September 2, 2026
ਹਾਈ ਕੋਰਟ ਨੇ Dsp Gursher Singh ਦੀ ਬਰਖਾਸਤਗੀ ਦੇ ਹੁਕਮ ਕੀਤੇ ਰੱਦ?
Prabhsimran Singh / Chandigarh
ਚੰਡੀਗੜ੍ਹ: ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਜੇਲ੍ਹ ਅੰਦਰ ਹੋਏ ਇੰਟਰਵਿਊ ਮਾਮਲੇ ਨਾਲ ਜੁੜੇ ਪੰਜਾਬ ਪੁਲੀਸ ਦੇ ਡੀਐੱਸਪੀ ਗੁਰਸ਼ੇਰ ਸਿੰਘ ਸੰਧੂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਪੰਜਾਬ ਸਰਕਾਰ ਵੱਲੋਂ ਸੰਧੂ ਨੂੰ ਸੇਵਾ ਤੋਂ ਬਰਖਾਸਤ ਕਰਨ ਸਬੰਧੀ ਜਾਰੀ ਕੀਤੇ ਹੁਕਮਾਂ ਨੂੰ ਰੱਦ ਕਰ ਦਿੱਤਾ ਹੈ। ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਤੋਂ ਬਾਅਦ ਹੋਈ ਸੀ ਕਾਰਵਾਈ ਦੱਸਿਆ ਜਾਂਦਾ ਹੈ ਕਿ ਲਾਰੈਂਸ ਬਿਸ਼ਨੋਈ ਦੇ ਜੇਲ੍ਹ ਅੰਦਰ ਹੋਏ ਵਿਵਾਦਤ ਇੰਟਰਵਿਊ ਦੇ ਮਾਮਲੇ ਤੋਂ ਬਾਅਦ ਡੀਐੱਸਪੀ ਗੁਰਸ਼ੇਰ ਸਿੰਘ ਸੰਧੂ ਖ਼ਿਲਾਫ਼ ਵਿਭਾਗੀ ਕਾਰਵਾਈ ਕੀਤੀ ਗਈ ਸੀ ਅਤੇ ਉਨ੍ਹਾਂ ਨੂੰ ਪੰਜਾਬ ਪੁਲੀਸ ਦੀ ਸੇਵਾ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ। ਇਸ ਤੋਂ ਇਲਾਵਾ ਸੰਧੂ ਖ਼ਿਲਾਫ਼ ਫਿਰੌਤੀ ਅਤੇ ਭ੍ਰਿਸ਼ਟਾਚਾਰ ਨਾਲ ਸਬੰਧਤ ਮਾਮਲੇ ਵੀ ਦਰਜ ਕੀਤੇ ਗਏ ਸਨ। ਬਰਖਾਸਤਗੀ ਨੂੰ ਹਾਈ ਕੋਰਟ 'ਚ ਦਿੱਤੀ ਸੀ ਚੁਣੌਤੀ ਪੰਜਾਬ ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਗੁਰਸ਼ੇਰ ਸਿੰਘ ਸੰਧੂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ਼ ਕੀਤਾ ਅਤੇ ਆਪਣੀ ਬਰਖਾਸਤਗੀ ਨੂੰ ਚੁਣੌਤੀ ਦਿੱਤੀ। ਪਟੀਸ਼ਨ ਵਿੱਚ ਸੰਧੂ ਵੱਲੋਂ ਦਾਅਵਾ ਕੀਤਾ ਗਿਆ ਸੀ ਕਿ ਲਾਰੈਂਸ ਬਿਸ਼ਨੋਈ ਦੇ ਇੰਟਰਵਿਊ ਮਾਮਲੇ ਵਿੱਚ ਉਨ੍ਹਾਂ ਨੂੰ 'ਬਲੀ ਦਾ ਬੱਕਰਾ' ਬਣਾਇਆ ਗਿਆ ਹੈ। ਉਨ੍ਹਾਂ ਇਹ ਵੀ ਦਲੀਲ ਦਿੱਤੀ ਕਿ ਉਨ੍ਹਾਂ ਖ਼ਿਲਾਫ਼ ਪਹਿਲਾਂ ਹੀ ਅਨੁਸ਼ਾਸਨੀ ਕਾਰਵਾਈ ਚੱਲ ਰਹੀ ਸੀ, ਇਸ ਦੇ ਬਾਵਜੂਦ 2 ਜਨਵਰੀ 2025 ਨੂੰ ਉਨ੍ਹਾਂ ਦੀ ਬਰਖਾਸਤਗੀ ਦੇ ਹੁਕਮ ਜਾਰੀ ਕਰ ਦਿੱਤੇ ਗਏ। ਹਾਈ ਕੋਰਟ ਨੇ ਸਰਕਾਰ ਤੋਂ ਮੰਗਿਆ ਸੀ ਜਵਾਬ ਮਾਮਲੇ ਦੀ ਸੁਣਵਾਈ ਦੌਰਾਨ ਜਸਟਿਸ ਜਗਮੋਹਨ ਬਾਂਸਲ ਨੇ ਸੰਧੂ ਦੀ ਪਟੀਸ਼ਨ 'ਤੇ ਪੰਜਾਬ ਸਰਕਾਰ ਅਤੇ ਹੋਰ ਸਬੰਧਤ ਧਿਰਾਂ ਨੂੰ ਨੋਟਿਸ ਜਾਰੀ ਕੀਤਾ ਸੀ। ਹੁਣ ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਦੇ ਬਰਖਾਸਤਗੀ ਸਬੰਧੀ ਹੁਕਮਾਂ ਨੂੰ ਰੱਦ ਕੀਤੇ ਜਾਣ ਤੋਂ ਬਾਅਦ ਡੀਐੱਸਪੀ ਗੁਰਸ਼ੇਰ ਸਿੰਘ ਸੰਧੂ ਨੂੰ ਵੱਡੀ ਕਾਨੂੰਨੀ ਰਾਹਤ ਮਿਲੀ ਹੈ। ਹਾਲਾਂਕਿ, ਮਾਮਲੇ ਨਾਲ ਜੁੜੀਆਂ ਹੋਰ ਕਾਰਵਾਈਆਂ ਅਤੇ ਸੰਧੂ ਖ਼ਿਲਾਫ਼ ਦਰਜ ਮਾਮਲਿਆਂ ਦੀ ਸਥਿਤੀ ਵੱਖਰਾ ਕਾਨੂੰਨੀ ਮਾਮਲਾ ਹੈ।
Lawrence Bishnoi