ਦਾ ਪਟਿਆਲਾ ਵਿੱਚ ਸ਼ਾਨਦਾਰ ਸਵਾਗਤ
August 4, 2026
Punjabi-Khabran

Dharaledar Bureau / Punjab

ਰਾਸ਼ਟਰਮੰਡਲ ਖੇਡਾਂ 2026 ਵਿੱਚ ਮਹਿਲਾਵਾਂ ਦੇ 69 ਕਿਲੋਗ੍ਰਾਮ ਵੇਟਲਿਫਟਿੰਗ ਮੁਕਾਬਲੇ ਵਿੱਚ ਚਾਂਦੀ ਦਾ ਤਗਮਾ ਜਿੱਤ ਕੇ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੀ ਪਟਿਆਲਾ ਦੀ ਧੀ ਹਰਜਿੰਦਰ ਕੌਰ ਦਾ ਅੱਜ ਪਟਿਆਲਾ ਪਹੁੰਚਣ ’ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਹਰਜਿੰਦਰ ਕੌਰ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਨਮਾਨਿਤ ਕੀਤਾ ਅਤੇ ਇਸ ਇਤਿਹਾਸਕ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਹਰਜਿੰਦਰ ਕੌਰ ਨੇ ਆਪਣੀ ਸਖ਼ਤ ਮਿਹਨਤ, ਦ੍ਰਿੜ ਇਰਾਦੇ ਅਤੇ ਸਮਰਪਣ ਸਦਕਾ ਅੰਤਰਰਾਸ਼ਟਰੀ ਮੰਚ ’ਤੇ ਭਾਰਤ, ਪੰਜਾਬ ਅਤੇ ਪਟਿਆਲਾ ਦਾ ਮਾਣ ਵਧਾਇਆ ਹੈ। ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਹਰਜਿੰਦਰ ਕੌਰ ਦੀ ਸਫਲਤਾ ਜ਼ਿਲ੍ਹੇ ਦੇ ਨੌਜਵਾਨਾਂ ਲਈ ਪ੍ਰੇਰਨਾ ਹੈ। ਉਨ੍ਹਾਂ ਕਿਹਾ ਕਿ ਹਰਜਿੰਦਰ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਲਗਨ ਅਤੇ ਨਿਰੰਤਰ ਮਿਹਨਤ ਨਾਲ ਕੋਈ ਵੀ ਮੰਜ਼ਿਲ ਹਾਸਲ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਰਜਿੰਦਰ ਕੌਰ ਦੀ ਇਸ ਉਪਲਬਧੀ ’ਤੇ ਮਾਣ ਹੈ ਅਤੇ ਉਸਦੇ ਉਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਡੀ ਸੀ ਹਰਜਿੰਦਰ ਕੌਰ ਦੇ ਮਾਤਾ ਪਿਤਾ ਦਾ ਵੀ ਸਨਮਾਨ ਕੀਤਾ। ਹਰਜਿੰਦਰ ਕੌਰ ਨੇ ਪਿਆਰ ਅਤੇ ਸਨਮਾਨ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਮੂਹ ਪਟਿਆਲਾ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਪਿਆਰ ਉਸ ਨੂੰ ਭਵਿੱਖ ਵਿੱਚ ਹੋਰ ਬਿਹਤਰ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕਰੇਗਾ। ਉਨ੍ਹਾਂ ਕਿਹਾ ਕਿ ਉਹ ਆਉਣ ਵਾਲੇ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਵੀ ਦੇਸ਼ ਲਈ ਹੋਰ ਤਗਮੇ ਜਿੱਤਣ ਦਾ ਪੂਰਾ ਯਤਨ ਕਰੇਗੀ। ਇਸ ਮੌਕੇ ਹਰਜਿੰਦਰ ਕੌਰ ਦੇ ਪਰਿਵਾਰਕ ਮੈਂਬਰ ਪਿਤਾ ਸਾਹਿਬ ਸਿੰਘ, ਭਰਾ ਪ੍ਰਿਤਪਾਲ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਸਿੰਘ ਧਾਲੀਵਾਲ, ਸਕੱਤਰ ਰੈਡ ਕਰਾਸ ਸੁਸਾਇਟੀ ਡਾ. ਪ੍ਰਿਤਪਾਲ ਸਿੰਘ, ਵੱਡੀ ਗਿਣਤੀ ਖੇਡ ਪ੍ਰੇਮੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਹਰਜਿੰਦਰ ਕੌਰ ਨੇ ਰਾਸ਼ਟਰਮੰਡਲ ਖੇਡਾਂ 2026 ਵਿੱਚ ਮਹਿਲਾਵਾਂ ਦੇ 69 ਕਿਲੋਗ੍ਰਾਮ ਵੇਟਲਿਫਟਿੰਗ ਮੁਕਾਬਲੇ ਵਿੱਚ ਚਾਂਦੀ ਦਾ ਤਗਮਾ ਜਿੱਤ ਕੇ ਭਾਰਤ ਦਾ ਮਾਣ ਵਧਾਇਆ ਹੈ। ਇਸ ਤੋਂ ਪਹਿਲਾਂ ਉਹ ਰਾਸ਼ਟਰਮੰਡਲ ਖੇਡਾਂ 2022 ਵਿੱਚ 71 ਕਿਲੋਗ੍ਰਾਮ ਵਰਗ ਵਿੱਚ ਕਾਂਸੀ ਦਾ ਤਗਮਾ ਆਪਣੇ ਨਾਮ ਕਰ ਚੁੱਕੀ ਹੈ। ਇਸ ਤੋਂ ਇਲਾਵਾ ਹਰਜਿੰਦਰ ਕੌਰ ਨੇ ਕਈ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ।ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਸਦੀ ਤਸਵੀਰ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਵਾਲ ਆਫ ਫੇਮ ਉਤੇ ਵੀ ਲਗਾਈ ਹੋਈ ਹੈ।

Punjabi Khabran


Recommended Posts