September 26, 2026
ਫਿਰੋਜ਼ਪੁਰ ’ਚ 3.350 ਕਿਲੋ ਹੈਰੋਇਨ ਤੇ ਹਥਿਆਰਾਂ ਸਮੇਤ ਪੁਲੀਸ ਇੰਸਪੈਕਟਰ ਗ੍ਰਿਫ਼ਤਾਰ
Prabhsimran Singh / Ferozepur
ਫਿਰੋਜ਼ਪੁਰ ਜ਼ਿਲ੍ਹਾ ਪੁਲੀਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਤੇ ‘ਜ਼ੀਰੋ ਟੋਲਰੈਂਸ’ ਨੀਤੀ ਤਹਿਤ ਕਾਊਂਟਰ ਇੰਟੈਲੀਜੈਂਸ ਫਰੀਦਕੋਟ ਯੂਨਿਟ ’ਚ ਤਾਇਨਾਤ ਪੁਲੀਸ ਇੰਸਪੈਕਟਰ ਬਲਦੇਵ ਸਿੰਘ ਨੂੰ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਮੁਤਾਬਕ ਗੁਪਤ ਸੂਚਨਾ ਦੇ ਆਧਾਰ ’ਤੇ ਥਾਣਾ ਘੱਲਖੁਰਦ ਦੀ ਟੀਮ ਨੇ ਫਿਰੋਜ਼ਪੁਰ-ਮੋਗਾ ਰੋਡ ’ਤੇ ਫਿਰੋਜ਼ਸ਼ਾਹ ਟੋਲ ਪਲਾਜ਼ਾ ਨੇੜੇ ਇੰਸਪੈਕਟਰ ਦੀ ਆਈ-20 ਕਾਰ ਨੂੰ ਰੋਕ ਕੇ ਤਲਾਸ਼ੀ ਲਈ। ਇਸ ਦੌਰਾਨ ਉਸ ਕੋਲੋਂ 3 ਕਿਲੋ 350 ਗ੍ਰਾਮ ਹੈਰੋਇਨ, 6 ਪਿਸਤੌਲ ਮੈਗਜ਼ੀਨਾਂ ਸਮੇਤ 4 ਹੋਰ ਮੈਗਜ਼ੀਨ, 17 ਜਿੰਦਾ ਕਾਰਤੂਸ, 6 ਮੋਬਾਈਲ ਫੋਨ ਅਤੇ ਆਈ-20 ਕਾਰ ਬਰਾਮਦ ਹੋਈ। ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਇੰਸਪੈਕਟਰ ਬਲਦੇਵ ਸਿੰਘ, ਵਾਸੀ ਪਿੰਡ ਪੱਤਲੀ, ਜ਼ਿਲ੍ਹਾ ਫਿਰੋਜ਼ਪੁਰ ਵਜੋਂ ਹੋਈ ਹੈ। ਥਾਣਾ ਘੱਲਖੁਰਦ ਵਿੱਚ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਐੱਸਐੱਸਪੀ ਭੁਪਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਪੁੱਛਗਿੱਛ ਦੌਰਾਨ ਜੇਕਰ ਕਿਸੇ ਹੋਰ ਵਿਅਕਤੀ ਜਾਂ ਪੁਲੀਸ ਮੁਲਾਜ਼ਮ ਦੀ ਭੂਮਿਕਾ ਸਾਹਮਣੇ ਆਈ ਤਾਂ ਉਸ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ।
Ferozepur Punjab Police Inspector Baldev Singh Counter Intelligence Faridkot Heroin Recovery Drug Smuggling Police Action Punjab News Crime News Anti Drug Campaign